Share on Facebook Share on Twitter Share on Google+ Share on Pinterest Share on Linkedin ਕੌਂਸਲਰ ਕੁਲਜੀਤ ਬੇਦੀ ਨੇ ਬਰੈਂਪਟਨ ਦੇ ਮੇਅਰ ਨਾਲ ਕੀਤੀ ਮੁਲਾਕਾਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ: ਮੁਹਾਲੀ ਨਗਰ ਨਿਗਮ ਦੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਅੱਜ ਕੈਨੇਡਾ ਵਿੱਚ ਬਰੈਂਪਟਨ ਸ਼ਹਿਰ ਦੀ ਮਿਉਂਸਪਲ ਕਾਰਪੋਰੇਸ਼ਨ ਦੇ ਮੇਅਰ ਪੈਟਰਿਕ ਬਰਾਊਨ ਨਾਲ ਮੁਲਾਕਾਤ ਕੀਤੀ। ਸ੍ਰੀ ਬੇਦੀ ਨੇ ਮੇਅਰ ਪੈਟਰਿਕ ਬਰਾਊਨ ਤੋਂ ਮਿਉਂਸਪਲ ਕਾਰਪੋਰੇਸ਼ਨ ਵੱਲੋਂ ਕਰਵਾਏ ਜਾਂਦੇ ਕੰਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਸ੍ਰੀ ਬਰਾਊਨ ਵੱਲੋਂ ਸ੍ਰੀ ਬੇਦੀ ਨੂੰ ਦੱਸਿਆ ਕਿ ਬਰੈਂਪਟਨ ਸ਼ਹਿਰ ਦਾ ਹਰ ਤਰ੍ਹਾਂ ਦਾ ਕੰਮ (ਬਿਜਲੀ, ਪਾਣੀ ਸਪਲਾਈ, ਕਾਨੂੰਨ ਵਿਵਸਥਾ, ਆਵਾਜਾਈ ਦੇ ਪ੍ਰਬੰਧ, ਸਾਫ਼ ਸਫ਼ਾਈ, ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਰੱਖ ਰਖਾਓ ਅਤੇ ਹੋਰ ਕੰਮ) ਮਿਉਂਸਪਲ ਕਾਰਪੋਰੇਸ਼ਨ ਵੱਲੋਂ ਹੀ ਕਰਵਾਇਆ ਜਾਂਦੇ ਹਨ। ਇੱਥੋਂ ਦੇ ਵਸਨੀਕ ਕਾਰਪੋਰੇਸ਼ਨ ਵੱਲੋਂ ਕਰਵਾਏ ਜਾਣ ਵਾਲੇ ਹਰ ਤਰ੍ਹਾਂ ਦੇ ਕੰਮਾਂ ਵਿੱਚ ਪੂਰਾ ਸਹਿਯੋਗ ਕਰਦੇ ਹਨ। ਇਸ ਮੌਕੇ ਸ੍ਰੀ ਬੇਦੀ ਨੇ ਮੇਅਰ ਸ੍ਰੀ ਪੈਟਰਿਕ ਬਰਾਊਨ ਨੂੰ ਕਿਹਾ ਕਿ ਬਰੈਂਪਟਨ ਸ਼ਹਿਰ ਵਿੱਚ ਪੰਜਾਬੀ ਭਾਈਚਾਰੇ ਦੇ ਲੋਕਾਂ ਦੀ ਵੱਡੀ ਆਬਾਦੀ ਹੈ ਅਤੇ ਪੰਜਾਬੀ ਭਾਈਚਾਰੇ ਦੀ ਭਲਾਈ ਨੂੰ ਮੁੱਖ ਰੱਖਦਿਆਂ ਬਰੈਂਪਟਨ ਕਾਰਪੋਰੇਸ਼ਨ ਨੂੰ ਪੰਜਾਬ ਨਾਲ ਵੀ ਤਾਲਮੇਲ ਵਧਾਉਣਾ ਚਾਹੀਦਾ ਹੈ। ਉਨ੍ਹਾਂ ਬਰੈਂਪਟਨ ਦੇ ਮੇਅਰ ਨੂੰ ਕਾਰਪੋਰੇਸ਼ਨ ਦੀ ਟੀਮ ਦੇ ਨਾਲ ਮੁਹਾਲੀ ਆਉਣ ਦਾ ਸੱਦਾ ਵੀ ਦਿੱਤਾ। ਬਰੈਂਪਟਨ ਦੇ ਮੇਅਰ ਸ੍ਰੀ ਪੈਟਰਿਕ ਬਰਾਊਨ ਵੱਲੋਂ ਸ੍ਰੀ ਕੁਲਜੀਤ ਸਿੰਘ ਬੇਦੀ ਨੂੰ ਵਿਸ਼ੇਸ਼ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਗਰ ਨਿਗਮ ਮੁਹਾਲੀ ਦੀ ਟੀਮ ਨੂੰ ਬਰੈਂਪਟਨ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ ਗਿਆ। ਸ੍ਰੀ ਬੇਦੀ ਨੇ ਕਿਹਾ ਕਿ ਉਹ ਬਰੈਂਪਟਨ ਦਾ ਸਿਸਟਮ ਦੇਖ ਕੇ ਬਹੁਤ ਪ੍ਰਭਾਵਿਤ ਹੋਏ ਹਨ ਅਤੇ ਅਗਲੇ ਕੁਝ ਹੀ ਦਿਨਾਂ ਦੌਰਾਨ ਉਹ ਇਸ ਬਾਰੇ ਹੋਰ ਜਾਣਕਾਰੀ ਹਾਸਲ ਕਰਨਗੇ ਤਾਂ ਜੋ ਮੁਹਾਲੀ ਸ਼ਹਿਰ ਨੂੰ ਵੀ ਇਸ ਦਾ ਫਾਇਦਾ ਮਿਲ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ