Share on Facebook Share on Twitter Share on Google+ Share on Pinterest Share on Linkedin <2>ਭਾਰਤੀ ਫੌਜ ਦੇ ਸਹਿਯੋਗ ਨਾਲ ਹੈਰੀਟੇਜ ਪਬਲਿਕ ਸਕੂਲ ਜਗਤਪੁਰਾ ਵਿੱਚ ਲਾਇਆ ਕੋਵਿਡ ਵੈਕਸੀਨੇਸ਼ਨ ਕੈਂਪ ਡੀਸੀ ਗਿਰੀਸ਼ ਦਿਆਲਨ ਤੇ ਸੈਨਾ ਅਧਿਕਾਰੀਆਂ ਨੇ ਲਿਆ ਕੋਵਿਡ ਵੈਕਸੀਨ ਕੈਂਪ ਦਾ ਜਾਇਜ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ: ਮਿਸ਼ਨ ਫਤਹਿ-2 ਅਧੀਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫੌਜ਼ (ਵੈਸਟਰਨ ਕਮਾਂਡ) ਦੇ ਸਹਿਯੋਗ ਨਾਲ ਅਵਤਾਰ ਐਜੂਕੇਸ਼ਨ ਟਰੱਸਟ ਵੱਲੋਂ ਚਲਾਏ ਜਾ ਰਹੇ ਦਿ ਹੈਰੀਟੇਜ ਪਬਲਿਕ ਹਾਈ ਸਕੂਲ ਪਿੰਡ ਜਗਤਪੁਰਾ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ। ਸੈਨਾ ਅਧਿਕਾਰੀਆਂ ਨੇ ਕੈਂਪ ਦਾ ਨਿਰੀਖਣ ਕੀਤਾ। ਇਸ ਕੈਂਪ ਲਈ ਸ਼ਹੀਦ ਕਰਨਲ ਸੰਜੈ ਰਾਣਾ ਦੇ ਪਰਿਵਾਰ ਅਤੇ ਅਵਤਾਰ ਐਜੂਕੇਸ਼ਨ ਟਰੱਸਟ ਵੱਲੋਂ 100-100 ਕੋਵਿਡ ਵੈਕਸੀਨ ਡੋਜ਼ ਖ਼ਰੀਦ ਕੇ ਦਿੱਤੀ ਗਈ। ਇਸ ਮੌਕੇ ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਵੱਡੀ ਗਿਣਤੀ ਸਾਬਕਾ ਫੌਜੀ ਇਸ ਮੁਹਿੰਮ ਦਾ ਸਾਥ ਦੇ ਰਹੇ ਹਨ ਅਤੇ ਭਾਰਤੀ ਫੌਜ ਵੱਲੋਂ ਇਸ ਕੈਂਪ ਲਈ ਡਾਕਟਰ, ਪੈਰਾ ਮੈਡੀਕਲ, ਸਪੋਰਟ ਸਟਾਫ਼ ਐਂਬੂਲੈਂਸ ਅਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜਗਤਪੁਰਾ ਸੰਘਣੀ ਅਬਾਦੀ ਵਾਲਾ ਖੇਤਰ ਹੈ ਅਤੇ ਇੱਥੇ ਛੇਤੀ ਤੋਂ ਛੇਤੀ ਵੱਧ ਤੋਂ ਵੱਧ ਕੋਵਿਡ ਵੈਕਸੀਨੇਸ਼ਨ ਲਈ ਉਪਰਾਲੇ ਲਗਾਤਾਰ ਜਾਰੀ ਹਨ। ਇਸ ਨਾਲ ਜਿੱਥੇ ਕਰੋਨਾ ਦੀ ਮੌਜੂਦਾ ਲਹਿਰ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ ਅਤੇ ਸਮੁੱਚੇ ਜ਼ਿਲ੍ਹੇ ਵਿੱਚ 100 ਫੀਸਦੀ ਵੈਕਸੀਨੇਸ਼ਨ ਦਾ ਟੀਚਾ ਪੂਰਾ ਕਰਨ ਵਿੱਚ ਮਦਦ ਮਿਲੇਗੀ, ਉੱਥੇ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦਾ ਵੀ ਟਾਕਰਾ ਮਜ਼ਬੂਤੀ ਨਾਲ ਕੀਤਾ ਜਾ ਸਕੇਗਾ। ਉਨ੍ਹਾਂ ਨੇ ਕੋਵਿਡ ਵੈਕਸੀਨੇਸ਼ਨ ਮੁਹਿੰਮ ਵਿੱਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ ਤੇ ਅਜਿਹੇ ਉਪਰਾਲੇ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਸਿਵਲ ਮਿਲਟਰੀ ਅਫੇਅਰਜ਼ ਐਂਡ ਜੁਆਇੰਟ ਅਪਰੇਸ਼ਨ, ਵੈਸਟਰਨ ਕਮਾਂਡ ਦੇ ਡਾਇਰੈਕਟਰ ਕਰਨਲ ਜਸਦੀਪ ਸਿੰਘ ਸੰਧੂ ਨੇ ਦੱਸਿਆ ਕਿ ਵੈਸਟਰਨ ਆਰਮੀ ਕਮਾਂਡਰ ਲੈਫ਼ ਜਨਰਲ ਆਰਪੀ ਸਿੰਘ ਨੇ ਫੈਸਲਾ ਲਿਆ ਹੈ ਕਿ ਵੈਸਟਰਨ ਕਮਾਂਡ ਦੇ ਖੇਤਰ ਅਧੀਨ ਵੈਕਸੀਨੇਸ਼ਨ ਮੁਹਿੰਮ ਦੇ ਘੇਰੇ ਨੂੰ ਵਧਾਉਣ ਅਤੇ ਮੁਹਿੰਮ ਨੂੰ ਤੇਜ਼ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇ। ਇਸੇ ਤਹਿਤ ਇਹ ਵੈਕਸੀਨੇਸ਼ਨ ਕੈਂਪ ਲਾਇਆ ਗਿਆ ਹੈ, ਜੋ ਇੱਕ ਮਾਡਲ ਬਣ ਕੇ ਉਭਰਿਆ ਹੈ। ਜਿਸ ਵਿੱਚ ਫੌਜ਼ ਨੇ ਡਾਕਟਰ, ਪੈਰਾ ਮੈਡੀਕਲ, ਐਂਬੂਲੈਂਸ ਮੁਹੱਈਆ ਕਰਵਾਈ ਹੈ ਜਦੋਂਕਿ ਟਰੱਸਟ ਅਤੇ ਸ਼ਹੀਦ ਪਰਿਵਾਰ ਵੱਲੋਂ ਵੈਕਸੀਨ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਸਕੂਲ ਦੀ ਡਾਇਰੈਕਟਰ ਅਤੇ ਨੋਡਲ ਇੰਸਟੀਚਿਊਟ ਆਫ਼ ਸਕਿਉਰਿਟੀ ਗਾਰਡਜ਼ ਕਿੰਸ਼ੁਕਾ ਸੇਠੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਦੋ ਕੈਂਪਾਂ ਵਿੱਚ 200 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਸਕੂਲ ਅਧਿਆਪਕ ਜਗਤਪੁਰਾ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਕੋਵਿਡ ਟੈਸਟਿੰਗ ਅਤੇ ਵੈਕਸੀਨੇਸ਼ਨ ਲਈ ਜਾਗਰੂਕ ਕਰਦੇ ਹੋਏ ਸਾਰੇ ਸ਼ੰਕੇ ਦੂਰ ਕਰਨ ਦਾ ਯਤਨ ਕਰ ਰਹੇ ਹਨ। ਜਿਸ ਦੇ ਸਦਕਾ ਵੈਕਸੀਨੇਸ਼ਨ ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਸਕਿਉਰਿਟੀ ਗਾਰਡਜ਼ ਦੀ ਵੈਕਸੀਨੇਸ਼ਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਟਰੱਸਟੀ ਤੇ ਸਾਬਕਾ ਆਰਮੀ ਕਮਾਂਡਰ ਲੈਫ਼ ਜਨਰਲ ਏਕਰੂਪ ਘੁੰਮਣ, ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਅਮਰਿੰਦਰ ਗਰੇਵਾਲ ਕੈਪਟਨ ਡਾਕਟਰ ਨਿਤੇਸ਼ ਠਾਕੁਰ, ਕਰਨਲ ਬਲਵਿੰਦਰ ਸਿੰਘ, ਕਰਨਲ ਜਤਿੰਦਰ ਸਿੰਘ, ਐਸਡੀਐਮ ਜਗਦੀਪ ਸਹਿਗਲ, ਬੀਡੀਪੀਓ ਹਿਤੇਨ ਕਪਿਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ