ਕੌਂਸਲਰ ਸੁਖਦੇਵ ਪਟਵਾਰੀ ਵੱਲੋਂ ਸੈਕਟਰ-70 ਵਿੱਚ ਕਰੋੜਾਂ ਦੀ ਲਾਗਤ ਨਾਲ ਸੜਕਾਂ ਦਾ ਕੰਮ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਮੁਹਾਲੀ ਨਗਰ ਨਿਗਮ ਵੱਲੋਂ ਵਾਰਡ ਨੰਬਰ-34 (ਸੈਕਟਰ-70) ਦੇ ਐਲਆਈਜੀ ਬਲਾਕ ਦੀਆਂ ਸੜਕਾਂ ਦਾ ਕੰਮ ਸ਼ੁਰੂ ਕੀਤਾ ਗਿਆ। ਇਲਾਕੇ ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਦੱਸਿਆ ਕਿ ਇਸ ਵਾਰਡ ਦੀਆਂ ਸਾਰੀਆਂ ਅੰਦਰੂਨੀ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਲਗਭਗ 50 ਲੱਖ ਰੁਪਏ ਨਾਲ ਅੰਦਰੂਨੀ ਸੜਕਾਂ ਅਤੇ 50 ਲੱਖ ਨਾਲ ਬੀ ਟਾਈਪ ਸੜਕਾਂ ‘ਤੇ ਪ੍ਰੀਮਿਕਸ ਪਾਇਆ ਜਾਵੇਗੀ। ਉਨ੍ਹਾਂ ਕਿਹਾ ਕਿ ਮੁੰਡੀ ਕੰਪਲੈਕਸ ਦੇ ਵਾਲ ਬਣੀ ਮਾਰਕੀਟ ਵਿੱਚ ਵੀ ਪ੍ਰੀਮਿਕਸ ਪਾਇਆ ਜਾਵੇਗਾ।
ਇਸ ਮੌਕੇ ਐਲਆਈਜੀ ਵੈਲਫੇਅਰ ਐਸੋਸੀਏਸਨ ਦੇ ਪ੍ਰਧਾਨ ਸੰਤੋਖ ਸਿੰਘ, ਸੀਨੀਅਰ ਮੀਤ ਪ੍ਰਧਾਨ ਦਲੀਪ ਸਿੰਘ, ਮਨਜੀਤ ਸਿੰਘ, ਡਾ. ਸੋਨੂ ਕੋਛੜ, ਨਗਰ ਨਿਗਮ ਦੇ ਜੇਈ ਅਸ਼ੋਕ ਕੁਮਾਰ ਅਤੇ ਬੀਬੀ ਅੰਮ੍ਰਿਤ ਕੌਰ ਸਮੇਤ ਹਰ ਪਤਵੰਤੇ ਮੌਜੂਦ ਸਨ। ਇਸ ਮੌਕੇ ਬੀਬੀ ਅੰਮ੍ਰਿਤ ਕੌਰ ਨੇ ਲੱਡੂ ਵੰਡ ਕੇ ਵਿਕਾਸ ਕੰਮਾਂ ਦੀ ਰਸਮੀ ਸ਼ੁਰੂਆਤ ਕਰਵਾਈ।

Load More Related Articles

Check Also

ਪੰਜਾਬ ਦੇ ਲੋਕ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਵਾਅਦਾਖਿਲਾਫ਼ੀ ਅਤੇ ਗਲਤ ਨੀਤੀਆਂ ਤੋਂ ਤੰਗ ਆ ਚੁੱਕੇ ਹਨ: ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਲੋਕ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਵਾਅਦਾਖਿਲਾਫ਼ੀ ਅਤੇ ਗਲਤ ਨੀਤੀਆਂ ਤੋਂ ਤੰਗ ਆ ਚੁੱਕੇ ਹਨ: ਬਲਬੀ…