ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-5 ਵਿੱਚ ਲਗਾਇਆ 9ਵਾਂ ਕੋਵਿਡ ਟੀਕਾਕਰਨ ਕੈਂਪ

ਕੋਵਿਡ ਦੀ ਤੀਜੀ ਸੰਭਾਵੀ ਲਹਿਰ ਤੋਂ ਬਚਾਅ ਦੇ ਮੱਦੇਨਜ਼ਰ ਸਾਰਿਆਂ ਲਈ ਟੀਕਾ ਲਗਾਉਣਾ ਜ਼ਰੂਰੀ: ਬਲਜੀਤ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਦੀ ਕੌਂਸਲਰ ਬੀਬੀ ਬਲਜੀਤ ਕੌਰ ਵੱਲੋਂ ਆਪਣੇ ਵਾਰਡ ਨੰਬਰ-7 (ਫੇਜ਼-5) ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੋਵਿਡ-19 ਤੋਂ ਬਚਾਅ ਸਬੰਧੀ ਟੀਕਾਕਰਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਕੁੱਲ 230 ਵਿਅਕਤੀਆਂ ਵੱਲੋਂ ਟੀਕੇ ਲਗਵਾਏ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਵਾਰਡ ਵਿੱਚ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਦਾ ਇਹ 9ਵਾਂ ਕੈਂਪ ਲਗਾਇਆ ਗਿਆ ਹੈ। ਪਿਛਲੇ ਕੈਂਪਾਂ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕੀਂ ਟੀਕਾਕਰਨ ਕਰਵਾ ਚੁੱਕੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦੀ ਤੀਜੀ ਲਹਿਰ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਜ਼ਰੂਰੀ ਹੋ ਜਾਂਦਾ ਹੈ ਕਿ ਹਰੇਕ ਵਿਅਕਤੀ ਟੀਕਾ ਲਗਵਾ ਕੇ ਇਸ ਮਹਾਮਾਰੀ ਤੋਂ ਖ਼ੁਦ ਨੂੰ ਬਚਾਉਣ ਅਤੇ ਫੈਲਣ ਤੋਂ ਰੋਕਣ ਵਿੱਚ ਆਪਣਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਵੀ ਟੀਕਾਕਰਨ ਕੈਂਪ ਲਗਾਏ ਜਾਂਦੇ ਰਹਿਣਗੇ।

ਉਨ੍ਹਾਂ ਅੰਤ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਉਪਰਾਲਿਆਂ ਸਦਕਾ ਲੋਕਾਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Campaign

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…