nabaz-e-punjab.com

ਅੰਧਵਿਸ਼ਵਾਸੀ ਪ੍ਰਧਾਨ ਮੰਤਰੀ ਤੋਂ ਦੇਸ਼ ਵਾਸੀਆਂ ਨੂੰ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ: ਦਾਊਂ

ਡਾਕਟਰੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਥਾਂ ਪ੍ਰਧਾਨ ਮੰਤਰੀ ਨੇ ਚਾਨਣ ਦਾ ਡਰਾਮਾ ਰਚਿਆ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਰਾਸ਼ਟਰ ਨੂੰ ਸੰਬੋਧਨ ਕਰਦਿਆਂ 130 ਕਰੋੜ ਨਾਗਰਿਕਾਂ ਨੂੰ ਐਤਵਾਰ ਭਲਕੇ 5 ਅਪਰੈਲ ਨੂੰ 9 ਮਿੰਟ ਲਈ ਕਰੋਨਾਵਾਇਰਸ ਵੱਲੋਂ ਫੈਲੇ ਹਨੇਰੇ ਨੂੰ ਦੂਰ ਕਰਨ ਲਈ ਦੀਵੇ, ਮੋਮਬੱਤੀ ਜਾਂ ਮੋਬਾਈਲ ਫਲੈਸ਼ ਲਾਈਟ ਰਾਹੀਂ ਚਾਨਣਾ ਕਰਨ ਦੀ ਕੀਤੀ ਅਪੀਲ ਦਾ ਜ਼ੋਰਦਾਰ ਵਿਰੋਧ ਕਰਦਿਆਂ ਸਮਾਜ ਸੇਵੀ ਜਥੇਬੰਦੀ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਅਤੇ ਜਨਰਲ ਸਕੱਤਰ ਡਾ. ਮਜ਼ੀਦ ਆਜ਼ਾਦ ਨੇ ਪ੍ਰਧਾਨ ਮੰਤਰੀ ਦੀ ਇਸ ਅਪੀਲ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਧਵਿਸ਼ਵਾਸੀ ਪ੍ਰਧਾਨ ਮੰਤਰੀ ਤੋਂ ਦੇਸ਼ ਵਾਸੀਆਂ ਨੂੰ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਮੂਰਖਾਵਾਲੀ ਅਪੀਲ ਨਾਲ ਦੇਸ਼ ਦਾ ਬਿਜਲੀ ਪ੍ਰਬੰਧ ਗੰਭੀਰ ਸੰਕਟ ਦਾ ਸ਼ਿਕਾਰ ਹੋ ਕੇ ਲੰਮੇ ‘ਬਲੈਕ ਆਊਟ’ ਹੋ ਸਕਦਾ ਹੈ। ਜਿਸ ਨਾਲ ਹਸਪਤਾਲਾਂ ਵਿੱਚ ਬਿਜਲੀ ਨਾਲ ਚੱਲਣ ਵਾਲੇ ਉਪਕਰਨ ਦੀ ਵਰਤੋ ਵਿੱਚ ਗੰਭੀਰ ਮਸਲਾ ਖੜਾ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਇਸ ਮੌਕੇ ਡਾਕਟਰੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਸਖ਼ਤ ਲੋੜ ਹੈ ਪ੍ਰੰਤੂ ਪ੍ਰਧਾਨ ਮੰਤਰੀ ਇਸ ਮੌਕੇ ਡਰਾਮੇ ਰੱਚ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫੋਰਮ ਆਫ਼ ਲੋਡ ਡੀਸਪੈੱਚਰਜ਼ (ਫੋਲਡ) ਦਿੱਲੀ, ਆਲ ਇੰਡੀਆ ਲੋਡ ਡਿਸਪੈਚ ਸੈਂਟਰ ਵੱਲੋਂ ਪ੍ਰਧਾਨ ਮੰਤਰੀ ਦੇ ਨਾਮ ਲਿਖੇ ਪੱਤਰ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਬਲੈਕ-ਆਊਟ ਦੀ ਅਪੀਲ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ‘ਲੋਕ ਮੋਮਬੱਤੀ ਸ਼ੋਅ’ ਦਾ ਬਾਈਕਾਟ ਕਰਨ ਤਾਂ ਜੋ ਦੇਸ਼ ਦੇ ਬਿਜਲੀ ਪ੍ਰਬੰਧ ਨੂੰ ਕਿਸੇ ਤਰ੍ਹਾਂ ਦਾ ਸੰਕਟ ਪੈਦਾ ਨਾ ਹੋਵੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…