ਕੋਵਿਡ ਟੀਕਾਕਰਨ ਕੈਂਪ: ਸਿੱਖਿਆ ਬੋਰਡ ਦੇ ਚੇਅਰਮੈਨ ਸਣੇ 190 ਮੁਲਾਜ਼ਮਾਂ ਨੇ ਲਗਵਾਇਆ ਟੀਕਾ

ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਪਹਿਲਾਂ ਨਾਲੋਂ ਵੀ ਕਾਫ਼ੀ ਭਿਆਨਕ: ਪ੍ਰੋ. ਯੋਗਰਾਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਸਿੱਖਿਆ ਬੋਰਡ ਮੈਨੇਜਮੈਂਟ ਵੱਲੋਂ ਮੁਲਾਜ਼ਮ ਜਥੇਬੰਦੀ ਦੇ ਸਹਿਯੋਗ ਨਾਲ ਕੋਵਿਡ-19 ਦੇ ਬਚਾਅ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਬੋਰਡ ਮੁਖੀ ਪ੍ਰੋ. ਯੋਗਰਾਜ ਅਤੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਕੀਤਾ। ਚੇਅਰਮੈਨ ਪ੍ਰੋ. ਯੋਗਰਾਜ ਨੇ ਖ਼ੁਦ ਟੀਕਾ ਲਗਵਾ ਕੇ ਬੋਰਡ ਦੇ ਬਾਕੀ ਅਧਿਕਾਰੀਆਂ ਅਤੇ ਦਫ਼ਤਰੀ ਮੁਲਾਜ਼ਮਾਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਪਹਿਲਾਂ ਨਾਲੋਂ ਵੀ ਕਾਫ਼ੀ ਭਿਆਨਕ ਹੈ ਅਤੇ ਕਰੋਨਾ ਤੋਂ ਬਚਾਅ ਲਈ ਬੋਰਡ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ ਕਿਉਂਕਿ ਇਕ ਸਿਹਤਮੰਦ ਅਧਿਕਾਰੀ ਅਤੇ ਕਰਮਚਾਰੀ ਵੀ ਸਹੀ ਤਰੀਕੇ ਨਾਲ ਆਪਣਾ ਕੰਮ ਕਰ ਸਕਦਾ ਹੈ। ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਕਿਹਾ ਕਿ ਲੋੜ ਪੈਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਦੁਬਾਰਾ ਕੋਵਿਡ ਟੀਕਾਕਰਨ ਕੈਂਪ ਲਗਾਇਆ ਜਾਵੇਗਾ।

ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਫੇਜ਼-6 ਅਤੇ ਸਰਕਾਰੀ ਮੈਡੀਕਲ ਕਾਲਜ ਦੀਆਂ ਦੋ ਟੀਮਾਂ ਵੱਲੋਂ ਅੱਜ ਬੋਰਡ ਦੇ ਮੁੱਖ ਦਫ਼ਤਰ ਵਿੱਚ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੈਪ ਦੌਰਾਨ ਚੇਅਰਮੈਨ ਸਮੇਤ ਕਰੀਬ 190 ਮੁਲਾਜ਼ਮਾਂ ਦਾ ਟੀਕਾ ਲਗਾਇਆ ਗਿਆ ਅਤੇ ਸਾਰੇ ਮੁਲਾਜ਼ਮ ਬਿਲਕੁਲ ਠੀਕ ਠਾਕ ਹਨ।
ਇਸ ਮੌਕੇ ਮਹਿਲਾ ਅਧਿਕਾਰੀ ਸੁਖਵਿੰਦਰ ਕੌਰ ਸਰੋਇਆ, ਸਹਾਇਕ ਸਕੱਤਰ (ਲੇਖਾ) ਸ੍ਰੀਮਤੀ ਕੁਲਦੀਪ ਕੌਰ, ਸਹਾਇਕ ਸਕੱਤਰ (ਪ੍ਰਸ਼ਾਸਨ) ਸ੍ਰੀਮਤੀ ਕਾਂਤਾ ਮੌਂਗਾ, ਉਪ ਸਕੱਤਰ ਗੁਰਤੇਜ ਸਿੰਘ, ਬਲਜੀਤ ਸਿੰਘ, ਸਰਬਜੀਤ ਸਿੰਘ, ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਤਰਮਾਲਾ, ਮੀਤ ਪ੍ਰਧਾਨ ਪਰਮਜੀਤ ਸਿੰਘ ਬੈਨੀਪਾਲ, ਸਕੱਤਰ ਸਤਨਾਮ ਸਿੰਘ ਸੱਤਾ, ਰਮਨ ਗਿੱਲ ਹਰਮਨਦੀਪ ਸਿੰਘ ਬੋਪਾਰਾਏ, ਹਰਦੀਪ ਸਿੰਘ, ਗੁਰਦੀਪ ਸਿੰਘ ਪਨੇਸਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …