ਵਿਧਾਨ ਸਭਾ ਚੋਣਾਂ ਵਿੱਚ ਆਪ ਨੂੰ ਜਿਤਾਊਣ ਨਾਲ ਹੋਵੇਗੀ ਨਰੋਏ ਸਮਾਜ ਦੀ ਸਿਰਜਣਾ: ਕੰਵਰ ਸੰਧੂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਜਨਵਰੀ:
ਖਰੜ ਵਿਧਾਨ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰ ਸੰਧੂ ਨੇ ਕੁਰਾਲੀ ਸ਼ਹਿਰ ਵਿੱਚ ਵੱਖ-ਵੱਖ ਮਾਰਕੀਟਾਂ ਵਿੱਚ ਇੱਕ ਇੱਕ ਦੁਕਾਨ ’ਤੇ ਜਾ ਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਕਰਕੇ ਆਪ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਆਪਣੇ ਲਈ ਵੋਟ ਮੰਗੇ। ਸ੍ਰੀ ਸੰਧੂ ਨੇ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਅਤੇ ਕਾਂਗਰਸ ਨੇ ਸਿਰਫ਼ ਫੌਕੇ ਦਾਅਵਿਆਂ ਤੋਂ ਬਿਨਾਂ ਪੰਜਾਬ ਵਿੱਚ ਕੋਈ ਇੱਕ ਕੰਮ ਵੀ ਚੱਜ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਕਤ ਤਿੰਨੇ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਅੱਕੇ ਲੋਕ ਇਨ੍ਹਾਂ ਨੂੰ ਚਲਦਾ ਕਰਨ ਲਈ ਮਨ ਬਣਾਈ ਬੈਠੇ ਹਨ ਅਤੇ ਚਾਰ ਫਰਵਰੀ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪ ਪਾਰਟੀ ਦੀ ਸਰਕਾਰ ਬਣਨੀ ਲਗਭਗ ਤੈਅ ਹੈ। ਇਸ ਤੋਂ ਬਾਅਦ ਹੀ ਸੂਬੇ ਵਿੱਚ ਨਰੋਏ ਸਮਾਜ ਦੀ ਸਿਰਜਣਾ ਹੋਵੇਗੀ।
ਸ੍ਰੀ ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਲੋਕ ਵਿਦੇਸ਼ਾਂ ਤੋਂ ਇੱਥੇ ਪਹੁੰਚ ਕੇ ਅਕਾਲੀ-ਭਾਜਪਾ ਅਤੇ ਕਾਂਗਰਸ ਤੋਂ ਪੰਜਾਬ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਜੋ ਕਿ ਸੁਭ ਸੰਕੇਤ ਹੈ। ਇਸ ਮੌਕੇ ਬਿੱਟੂ ਸੰਧੂ, ਆਪ ਦੇ ਯੂਥ ਵਿੰਗ ਦੇ ਪ੍ਰਧਾਨ ਜਗਦੇਵ ਸਿੰਘ ਮਲੋਆ, ਗੁਰਪ੍ਰੀਤ ਸਿੰਘ ਜਿੰਮੀ, ਹਰੀਸ਼ ਕੌਸ਼ਲ, ਜੱਗੀ ਕਾਦੀਮਾਜਰਾ, ਹੇਮਰਾਜ ਸ਼ਰਮਾ, ਰਵੀ ਕੁਮਾਰ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਦੀਪੂ ਕੁਰਾਲੀ, ਅੱਛਰ ਸਿੰਘ ਕੰਸਾਲਾ ਸਮੇਤ ਪਾਰਟੀ ਵਰਕਰ ਅਤੇ ਵਾਲੰਟੀਅਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…