ਮੁਹਾਲੀ ਵਿੱਚ ਆਵਾਰਾ ਪਸ਼ੂ ਅਤੇ ਪਾਲਤੂ ਪਸ਼ੂਆਂ ਦੀ ਬਣੀ ਸਮੱਸਿਆ ਗੰਭੀਰ

ਨਗਰ ਨਿਗਮ ਪ੍ਰਾਪਰਟੀ ਟੈਕਸ ਤੇ ਹੋਰ ਟੈਕਸਾਂ ਦੀ ਵਸੂਲੀ ਵਿੱਚ ਸਭ ਤੋਂ ਮੋਹਰੀ ਪਰ ਕਾਰਗੁਜ਼ਾਰੀ ਵਿੱਚ ਪਿੱਛੇ: ਅਤੁਲ ਸ਼ਰਮਾ

ਸ਼ਹਿਰ ਵਿੱਚ ਫਿਰਦੀਆਂ ਆਵਾਰਾ ਗਉਆਂ ਅਤੇ ਥਾਂ-ਥਾਂ ਤੇ ਖਿਲਰੀ ਗੰਦਗੀ ਨਾਲ ਉਠ ਰਹੇ ਹਨ ਨਿਗਮ ਦੀ ਕਾਰਗੁਜਾਰੀ ਤੇ ਸਵਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਾਰਚ:
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜੂਹ ਵਿੱਚ ਵਸਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਆਵਾਰਾ ਪਸ਼ੂਆਂ ਅਤੇ ਪਾਲਤੂ ਪਸ਼ੂਆਂ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਸ਼ਹਿਰ ਦੇ ਗਲੀ ਮੁਹੱਲਿਆਂ, ਪਾਰਕਾਂ ਅਤੇ ਸੜਕਾਂ ’ਤੇ ਪਸ਼ੂ ਟੋਲੀਆਂ ਬੰਨ੍ਹ ਕੇ ਘੁੰਮਦੇ ਨਜ਼ਰ ਆਉਂਦੇ ਹਨ। ਕਾਂਗਰਸੀ ਆਗੂ ਅਤੁਲ ਸ਼ਰਮਾ ਨੇ ਨਗਰ ਨਿਗਮ ਦੀ ਕਾਰਗੁਜਾਰੀ ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਨਗਰ ਨਿਗਮ ਵੱਲੋੱ ਸ਼ਹਿਰ ਵਾਸੀਆਂ ਤੋਂ ਟੈਕਸਾਂ ਦੀ ਵਸੂਲੀ ਕਰਨ ਵਿੱਚ ਪੂਰਾ ਜੋਰ ਲਗਾਇਆ ਜਾਂਦਾ ਹੈ ਪ੍ਰੰਤੂ ਇਸਦੀ ਕਾਰਗੁਜਾਰੀ ਆਮ ਲੋਕਾਂ ਨੂੰ ਨਿਰਾਸ਼ ਕਰਨ ਵਾਲੀ ਹੈ। ਉਹਨਾਂ ਕਿਹਾ ਕਿ ਨਿਗਮ ਵਲੋੱ ਸ਼ਹਿਰ ਵਾਸੀਆਂ ਤੋਂ ਗਊ ਟੈਕਸ ਦੀ ਵਸੂਲੀ ਤਾਂ ਕੀਤੀ ਜਾ ਰਹੀ ਹੈ ਪਰੰਤੂ ਸ਼ਹਿਰ ਵਿੱਚ ਘੁੰਮਦੀਆਂ ਆਵਾਰਾ ਗਊਆਂ ਤੇ ਕਾਬੂ ਕਰਨ ਵੱਲ ਉਸਦਾ ਕੋਈ ਧਿਆਨ ਨਹੀਂ ਹੈ। ਉਹਨਾਂ ਕਿਹਾ ਕਿ ਹਾਲਾਤ ਇਹ ਹਨ ਕਿ ਆਵਾਰਾ ਗਊਆਂ ਸ਼ਹਿਰ ਵਿੱਚ ਥਾਂ-ਥਾਂ ਤੇ ਗੰਦਗੀ ਫੈਲਾਉਂਦੀਆਂ ਹਨ ਅਤੇ ਇਹਨਾਂ ਕਾਰਨ ਇੱਕ ਤੋਂ ਬਾਅਦ ਇੱਕ ਹਾਦਸੇ ਵੀ ਵਾਪਰਦੇ ਹਨ ਪ੍ਰੰਤੂ ਨਿਗਮ ਇਸ ਸੱਮਸਿਆ ਤੇ ਕਾਬੂ ਕਰਨ ਵਿੱਚ ਨਾਕਾਮ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਤਾਂ ਇਹ ਆਵਾਰਾ ਪਸ਼ੂ ਸ਼ਹਿਰ ਦੇ ਪਾਰਕਾਂ ਵਿੱਚ ਵੀ ਘੁੰਮਦੇ ਰਹਿੰਦੇ ਹਨ ਜਿਸ ਕਾਰਣ ਲੋਕ ਪਾਰਕਾਂ ਵਿੱਚ ਸੈਰ ਕਰਨ ਤੋਂ ਵੀ ਡਰਦੇ ਹਨ। ਉਸ ਤੋਂ ਪਹਿਲਾਂ ਇਹ ਆਵਾਰਾ ਪਸ਼ੂ ਕਈ ਵਾਰ ਸ਼ਹਿਰ ਵਾਸੀਆਂ ਤੇ ਹਮਲਾ ਵੀ ਕਰ ਚੁੱਕੇ ਹਨ।
ਸ੍ਰੀ ਸ਼ਰਮਾ ਨੇ ਕਿਹਾ ਕਿ ਇਸੇ ਤਰ੍ਹਾਂ ਨਿਗਮ ਵੱਲੋਂ ਸਵੱਛ ਭਾਰਤ ਸਰਚਾਰਜ ਦੇ ਰੂਪ ਵਿੱਚ ਵੱਡੀ ਰਕਮ ਇਕੱਤਰ ਕੀਤੀ ਜਾਂਦੀ ਹੈ ਪ੍ਰੰਤੂ ਸ਼ਹਿਰ ਦੀ ਬਦਹਾਲ ਸਫਾਈ ਵਿਵਸਥਾ ਆਪਣੀ ਤਰਸਯੋਗ ਹਾਲਤ ਖੁਦ ਬਿਆਨ ਕਰਦੀ ਹੈ। ਸ਼ਹਿਰ ਦੀ ਸਫਾਈ ਦੇ ਨਾਮ ਤੇ ਨਿਗਮ ਵੱਲੋਂ ਭਾਵੇਂ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਹਨ ਪ੍ਰੰਤੂ ਉਸਦੀ ਕਾਰਗੁਜਰੀ ਕਿਸੇ ਪੱਖੋਂ ਵੀ ਤਸੱਲੀਬਖਸ਼ ਨਹੀਂ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਵਾਬਦੇਹ ਬਣਾਏ ਬਿਨਾਂ ਹਾਲਾਤ ਵਿੱਚ ਸੁਧਾਰ ਨਹੀਂ ਹੋ ਸਕਦਾ ਅਤੇ ਇਸ ਸੰਬੰਧੀ ਸਰਕਾਰ ਵਲੋੱ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉਧਰ, ਮੁਹਾਲੀ ਨਿਗਮ ਦੇ ਕਮਿਸ਼ਨਰ ਸੰਦੀਪ ਹੰਸ ਦਾ ਕਹਿਣਾ ਹੈ ਕਿ ਮੁਹਾਲੀ ਵਿੱਚ ਘੁੰਮਦੇ ਜ਼ਿਆਦਾਤਰ ਪਾਲਤੂ ਪਸ਼ੂ ਹਨ। ਇਸ ਸਬੰਧੀ ਕਈ ਵਾਰ ਪਸ਼ੂ ਪਾਲਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਪ੍ਰੰਤੂ ਉਹ ਆਪਣੇ ਪਸ਼ੂ ਖੁੱਲ੍ਹੇ ਵਿੱਚ ਛੱਡਣ ਤੋਂ ਬਾਜ ਨਹੀਂ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹਾ ਪੁਲੀਸ ਮੁਖੀ ਨੂੰ ਚਿੱਠੀ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤ ਪੱਤਰ ਦੇ ਨਾਲ ਪਾਲਤੂ ਪਸ਼ੂ ਮਾਲਕਾਂ ਦੇ ਨਾਵਾਂ ਦੀ ਸੂਚੀ ਵੀ ਨੱਥੀ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…