Share on Facebook Share on Twitter Share on Google+ Share on Pinterest Share on Linkedin ਕੌਂਸਲਰ ਆਰਪੀ ਸ਼ਰਮਾ ਨੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ: ਮੇਅਰ ਧੜੇ ਦੇ ਕੌਂਸਲਰ ਆਰ ਪੀ ਸ਼ਰਮਾ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਇੱਥੋਂ ਦੇ ਫੇਜ਼-6 (ਵਾਰਡ ਨੰਬਰ-1) ਵਿੱਚ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਆਰ ਪੀ ਸ਼ਰਮਾ ਨੇ ਦੱਸਿਆ ਕਿ ਵਾਰਡ ਨੰਬਰ-1 ਵਿੱਚ 267 ਨੀਲੇ ਕਾਰਡ ਧਾਰਕ ਵਿਅਕਤੀਆਂ ਨੂੰ ਇੱਕ ਜੀਅ ਪਿੱਛੇ ਪੰਜ ਪੰਜ ਕਿੱਲੋ ਪ੍ਰਤੀ ਮਹੀਨੇ ਦੇ ਹਿਸਾਬ ਨਾਲ 6 ਮਹੀਨੇ ਦੀ ਇਕੱਠੀ 30-30 ਕਿੱਲੋ ਕਣਕ ਵੰਡੀ ਗਈ। ਉਨ੍ਹਾਂ ਦੱਸਿਆ ਕਿ ਫੇਜ਼-6 (ਵਾਰਡ ਨੰਬਰ-1) ਵਿੱਚ ਸਰਕਾਰ ਦੀ ਆਟਾ ਦਾਲ ਸਕੀਮ ਤੋਂ ਵਾਂਝੇ ਰਹਿੰਦੇ ਬਾਕੀ ਪਰਿਵਾਰਾਂ ਦੇ ਵੀ ਨਿਯਮਾਂ ਅਨੁਸਾਰ ਨੀਲੇ ਕਾਰਡ ਬਣਾ ਕੇ ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ। ਇਸ ਮੌਕੇ ਬਾਲਮੀਕ ਕਲੋਨੀ ਦੇ ਪ੍ਰਧਾਨ ਰਮੇਸ਼, ਰਾਜਾ ਰਾਮ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ