Share on Facebook Share on Twitter Share on Google+ Share on Pinterest Share on Linkedin ਕੌਂਸਲਰ ਸ਼ਿਵ ਵਰਮਾ ਨੇ ਅਫਲਾਤੂਨ ਕਲੋਨੀ ਵਿੱਚ ਵਿਕਾਸ ਕਾਰਜ਼ ਸ਼ੁਰੂ ਕਰਵਾਏ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਜੁਲਾਈ ਸਥਾਨਕ ਸ਼ਹਿਰ ਦੇ ਦਿੱਗਜ ਕਾਂਗਰਸੀ ਆਗੂ ਅਤੇ ਕੌਂਸਲਰ ਸ਼ਿਵ ਵਰਮਾ ਵੱਲੋਂ ਵਾਰਡ ਨੰਬਰ 14 ਦੀ ਅਫਲਾਤੂਨ ਕਲੋਨੀ ਵਿਚ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਹਨ। ਇਸ ਕਲੋਨੀ ਵਾਸੀਆਂ ਦੀ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੌਂਸਲਰ ਸ਼ਿਵ ਵਰਮਾ ਵੱਲੋਂ ਅਫਲਾਤੂਨ ਕਲੋਨੀ ਵਿਚ ਗਲੀਆਂ ਨਾਲੀਆਂ ਦਾ ਨਿਰਮਾਣ ਅਤੇ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਕੌਂਸਲਰ ਸ਼ਿਵ ਵਰਮਾ ਦੀ ਮਿਹਨਤ ਸਦਕਾ ਸ਼ੁਰੂ ਹੋ ਚੁੱਕਿਆ ਹੈ। ਇਥੇ ਦੱਸਣਾ ਬਣਦਾ ਹੈ ਕਿ ਇਸ ਕਲੋਨੀ ਵਿਚ ਨਗਰ ਕੌਂਸਲ ਵੱਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਹੀ ਨਹੀਂ ਦਿੱਤੀ ਗਈ ਅਤੇ ਬਾਕੀ ਕੰਮ ਤਾਂ ਰੱਬ ਆਸਰੇ ਸਨ ਕਲੋਨੀ ਵਾਸੀਆਂ ਦੀਆਂ ਸਮਸਿਆਵਾਂ ਨੂੰ ਵੇਖਦਿਆਂ ਦਿੱਗਜ ਕਾਂਗਰਸੀ ਆਗੂ ਸ਼ਿਵ ਵਰਮਾ ਨੇ ਕਲੋਨੀ ਵਿਚ ਸਾਰੇ ਵਿਕਾਸ ਕਾਰਜ ਕਰਵਾਉਣ ਦੇ ਪ੍ਰੋਜੈਕਟਾਂ ਦੇ ਮਤੇ ਪਾਸ ਕਰਵਾ ਲਈ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲਰ ਸ਼ਿਵ ਵਰਮਾ ਨੇ ਦੱਸਿਆ ਕਿ 24 ਲੱਖ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਮੁਕੰਮਲ ਕੀਤੇ ਜਾਣਗੇ। ਜਿਸ ਵਿਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ, ਅਰਥ ਫੀਲਿੰਗ, ਗਰੇਵੀਲਾ, ਪੇਵਰ ਬਲਾਕ ਆਦਿ ਕੰਮ ਸਮੁੱਚੀ ਕਲੋਨੀ ਵਿਚ ਕੀਤਾ ਜਾਵੇਗਾ। ਇਸ ਮੌਕੇ ਕਲੋਨੀ ਵਾਸੀਆਂ ਨੇ ਕੌਂਸਲਰ ਸ਼ਿਵ ਵਰਮਾ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਸ਼ਿਵ ਵਰਮਾ ਨੇ ਕਲੋਨੀ ਵਾਸੀਆਂ ਦੀ ਚਿਰਕੋਨੀ ਮੰਗ ਨੂੰ ਪੂਰਾ ਕੀਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ