nabaz-e-punjab.com

ਮਜ਼ਦੂਰ ਦਾ ਕਤਲ: ਅਦਾਲਤ ਵੱਲੋਂ ਤਿੰਨ ਪ੍ਰਵਾਸੀ ਮਜ਼ਦੂਰਾਂ ਨੂੰ ਜੇਲ੍ਹ ਭੇਜਣ ਦੇ ਹੁਕਮ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਨੇੜੇ ਸ਼ਰਾਬ ਦੇ ਨਸ਼ੇ ਦੇ ਟੱਲੀ ਪ੍ਰਵਾਸੀ ਮਜ਼ਦੂਰਾਂ ਵੱਲੋਂ ਆਪਣੇ ਸਾਥੀ ਮਜ਼ਦੂਰ ਹਰਿਆਣਵੀ (32) ਵਾਸੀ ਯੂਪੀ ਦਾ ਬੜੀ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪਰਦੀਪ ਕੁਮਾਰ, ਪਵਨ ਕੁਮਾਰ ਅਤੇ ਰਣਜੀਤ ਨੂੰ ਸੋਮਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਮੁਲਜ਼ਮਾਂ ਦੇ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਧਾਰਾ 302 ਅਤੇ 34 ਅਧੀਨ ਕੇਸ ਦਰਜ ਕੀਤਾ ਗਿਆ ਹੈ। ਮੌਜੂਦਾ ਸਮੇਂ ਉਹ ਸਾਰੇ ਫੇਜ਼-7 ਟਰੈਫ਼ਿਕ ਲਾਈਟ ਨੇੜੇ ਖਾਲੀ ਥਾਂ ਵਿੱਚ ਝੁੱਗੀ ਬਣਾ ਕੇ ਰਹਿ ਰਹੇ ਸੀ। ਮ੍ਰਿਤਕ ਮਜ਼ਦੂਰ ਵੀ ਇਨ੍ਹਾਂ ਨਾਲ ਹੀ ਰਹਿੰਦਾ ਸੀ।
ਸਬ ਇੰਸਪੈਕਟਰ ਭੁਪਿੰਦਰ ਸਿੰਘ ਅਤੇ ਜਾਂਚ ਅਧਿਕਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਭਾਵੇਂ ਉਕਤ ਤਿੰਨੇ ਮੁਲਜ਼ਮਾਂ ਨੂੰ ਅਦਾਲਤ ਨੇ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਹਨ ਪ੍ਰੰਤੂ ਫਿਲਹਾਲ ਮੁਲਜ਼ਮਾਂ ਨੂੰ ਜੇਲ੍ਹ ਨਹੀਂ ਭੇਜਿਆ ਗਿਆ ਹੈ, ਸਗੋਂ ਥਾਣੇ ਦੀ ਹਵਾਲਾਤ ਵਿੱਚ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਭਲਕੇ ਮੰਗਲਵਾਰ ਨੂੰ ਮੁਲਜ਼ਮਾਂ ਦਾ ਕਰੋਨਾ ਸਬੰਧੀ ਟੈੱਸਟ ਕਰਵਾਉਣ ਅਤੇ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਹੀ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਬੀਤੀ 23 ਮਈ ਦੀ ਰਾਤ ਨੂੰ ਹਰਿਆਣਵੀ ਨੇ ਆਪਣੇ ਦੋਸਤਾਂ ਪਰਦੀਪ ਕੁਮਾਰ, ਪਵਨ ਕੁਮਾਰ ਅਤੇ ਰਣਜੀਤ ਨਾਲ ਬੈਠ ਕੇ ਸ਼ਰਾਬ ਪੀਤੀ ਸੀ। ਇਸ ਮਗਰੋਂ ਉਹ ਚਾਰੇ ਜਣੇ ਖਾਣਾ ਖਾਣ ਲੱਗ ਪਏ। ਸ਼ਰਾਬ ਜ਼ਿਆਦਾ ਪੀਤੀ ਹੋਣ ਕਾਰਨ ਅਚਾਨਕ ਹਰਿਆਣਵੀ ਦੇ ਪੈਰ ਦਾ ਠੱੁਡਾ ਲੱਗਣ ਕਾਰਨ ਦਾਲ ਡੱੁਲ੍ਹ ਗਈ ਸੀ। ਇਸ ਗੱਲ ਨੂੰ ਲੈ ਕੇ ਮਜ਼ਦੂਰ ਵਿੱਚ ਆਪਸ ਵਿੱਚ ਬਹਿਸਣ ਲੱਗ ਪਏ ਅਤੇ ਦੇਖਦੇ ਹੀ ਦੇਖਦੇ ਪਰਦੀਪ ਕੁਮਾਰ ਨੇ ਹਰਿਆਣਵੀ ’ਤੇ ਦਾਤਰ ਨਾਲ ਹਮਲਾ ਬੋਲ ਦਿੱਤਾ ਅਤੇ ਪਵਨ ਅਤੇ ਰਣਜੀਤ ਨੇ ਵੀ ਉਸ ਨੂੰ ਡੰਡਿਆਂ ਨਾਲ ਕੁੱਟਿਆ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…