Share on Facebook Share on Twitter Share on Google+ Share on Pinterest Share on Linkedin ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸੀਪੀਐਫ਼ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ: ਸੀਪੀਐਫ਼ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਲਈ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੁੱਡਾ ਭਵਨ ਦੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਹੁਕਮਰਾਨਾਂ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਿਵ ਕੁਮਾਰ ਰਾਣਾ, ਚੇਅਰਮੈਨ ਪ੍ਰਭਦੀਪ ਸਿੰਘ ਬੋਪਾਰਾਏ, ਜਨਰਲ ਸਕੱਤਰ ਅਮਿਤ ਕਟੋਚ, ਕਮੇਟੀ ਮੈਂਬਰ ਤੇਜਿੰਦਰ ਸਿੰਘ, ਸਾਬਕਾ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਰਮਨਦੀਪ ਕੌਰ ਗਿੱਲ, ਪ੍ਰੈਸ ਸਕੱਤਰ ਗੁਰਸੇਵਕ ਸਿੰਘ, ਸੁਨੀਲ ਅਰੋੜਾ, ਹਰਪ੍ਰੀਤ ਸਿੰਘ ਅਤੇ ਜਗਦੀਸ਼ ਸਿੰਘ ਪੰਚਾਇਤ ਵਿਭਾਗ ਦੀ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਤੋਂ ਭੱਜ ਰਹੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਪੰਜਾਬ ਵਿੱਚ ਸਰਕਾਰ ਬਣਨ ’ਤੇ ਸਭ ਤੋਂ ਪਹਿਲਾ ਕੰਮ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਲਗਪਗ ਸਾਲ ਬੀਤ ਜਾਣ ਦੇ ਬਾਅਦ ਪੁਰਾਣੀ ਪੈਨਸ਼ਨ ਲਾਗੂ ਨਹੀਂ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਝੂਠੇ ਲਾਰਿਆਂ ਅਤੇ ਵਾਅਦਿਆਂ ਤੋਂ ਸਿਵਾਏ ਹੋਰ ਕੁਝ ਵੀ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਬੰਧੀ ਛੋਟੇ ਮੋਟੇ ਪੱਤਰ ਜਾਰੀ ਕਰਕੇ ਮੁਲਾਜ਼ਮਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜਦਕਿ ਅਜੇ ਤੱਕ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਕੋਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ। ਇਸ ਮੌਕੇ ਕੁਲਦੀਪ ਸਿੰਘ, ਖੁਸ਼ਪ੍ਰੀਤ ਸਿੰਘ, ਧੀਰਜ ਜੋਸ਼ੀ, ਵਿਨੋਦ ਕੁਮਾਰ, ਹਰਮਨਦੀਪ ਸਿੰਘ, ਅਮਨਿੰਦਰ ਸਿੰਘ, ਹਰਪ੍ਰੀਤ ਸਿੰਘ, ਵਿਸ਼ਾਲ ਕੁਮਾਰ, ਵਿਪਿਨ ਕੁਮਾਰ, ਨਰਿੰਦਰ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਸ਼ਵਿੰਦਰ ਸਿੰਘ, ਪਰਵਿੰਦਰ ਸਿੰਘ ਸਮੇਤ ਸਿੱਖਿਆ ਬੋਰਡ, ਡਾਇਰੈਕਟਰ ਸਿੱਖਿਆ ਵਿਭਾਗ, ਪੁੱਡਾ, ਪੰਚਾਇਤ ਵਿਭਾਗ, ਵਾਟਰ ਸਪਲਾਈ, ਪਸ਼ੂ ਪਾਲਣ ਵਿਭਾਗ, ਸਿਹਤ ਵਿਭਾਗ, ਵੱਖ-ਵੱਖ ਅਧਿਆਪਕ ਜਥੇਬੰਦੀਆਂ, ਕਿਰਤ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਮੁਲਾਜ਼ਮ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ