Nabaz-e-punjab.com

ਫਸਲੀ ਵਿਭਿੰਨਤਾ: ਸਾਉਣੀ 2019-20 ਵਿੱਚ ਝੋਨੇ ਹੇਠਲਾ ਰਕਬਾ ਘਟਾ ਕੇ ਮੱਕੀ ਬੀਜੀ

ਖੇਤੀਬਾੜੀ, ਕਿਸਾਨ ਭਲਾਈ ਤੇ ਮਾਲ ਵਿਭਾਗ ਨੇ 3 ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਤਹਿਸੀਲ ਪੱਧਰ ’ਤੇ ਖੇਤੀਬਾੜੀ ਅਤੇ ਮਾਲ ਵਿਭਾਗ ਦਾ ਸਾਂਝੇ ਤੌਰ ’ਤੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਭਾਗ ਲਿਆ। ਇਸ ਮੌਕੇ ਬੋਲਦਿਆਂ ਟਰੇਨਿੰਗ ਅਫ਼ਸਰ ਸੁਖਰਾਜ ਸਿੰਘ ਨੇ ਦੱਸਿਆ ਕਿ ‘ਟਾਈਮਲੀ ਰਿਪੋਰਟਿੰਗ ਸਕੀਮ’ ਅਧੀਨ ਜ਼ਿਲ੍ਹੇ ਦੇ 20 ਫੀਸਦੀ ਪਿੰਡਾਂ ਦੀ ਗਿਰਦਾਵਰੀ ਪਹਿਲ ਦੇ ਆਧਾਰ ’ਤੇ ਕਰਵਾਈ ਜਾਵੇਗੀ ਅਤੇ ਇਸ ਨਾਲ ਪਿਛਲੇ ਸਾਲ ਦੇ ਤੁਲਨਾਤਮਕ ਚਾਲੂ ਸਾਲ ਦੌਰਾਨ ਫਸਲਾਂ ਦੇ ਰਕਬੇ ਵਿੱਚ ਵਾਧੇ/ਘਾਟੇ ਦੇ ਅੰਕੜੇ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ। ਇਸੇ ਤਰ੍ਹਾਂ ਮੁੱਖ ਫਸਲਾਂ ’ਤੇ ਰੈਂਡਮ ਵਿਧੀ ਰਾਹੀਂ ਫਸਲ ਕਟਾਈ ਤਜਰਬੇ ਕਰਵਾ ਕੇ ਫਸਲਾਂ ਦੇ ਅੌਸਤ ਝਾੜ ਅਤੇ ਪੈਦਾਵਾਰ ਦੇ ਅੰਕੜੇ ਤਿਆਰ ਕੀਤੇ ਜਾਣਗੇ। ਉਨ੍ਹਾਂ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਇਸ ਮਹੱਤਵਪੂਰਨ ਕੰਮ ਨੂੰ ਸਹੀ ਢੰਗ ਅਤੇ ਸਮੇਂ ਸਿਰ ਕਰਨਾ ਯਕੀਨੀ ਬਣਾਉਣ ਲਈ ਕਿਹਾ।
ਟਰੇਨਿੰਗ ਅਫ਼ਸਰ ਸੁਖਰਾਜ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਸਾਉਣੀ 2019-20 ਦੌਰਾਨ ਫਸਲ ਝੋਨੇ ਹੇਠੋਂ ਰਕਬਾ ਘਟਾ ਕੇ ਮੱਕੀ ਅਧੀਨ ਬਿਜਵਾਇਆ ਗਿਆ ਹੈ। ਉਨ੍ਹਾਂ ਮਾਲ ਵਿਭਾਗ ਦੇ ਕਾਨੂੰਨਗੋ ਅਤੇ ਪਟਵਾਰੀਆਂ ਨੂੰ ਕਿਹਾ ਕਿ ਗਿਰਦਾਵਰੀ ਕਰਦੇ ਸਮੇਂ ਮੱਕੀ ਦੀ ਫਸਲ ਦੇ ਰਕਬੇ ਵਿੱਚ ਹੋਏ ਵਾਧੇ ਨੂੰ ਵਿਸ਼ੇਸ਼ ਧਿਆਨ ਦੇ ਕੇ ਰਿਕਾਰਡ ਵਿੱਚ ਲਿਆਂਦਾ ਜਾਵੇ।
ਇਸ ਮੌਕੇ ਖਰੜ ਦੇ ਤਹਿਸੀਲਦਾਰ ਮਨਦੀਪ ਸਿੰਘ ਢਿੱਲੋਂ ਨੇ ਮਾਲ ਵਿਭਾਗ ਦੇ ਕਾਨੂੰਨਗੋ/ਪਟਵਾਰੀਆਂ ਨੂੰ ਉਪਰੋਕਤ ਸਕੀਮਾਂ ਦੇ ਕੰਮ ਨੂੰ ਪਰਮ ਅਗੇਤ ਅਤੇ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਪ੍ਰੋਗਰਾਮ ਵਿੱਚ ਭਾਰਤ ਸਰਕਾਰ ਦੇ ਨੁਮਾਇੰਦੇ ਐਮਪੀ ਸਿੰਘ, ਪਰਮਜੀਤ ਜਾਮਵਾਲ ਅਤੇ ਸ੍ਰੀਮਤੀ ਗੁਰਵਿੰਦਰ ਕੌਰ, ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਬਰਾੜ, ਸੰਦੀਪ ਰਿਣਵਾ ਅਤੇ ਖੇਤੀਬਾੜੀ/ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…