ਰਾਧਾ ਸੁਆਮੀ ਸਤਿਸੰਗ ਮੁਹਾਲੀ ਘਰ ਵਿੱਚ ਲਗਾਇਆ ਕੋਵਿਡ ਟੀਕਾਕਰਨ ਕੈਂਪ

ਕਰੋਨਾ ਮਹਾਮਾਰੀ ’ਤੇ ਫਤਿਹ ਪਾਉਣ ਲਈ ਕੋਵਿਡ ਟੀਕਾਕਰਨ ਮੁਹਿੰਮ ਨਿਰੰਤਰ ਜਾਰੀ

ਕੋਵਾਸ਼ੀਲਡ ਤੇ ਕੋ-ਵੈਕਸ਼ੀਨ ਟੀਕਾਕਰਨ ਦੇ ਵੱਖੋ-ਵੱਖਰੇ ਲਗਾਏ ਗਏ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਕੋਵਿਡ-19 ਤੇ ਜਿੱਤ ਹਾਸਲ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਪ੍ਰਸ਼ਾਸਨ ਵੱਲੋ ਟੀਕਾਕਰਨ ਦੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਥਾਨਕ ਰਾਧਾ ਸੁਆਮੀ ਸਤਿਸੰਗ ਘਰ ਸੈਕਟਰ-76 ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਨੇ ਟੀਕਾਕਰਨ ਕਰਨ ਕਰਵਾਇਆ।
ਇਹ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਟੀਕਾਕਰਨ ਕੈਂਪ ਵਿੱਚ ਰਾਧਾ ਸੁਆਮੀ ਸਤਿਸੰਗ ਘਰ ਅਤੇ ਸੰਗਤ ਦੁਆਰਾ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕਰੋਨਾ ਵਰਗੀ ਸੰਕਟ ਦੀ ਘੜੀ ਵਿੱਚ ਦਿੱਤਾ ਗਿਆ ਯੋਗਦਾਨ ਬਹੁਮੁੱਲਾ ਹੈ। ਉਨ੍ਹਾਂ ਕਿਹਾ ਕਿ ਅੱਜ ਵੱਡੀ ਗਿਣਤੀ ਵਿੱਚ ਲੋਕਾਂ ਨੇ ਕੈਂਪ ਵਿੱਚ ਟੀਕਾ ਲਗਵਾਇਆ। ਰਾਧਾ ਸੁਆਮੀ ਸਤਿਸੰਗ ਘਰ ਵਿੱਚ ਕੋਵਾਸ਼ੀਲਡ ਅਤੇ ਕੋ-ਵੈਕਸ਼ੀਨ ਦੇ ਵੱਖਰੇ ਵੱਖਰੇ ਕੈਂਪ ਲਗਾਏ ਗਏ ਹਨ। ਟੀਕਾਕਰਨ ਕੈਂਪ ਵਿੱਚ ਜ਼ਿਆਦਾਤਰ ਵਿਅਕਤੀਆਂ ਨੇ ਕੋਵੈਕਸ਼ਿਨ ਦੀ ਦੂਸਰੀ ਡੋਜ਼ ਲਗਵਾਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਟੀਕਾ ਲਗਵਾਉਣ ਵਾਲਿਆ ਲਈ ਖਾਸ ਪ੍ਰਬੰਧ ਕੀਤੇ ਗਏ। ਉਨ੍ਹਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਿਸ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਇੱਕ ਨੂੰ ਮਾਸਕ ਪਾਉਣਾ ਅਤੇ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣਾ ਆਦਿ ਸ਼ਾਮਲ ਹਨ। ਸਤਿਸੰਗ ਘਰ ਵਿਖੇ ਲੋਕਾਂ ਲਈ ਖਾਣ ਪੀਣ ਤੇ ਬੈਠਣ ਦੀ ਸੁਵਿਧਾ ਉਪਲਬਧ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਦੀ ਇਸ ਪ੍ਰਕਿਰਿਆ ਵਿੱਚ ਭਵਨ ਦੇ ਸੇਵਾਦਾਰ ਅਪਣੀਆਂ ਸੇਵਾਵਾਂ ਬਾਖ਼ੂਬੀ ਨਿਭਾਅ ਰਹੇ ਹਨ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕਿ ਉਹ ਸਰਕਾਰ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਕਰੋਨਾਂ ਵਰਗੀ ਭਿਆਨਕ ਬਿਮਾਰੀ ਨੂੰ ਠੱਲ੍ਹ ਪਾਈ ਜਾ ਸਕੇ।

Load More Related Articles

Check Also

ਭਾਰਤੀ ਕਮਿਊਨਿਸ਼ਟ ਪਾਰਟੀ, ਬੁੱਧੀਜੀਵੀਆਂ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਗਰੀਬ ਲੋਕਾਂ ਦੇ ਮੁੱਦਿਆਂ ‘ਤੇ ਸੰਘਰਸ਼ ਦਾ ਐਲਾਨ

ਭਾਰਤੀ ਕਮਿਊਨਿਸ਼ਟ ਪਾਰਟੀ, ਬੁੱਧੀਜੀਵੀਆਂ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਗਰੀਬ ਲੋਕਾਂ ਦੇ ਮੁੱਦਿਆਂ ‘…