Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਦੇ ਵਿਹੜੇ ਵਿੱਚ ਸਰਬੱਤ ਦੇ ਭਲੇ ਲਈ ਕੀਰਤਨ ਦਰਬਾਰ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ: ਗਿਆਨ ਜਯੋਤੀ ਗਰੁੱਪ ਆਫ਼ ਇੰਸਟੀਚਿਊਟ ਅਤੇ ਗਿਆਨ ਜਯੋਤੀ ਗਲੋਬਲ ਸਕੂਲ ਵੱਲੋਂ ਸਾਂਝੇ ਤੌਰ ’ਤੇ ਸ਼ਬਦ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਲਈ ਆਯੋਜਿਤ ਇਹ ਕੀਰਤਨ ਦਰਬਾਰ ਨੌਜਵਾਨ ਪੀੜ੍ਹੀ ਨੂੰ ਗੁਰੂ ਸ਼ਬਦ ਨਾਲ ਜੋੜਨ ਲਈ ਇਕ ਉਪਰਾਲਾ ਹੋ ਨਿਬੜਿਆ। ਇਸ ਦੌਰਾਨ ਨਾ ਸਿਰਫ਼ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਕੀਰਤਨ ਸੁਣਿਆਂ ਬਲਕਿ ਇਲਾਕੇ ਦੀ ਭਾਰੀ ਸੰਗਤ ਨੇ ਵੀ ਇਸ ਸਮਾਰੋਹ ਵਿੱਚ ਆ ਕੇ ਗੁਰੂ ਕੀ ਇਲਾਹੀ ਬਾਣੀ ਦਾ ਗੁਣ ਗਾਣ ਕੀਤਾ। ਇਸ ਰਸਮਈ ਕੀਰਤਨ ਦਰਬਾਰ ਦੀ ਸ਼ੁਰੂਆਤ ਗਿਆਨ ਜਯੋਤੀ ਪਬਲਿਕ ਸਕੂਲ ਅਤੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਹੋਈ ਅਤੇ ਉਸ ਤੋਂ ਬਾਅਦ ਪੰਥ ਜਗਤ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਆਈਆਂ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਅਣਮੁੱਲੀ ਵਿਰਾਸਤ ਨਾਲ ਜੋੜਦੇ ਹੋਏ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ। ਜਿਨ੍ਹਾਂ ਵਿੱਚ ਭਾਈ ਡਾ. ਕਮਲੇਸ਼ ਇੰਦਰ ਸਿੰਘ, ਭਾਈ ਤਜਿੰਦਰ ਸਿੰਘ, ਭਾਈ ਦਿਲਬਰ ਸਿੰਘ ਅਤੇ ਭਾਈ ਓਂਕਾਰ ਸਿੰਘ ਪ੍ਰਮੁੱਖ ਸਨ। ਇਸ ਦੌਰਾਨ ਮੈਨੇਜਮੈਂਟ ਵੱਲੋਂ ਸਾਰੇ ਰਾਗੀ ਸਹਿਬਾਨਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਵੀ ਹਾਜ਼ਰ ਸਨ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਕੈਂਪਸ ਵਿੱਚ ਆਈਆ ਸੰਗਤਾਂ ਨੂੰ ਜੀ ਆਇਆ ਕਹਿੰਦੇ ਹੋਏ ਆਪਣੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਧਰਮ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਦੂਰ ਜਾ ਰਹੀ ਹੈ ਅਤੇ ਜਿਸ ਦੇ ਨਤੀਜੇ ਵੀ ਉਨ੍ਹਾਂ ਨਾਲ ਨਾਲ ਭੁਗਤਣੇ ਪੈ ਰਹੇ ਹਨ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਂ ਦੇ ਦਰਸਾਏ ਹੋਏ ਰਸਤੇ ਤੇ ਚੱਲਣ ਲਈ ਪ੍ਰੇਰਿਆ ਅਤੇ ਪੜਾਈ ਦੇ ਨਾਲ ਨਾਲ ਗੁਰਬਾਣੀ ਨਾਲ ਜੁੜਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਧਰਮ ਸਦਾ ਇਨਸਾਨ ਨੂੰ ਮਿਹਨਤ ਕਰਨ ਅਤੇ ਇਨਸਾਨੀਅਤ ਦੀ ਸੇਵਾ ਕਰਨ ਦਾ ਸੁਨੇਹਾ ਦਿੰਦਾ ਹੈ। ਇਸ ਮੌਕੇ ਤੇ ਚਾਹ ਅਤੇ ਗੁਰੂ ਕਾ ਅਤੁੱਟ ਲੰਗਰ ਵੀ ਲਗਾਇਆ ਗਿਆ। ਜਿਸ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਗਤ ਦੀ ਸੇਵਾ ਕਰਦੇ ਹੋਏ ਗੁਰਬਾਣੀ ਸਰਵਣ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ