Share on Facebook Share on Twitter Share on Google+ Share on Pinterest Share on Linkedin ਅਦਾਲਤ ਵੱਲੋਂ ਕਾਂਗਰਸੀ ਆਗੂ ਅਤੇ ਸਾਥੀਆਂ ’ਤੇ ਗੁਰਦੁਆਰਾ ਪ੍ਰਬੰਧ ਵਿੱਚ ਦਖ਼ਲ ਦੇਣ ’ਤੇ ਰੋਕ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ: ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਪਿਛਲੇ ਕਾਫੀ ਲੰਮੇ ਸਮੇਂ ਤੋਂ ਚਲ ਰਹੇ ਵਿਵਾਦ ਸਬੰਧੀ ਮੁਹਾਲੀ ਅਦਾਲਤ ਨੇ ਗੁਰਦੁਆਰਾ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੂੰ ਵੱਡੀ ਰਾਹਤ ਦਿੰਦਿਆਂ ਵਿਰੋਧੀ ਧੜੇ ਦੀ ਅਗਵਾਈ ਕਰਨ ਵਾਲੇ ਕਾਂਗਰਸ ਆਗੂ ਜਸਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਗੁਰਦੁਆਰਾ ਸਾਹਿਬ ਨਾਲ ਸਬੰਧਤ ਕਿਸੇ ਵੀ ਕੰਮ ਵਿੱਚ ਦਖ਼ਲ ਦੇਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਬੰਧੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਨੇ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਗੁਰਦੁਆਰਾ ਪ੍ਰਧਾਨ ਦੀ ਚੋਣ ਪਿਛਲੇ ਸਾਲ 22 ਦਸੰਬਰ ਨੂੰ ਮੁਹਾਲੀ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਹੋਈ ਸੀ। ਇਸ ਦੌਰਾਨ ਉਹ ਆਪਣੇ ਵਿਰੋਧੀ ਉਮੀਦਵਾਰ ਤੋਂ ਵੱਧ ਵੋਟਾਂ ਲੈ ਕੇ ਪ੍ਰਧਾਨ ਚੁਣੇ ਗਏ ਸੀ ਪ੍ਰੰਤੂ ਕਾਂਗਰਸੀ ਆਗੂ ਜਸਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਨਵੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾਂਦੇ ਕੰਮਾਂ ਵਿੱਚ ਗਲਤ ਤਰੀਕੇ ਨਾਲ ਦਖ਼ਲਅੰਦਾਜ਼ੀ ਕਰਕੇ ਗੁਰਦੁਆਰੇ ਦਾ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ। ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਮੁਹਾਲੀ ਦੀ ਜੁਡੀਸ਼ਲ ਮੈਜਿਸਟਰੇਟ ਜੈਸਿਕਾ ਸੂਦ ਨੇ ਇਕ ਹੁਕਮ ਜਾਰੀ ਕਰਕੇ ਕਾਂਗਰਸੀ ਆਗੂ ਜਸਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਅਗਲੇ ਹੁਕਮਾਂ ਤੱਕ ਗੁਰਦੁਆਰਾ ਸਾਹਿਬ ਦੇ ਕੰਮਾਂ ਵਿੱਚ ਦਖ਼ਲਅੰਦਾਜ਼ੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 18 ਜੁਲਾਈ ਨੂੰ ਹੋਵੇਗੀ। ਇੱਥੇ ਇਹ ਜ਼ਿਕਰਯੋਗ ਹੈ ਕਿ ਬੀਤੀ 22 ਮਈ ਨੂੰ ਗੁਰਦੁਆਰਾ ਸਾਹਿਬ ਦੇ ਦੋ ਧੜਿਆਂ ਦੇ ਵਿਵਾਦ ਦੌਰਾਨ ਝਗੜੇ ਦੀ ਕਰਵੇਜ਼ ਕਰ ਰਹੇ ਪੱਤਰਕਾਰ ਮੇਜਰ ਸਿੰਘ ਪੰਜਾਬੀ ਨੂੰ ਜ਼ਬਰਦਸਤੀ ਥਾਣੇ ਲਿਆ ਕੇ ਪੁਲੀਸ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਸੀ। ਇਸ ਮਾਮਲੇ ਵਿੱਚ ਦੋ ਥਾਣੇਦਾਰਾਂ ਨੂੰ ਮੁਅੱਤਲ ਕੀਤਾ ਗਿਆ ਸੀ। ਬਾਅਦ ਵਿੱਚ ਪੁਲੀਸ ਨੇ ਕਾਂਗਰਸੀ ਆਗੂ ਜਸਪਾਲ ਸਿੰਘ ਦੀ ਸ਼ਿਕਾਇਤ ’ਤੇ ਗੁਰਦੁਆਰਾ ਪ੍ਰਧਾਨ ਅਤੇ ਹੋਰਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਪੁਲੀਸ ਨੇ ਪ੍ਰਧਾਨ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ ਪ੍ਰੰਤੂ ਅਗਲੇ ਹੀ ਦਿਨ ਮੁਹਾਲੀ ਅਦਾਲਤ ਨੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ। ਉਧਰ, ਪੀੜਤ ਪੱਤਰਕਾਰ ਵੱਲੋਂ ਥਾਣੇਦਾਰਾਂ ਖ਼ਿਲਾਫ਼ ਵੱਖਰਾ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ