Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 7 ਮੌਤਾਂ, 605 ਨਵੇਂ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਚੱਲਦਿਆਂ ਲਗਾਤਾਰ ਕਰੋਨਾ ਮਾਮਲਿਆਂ ’ਚ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਅੱਜ 605 ਵਿਅਕਤੀਆਂ ਦੇ ਨਮੂਨਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਕਾਰਨ ਫਿਰ ਤੋਂ ਲੋਕ ਭੈਅਭੀਤ ਹੋ ਗਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਸ਼ੱੁਕਰਵਾਰ ਨੂੰ ਕਰੋਨਾ ਮਹਾਮਾਰੀ ਦੇ 605 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 34 ਹਜ਼ਾਰ 449 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 309 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਸੱਤ ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ 494 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 252 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਕੁਰਾਲੀ ਵਿੱਚ 3, ਬਨੂੜ ਵਿੱਚ 4, ਲਾਲੜੂ ਵਿੱਚ 8, ਘੜੂੰਆਂ ਵਿੱਚ 14, ਡੇਰਾਬੱਸੀ ਵਿੱਚ 18, ਬੂਥਗੜ੍ਹ ਵਿੱਚ 20, ਖਰੜ ਵਿੱਚ 79 ਅਤੇ ਢਕੋਲੀ ਵਿੱਚ 207 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 5515 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ ਅਤੇ ਹੁਣ ਤੱਕ 28 ਹਜ਼ਾਰ 440 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਬਚਾਅ ਲਈ ਕੋਵਿਡ ਨਿਯਮਾਂ ਪਾਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …