ਫ਼ਸਲਾਂ ਦਾ ਨੁਕਸਾਨ: ਕਿਸਾਨਾਂ ਨੂੰ ਅਪਰੈਲ ਵਿੱਚ ਹੀ ਦਿੱਤਾ ਜਾਵੇਗਾ ਮੁਆਵਜ਼ਾ: ਕੁਲਵੰਤ ਸਿੰਘ

ਮੁਹਾਲੀ ਹਲਕੇ ਵਿੱਚ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਦਾ ਕੰਮ ਹੋਰ ਤੇਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ:
ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਨੂੰ ਉਨ੍ਹਾਂ ਦੀ ਚਾਵਾਂ ਨਾਲ ਪਾਲੀ ਹੋਈ ਕਣਕ ਦੀ ਫ਼ਸਲ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਪਰੈਲ ਮਹੀਨੇ ਵਿੱਚ ਹੀ ਪੀੜਤਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਪਿੰਡ ਗੀਗੇਮਾਜਰਾ ਵਿੱਚ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਸਬੰਧੀ ਮੁਹਾਲੀ ਹੀ ਨਹੀਂ ਬਲਕਿ ਪੂਰੇ ਪੰਜਾਬ ਵਿੱਚ ਨੁਕਸਾਨ ਸਬੰਧੀ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਕੁਦਰਤ ਦੀ ਇਸ ਕਰੋਪੀ ਨਾਲ ਸਾਨੂੰ ਸਾਰਿਆਂ ਨੂੰ ਮਿਲ ਕੇ ਨਜਿੱਠਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਵਿਧਾਇਕ, ਮੰਤਰੀ ਅਤੇ ਅਤੇ ਖ਼ੁਦ ਮੁੱਖ ਮੰਤਰੀ ਲੋਕਾਂ ਦੇ ਵਿੱਚ ਜਾ ਕੇ ਮੁਆਵਜ਼ੇ ਸਬੰਧੀ ਗਿਰਦਾਵਰੀ ਕਰਵਾ ਰਹੇ ਹਨ। ਇਸ ਮੌਕੇ ਉਹਨਾਂ ਦੇ ਨਾਲ ਐਸਡੀਐਮ ਸਰਬਜੀਤ ਕੌਰ, ਪਟਵਾਰੀ, ਕਾਨੂੰਗੋ, ਪੰਚਾਇਤ ਸਕੱਤਰ ਅਤੇ ਸਬੰਧਤ ਅਮਲਾ-ਫੈਲਾ ਮੌਕੇ ਤੇ ਮੌਜੂਦ ਸੀ।
ਉਨ੍ਹਾਂ ਕਿਹਾ ਕਿ ਇਸ ਤੋੱ ਪਹਿਲਾਂ ਦੀਆਂ ਸਰਕਾਰਾਂ ਨੇ ਕਿਸਾਨਾਂ, ਮਜ਼ਦੂਰ ਵਰਗ ਜਾਂ ਵਪਾਰੀ ਜਗਤ ਦੇ ਲਈ ਕਦੇ ਵੀ ਕੁਝ ਨਹੀੱ ਕੀਤਾ ਪਤੂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਹਨਾਂ ਮੌਕੇ ਤੇ ਮੌਜੂਦ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਜਿਸ ਵੀ ਕਿਸਾਨ ਦੀ ਫਸਲ ਦਾ ਨੁਕਸਾਨ ਹੋਇਆ ਹੈ, ਉਸ ਨੁਕਸਾਨ ਦੀ ਭਰਪਾਈ ਸਰਕਾਰ ਕਰੇਗੀ। ਇਹ ਕਿਸਾਨ ਦਾ ਹੱਕ ਹੈ ਅਤੇ ਸਰਕਾਰ ਦਾ ਫਰਜ਼ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵੱਲੋਂ ਜੋ ਜੋ ਵਾਅਦੇ ਅਤੇ ਗਰੰਟੀਆਂ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਪੜਾਅ-ਦਰ-ਪੜਾਅ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ 29 ਹਜ਼ਾਰ ਜਣਿਆਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਬਿਜਲੀ ਮੁਫ਼ਤ ਕਰਨ ਦੀ ਸਕੀਮ ਦਾ 80 ਪ੍ਰਤੀਸ਼ਤ ਤੋਂ ਵੀ ਵੱਧ ਲੋਕ ਫਾਇਦਾ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲੋਕਾਂ ਦੀ ਸਿਹਤ ਨੂੰ ਠੀਕ ਰੱਖਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਹੁਣ ਆਪਣੀ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਦਾ ਇਲਾਜ ਕਰਵਾਉਣ ਦੇ ਲਈ ਮਰੀਜ਼ਾਂ ਨੂੰ ਨਾ ਹੀ ਦੂਰ ਜਾਣਾ ਪੈਂਦਾ।
ਇਸ ਮੌਕੇ ਨਾਇਬ ਤਸੀਲਦਾਰ ਅਰਜਨ ਸਿੰਘ ਗਰੇਵਾਲ, ਸਤਨਾਮ ਸਿੰਘ, ਹਰਮੀਤ ਸਿੰਘ, ਹਰਪਾਲ ਸਿੰਘ ਚੰਨਾ, ਆਰਪੀ ਸ਼ਰਮਾ, ਹਰਮੇਸ਼ ਸਿੰਘ, ਅਵਤਾਰ ਸਿੰਘ ਮੌਲੀ, ਹਰਜੋਤ ਸਿੰਘ, ਮਿੱਠੂ ਸਰਪੰਚ, ਕਰਮਜੀਤ ਸਿੰਘ ਗਿੱਲ, ਗੁਰਚਰਨ ਸਿੰਘ, ਰਵਿੰਦਰ ਸਿੰਘ ਮਾਣਕਪੁਰ ਕਲਾਂ, ਨਿਰਮਲ ਸਿੰਘ ਕੁਰੜੀ, ਸੁਰਿੰਦਰ ਸਿੰਘ ਬਾਲਾ, ਅਵਤਾਰ ਸਿੰਘ ਝਾਮਪੁਰ, ਨਿਰਮਲ ਸਿੰਘ, ਲੱਕੀ ਨਗਾਰੀ ਅਤੇ ਜਸਪਾਲ ਸਰਕਲ ਪ੍ਰਧਾਨ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …