Nabaz-e-punjab.com

ਕਰੋਨਾਵਾਇਰਸ ਦੇ ਟਾਕਰੇ ਲਈ ਸਾਰੇ ਮੈਡੀਕਲ ਕਾਲਜਾਂ ਨੂੰ 3 ਕਰੋੜ ਵਿੱਤੀ ਸਹਾਇਤਾ ਜਾਰੀ: ਓਪੀ ਸੋਨੀ

ਮੈਡੀਕਲ ਭਵਨ ਸੈਕਟਰ-69 ਵਿੱਚ ਉੱਚ ਅਧਿਕਾਰੀਆਂ, ਕਾਲਜਾਂ ਦੇ ਨੁਮਾਇੰਦਿਆਂ\ਕੌਂਸਲਰਾਂ ਨਾਲ ਕੀਤੀ ਮੀਟਿੰਗ

ਮਾਸਕਾਂ/ਸੈਨੀਟਾਈਜਰਾਂ ਦੀ ਜ਼ਖ਼ੀਰੇਬਾਜ਼ੀ ਅਤੇ ਕੀਮਤਾਂ ਵਿੱਚ ਬੇਲੋੜੇ ਵਾਧੇ ਨੂੰ ਠੱਲ੍ਹ ਪਾਉਣ ਦੀਆਂ ਹਦਾਇਤਾਂ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਾਰਚ:
ਪੰਜਾਬ ਰਾਜ ਦੇ ਸਮੂਹ ਸਰਕਾਰੀ ਮੈਡੀਕਲ ਕਾਲਜਾਂ ਨੂੰ ਕਰੋਨਾਵਾਈਰਸ ਦੇ ਸੰਭਾਵੀ ਟਾਕਰੇ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਦੇ ਮੈਡੀਕਲ ਕਾਲਜਾਂ ਨੂੰ ਇਕ-ਇਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਗੱਲ ਦਾ ਖੁਲਾਸਾ ਅੱਜ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ। ਉਨ੍ਹਾਂ ਨੇ ਇੱਥੋਂ ਦੇ ਸੈਕਟਰ-69 ਸਥਿਤ ਮੈਡੀਕਲ ਸਿੱਖਿਆ ਤੇ ਖੋਜ ਭਵਨ ਵਿੱਚ ਪੰਜਾਬ ਰਾਜ ਦੀਆਂ ਵੱਖ-ਵੱਖ ਮੈਡੀਕਲ ਕੌਂਸਲਾਂ ਅਤੇ ਪਟਿਆਲਾ ਮੈਡੀਕਲ ਕਾਲਜ ਅਧਿਆਪਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਕੌਂਸਲਰਾਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਸ੍ਰੀ ਓਪੀ ਸੋਨੀ ਨੇ ਸੂਬੇ ਦੀਆਂ ਸਾਰੀਆਂ ਮੈਡੀਕਲ ਕੌਂਸਲਾਂ ਦੇ ਮੈਂਬਰਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਹੇਠਲੇ ਪੱਧਰ ਤੱਕ ਆਮ ਲੋਕਾਂ ਨੂੰ ਕਰੋਨਾਵਾਈਰਸ ਨਾਲ ਟਾਕਰੇ ਸਬੰਧੀ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਜਾਗਰੂਕ ਕਰਨ। ਇਸ ਤੋ ਇਲਾਵਾ ਜਾਗਰੂਕਤਾ ਅਤੇ ਗਾਈਡ ਲਾਈਨਜ਼ ਵੀ ਜਾਰੀ ਕੀਤੀਆਂ ਜਾਣ। ਉਨ੍ਹਾਂ ਫਾਰਮੇਸੀ ਕੌਂਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਾਸਕਾਂ/ਸੈਨੀਟਾਈਜਰਾਂ ਦੀ ਜ਼ਖ਼ੀਰੇਬਾਜ਼ੀ ਅਤੇ ਕੀਮਤਾਂ ਵਿੱਚ ਕੀਤੇ ਜਾ ਰਹੇ ਬੇਲੋੜੇ ਵਾਧੇ ਨੂੰ ਠੱਲ੍ਹ ਪਾਉਣ ਲਈ ਹਦਾਇਤਾਂ ਜਾਰੀ ਕਰਨ ਅਤੇ ਸਰਕਾਰੀ ਨੇਮਾਂ ਮੁਤਾਬਕ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਇਸ ਤੋਂ ਇਲਾਵਾ ਮੰਤਰੀ ਨੇ ਡੈਂਟਲ ਕੌਂਸਲ ਦੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਡੈਂਟਲ ਸਰਜਨਾਂ ਨੂੰ ਹਦਾਇਤ ਕਰਨ ਦੀ ਅਤਿ ਜ਼ਰੂਰੀ ਮਾਮਲਿਆਂ ਵਿੱਚ ਹੀ ਪ੍ਰੋਸੀਜਰ ਕਰਨ ਅਤੇ ਕਰੋਨਾਵਾਈਰਸ ਦਾ ਖਤਰਾ ਟਲਣ ਉਪਰੰਤ ਹੀ ਬਾਕੀ ਦੇ ਪ੍ਰੋਸੀਜਰ ਕੀਤੇ ਜਾਣ।
ਸ੍ਰੀ ਓਪੀ ਸੋਨੀ ਨੇ ਕੌਂਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਦੇ ਸਾਰੇ ਸਿਵਲ ਸਰਜਨਾਂ ਨਾਲ ਤਾਲਮੇਲ ਕਰਕੇ ਲੋੜ ਪੈਣ ’ਤੇ ਆਪਣੀਆਂ ਸੇਵਾਵਾਂ ਮੁਹੱਈਆ ਕਰਵਾਉਣ ਬਾਰੇ ਦੱਸਣ। ਇਸ ਉਪਰੰਤ ਉਨ੍ਹਾਂ ਮੈਡੀਕਲ ਕਾਲਜ, ਪਟਿਆਲਾ ਐਸੋਸੀਏਸ਼ਨ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਨੂੰ ਪੂਰੇ ਧਿਆਨ ਨਾਲ ਸੁਣਿਆ। ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਨਿਪਟਾਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਐਸੋਸੀੲਸ਼ਨ ਦੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਡਾਕਟਰਾਂ ਨੂੰ ਜੈਨਰਿਕ ਦਵਾਈਆਂ ਲਿਖਣ ਲਈ ਪ੍ਰੇਰਿਤ ਕਰਨ। ਇਸ ਮੀਟਿੰਗ ਵਿੱਚ ਡਾਕਟਰੀ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ ਸਮੇਤ ਹਸੋਰ ਅਧਿਕਾਰੀ ਅਤੇ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …