Share on Facebook Share on Twitter Share on Google+ Share on Pinterest Share on Linkedin 21 ਤੋਂ 24 ਦਸੰਬਰ ਤੱਕ ਹੋਵੇਗੀ ਉਪਵੈਦ ਦੀਆਂ ਅਸਾਮੀਆਂ ਲਈ ਕੌਂਸਲਿੰਗ: ਰਮਨ ਬਹਿਲ ਉਮੀਦਵਾਰਾਂ ਨੂੰ ਰਜਿਸਟੇ੍ਰਸ਼ਨ ਕਰਵਾਉਣ ਲਈ ਤਿੰਨ ਹਫ਼ਤੇ ਦੀ ਦਿੱਤੀ ਮੋਹਲਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ: ਪੰਜਾਬ ਸਰਕਾਰ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਮੁੱਖ ਰੱਖਦੇ ਹੋਏ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਅਧੀਨ ਸੇਵਾਵਾਂ ਸੇਵਾ ਚੋਣ ਬੋਰਡ ਵੱਲੋਂ ਉਪਵੈਦ ਦੀਆਂ 85 ਅਸਾਮੀਆਂ ਦੀ ਭਰਤੀ ਲਈ ਜਾਰੀ ਇਸ਼ਤਿਹਾਰ ਅਨੁਸਾਰ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਕੌਂਸਲਿੰਗ 21 ਤੋਂ 24 ਦਸੰਬਰ ਤੱਕ ਰੱਖੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਉਪਵੈਦ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਰਜਿਸ਼ਟ੍ਰੇਸ਼ਨ ਪੰਜਾਬ ਸਰਕਾਰ ਵੱਲੋਂ ‘ਬੋਰਡ ਆਫ਼ ਆਯੁਰਵੈਦਿਕ ਐਂਡ ਯੂਨਾਨੀ ਸਿਸਟਮ ਆਫ਼ ਮੈਡੀਸਨ’ ਪੰਜਾਬ ਪਾਸ ਹੋਣੀ ਲਾਜ਼ਮੀ ਕੀਤੀ ਗਈ ਹੈ। ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਉਪਵੈਦ ਅਸਾਮੀਆਂ ਦੇ ਉਮੀਦਵਾਰਾਂ ਦੀ ਸਹੂਲਤ ਲਈ ਬੋਰਡ ਵੱਲੋਂ ਉਮੀਦਵਾਰਾਂ ਨੂੰ ਆਪਣੀ ਰਜਿਸਟੇ੍ਰਸ਼ਨ ਕਰਵਾਉਣ ਲਈ ਤਿੰਨ ਹਫ਼ਤੇ ਦੀ ਮੋਹਲਤ ਦਿੰਦਿਆਂ 21 ਦਸੰਬਰ ਤੋਂ ਕੌਂਸਲਿੰਗ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਕੁੱਝ ਉਮੀਦਵਾਰਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਸਿਵਲ ਰਿੱਟ ਪਟੀਸ਼ਨ ਕਾਰਨ ਰੁਕ ਗਈ ਸੀ। ਸ੍ਰੀ ਬਹਿਲ ਨੇ ਦੱਸਿਆ ਕਿ ਨੇੜੇ ਭਵਿੱਖ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਜੂਨੀਅਰ ਡਰਾਫਟਸਮੈਨ, ਪਟਵਾਰੀਆਂ, ਕਲਰਕਾਂ ਅਤੇ ਹੋਰ ਕਈ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਆਰੰਭੀ ਜਾਵੇਗੀ। ਇਸ ਸਬੰਧੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਉਮੀਦਵਾਰਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ ਅਤੇ ਪਾਰਦਰਸ਼ੀ ਢੰਗ ਨਾਲ ਲਿਖਤੀ ਪ੍ਰੀਖਿਆ ਲੈਣ ਉਪਰੰਤ ਮੈਰਿਟ ਦੇ ਅਧਾਰ ਤੇ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਨੇ ਉਮੀਦਵਾਰਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਹੁਣ ਤੋਂ ਹੀ ਪ੍ਰੀਖਿਆ ਦੀ ਤਿਆਰੀ ਕਰਨ ਦੀ ਸਲਾਹ ਦਿੱਤੀ ਤਾਂ ਜੋ ਸਮਾਜ ਨੂੰ ਚੰਗੇ ਗਿਆਨਵਾਨ ਅਤੇ ਪ੍ਰਤੀਬੱਧ ਕਰਮਚਾਰੀ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਜੇਲ੍ਹ ਵਿਭਾਗ ਪੰਜਾਬ ਵਿੱਚ ਸਹਾਇਕ ਸੁਪਰਡੈਂਟ ਜੇਲ੍ਹਾਂ ਦੀ ਭਰਤੀ ਲਈ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ 7 ਦਸੰਬਰ ਹੈ। ਉਨ੍ਹਾਂ ਵੱਲੋਂ ਇਨ੍ਹਾਂ ਅਸਾਮੀਆਂ ਲਈ ਆਖ਼ਰੀ ਮਿਤੀ ਤੋਂ ਪਹਿਲਾਂ ਅਪਲਾਈ ਕਰਨ ਦੀ ਸਲਾਹ ਦਿੱਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ