ਕਮਿਊਨਿਟੀ ਹੈਲਥ ਸੈਂਟਰ ਫੇਜ਼-3ਬੀ1 ਨੂੰ ਦੀ ਉਸਾਰੀ ਲਈ 10 ਕਰੋੜ ਰੁਪਏ ਖ਼ਰਚੇ ਜਾਣਗੇ: ਸਿੱਧੂ

ਸਟਾਫ਼ ਦੀ ਘਾਟ ਦੂਰ ਕਰਨ ਲਈ ਨਵੀਆਂ ਅਸਾਮੀਆਂ ਸਿਰਜਣ ਲਈ ਦੋ ਦਿਨਾਂ ’ਚ ਮੰਗੀ ਤਜਵੀਜ਼

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਪੰਜਾਬ ਸਰਕਾਰ ਵੱਲੋਂ ਇੱਥੋਂ ਦੇ ਫੇਜ਼-3ਬੀ1 ਸਥਿਤ ਮੁੱਢਲੇ ਸਿਹਤ ਕੇਂਦਰ ਨੂੰ ਅਪਗਰੇਡ ਕਰਕੇ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਖੁਲਾਸਾ ਕਰਦਿਆਂ ਅੱਜ ਸ਼ਾਮ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ ਨੂੰ ਅਪਗਰੇਡ ਕਰਕੇ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਸਹੂਲਤਾਂ ਮਿਲ ਸਕਣ ਅਤੇ ਫੇਜ਼-6 ਦੇ ਸਿਵਲ ਹਸਪਤਾਲ ’ਤੇ ਵਧ ਰਹੇ ਬੋਝ ਨੂੰ ਕੁੱਝ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਫੇਜ਼-6 ਅਤੇ ਨਿਰਮਾਣ ਅਧੀਨ ਮੈਡੀਕਲ ਕਾਲਜ ਸ਼ਹਿਰ ਦੇ ਇਕ ਪਾਸੇ ਪੈਂਦਾ ਸੀ। ਜਿਸ ਕਾਰਨ ਬਜ਼ੁਰਗਾਂ ਨੂੰ ਆਉਣ-ਜਾਣ ਵਿੱਚ ਦਿੱਕਤ ਆਉਂਦੀ ਸੀ, ਜਦੋਂਕਿ ਉਕਤ ਕੇਂਦਰ ਬਿੰਦੂ ਹੈ, ਜਿੱਥੇ ਹਰੇਕ ਨਾਗਰਿਕ ਦੀ ਪਹੁੰਚ ਸੌਖੀ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਹੁਣ ਸੀਐਚਸੀ ਵਜੋਂ ਅਪਗਰੇਡ ਕਰਨ ਲਈ ਮਨਜ਼ੂਰੀ ਪੱਤਰ ਜਾਰੀ ਕਰ ਕੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਗਈ ਹੈ ਕਿ ਇੱਥੇ ਸਟਾਫ਼ ਦੀ ਘਾਟ ਨਹੀਂ ਆਉਣੀ ਚਾਹੀਦੀ। ਜੋ ਅਸਾਮੀਆਂ ਦੀ ਰਚਨਾ ਸਬੰਧੀ ਦੋ ਦਿਨਾਂ ਵਿੱਚ ਤਜਵੀਜ਼ ਬਣਾ ਕੇ ਭੇਜੀ ਜਾਵੇ।
ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸੀਐਚਸੀ ਦਾ ਕਵਰਡ ਏਰੀਆ 40 ਹਜ਼ਾਰ ਵਰਗ ਫੁੱਟ ਹੋਵੇਗਾ, ਜਿਸ ਉੱਤੇ 10 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਕੰਮ ਵਿੱਚ ਫੌਰੀ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਕਿ ਕੋਵਿਡ-19 ਤੋਂ ਲੋਕਾਂ ਨੂੰ ਬਚਾਉਣ ਲਈ ਕੰਮ ਕੀਤਾ ਜਾਵੇ। ਸਿਹਤ ਤੇ ਸਿੱਖਿਆ ਨੂੰ ਸਰਕਾਰ ਦੇ ਤਰਜੀਹੀ ਖੇਤਰ ਦੱਸਦਿਆਂ ਉਨਾਂ ਕਿਹਾ ਕਿ ਇਸ ਮਹਾਂਮਾਰੀ ਦੇ ਸਮੇਂ ਦੌਰਾਨ ਸਰਕਾਰ ਦਾ ਪੂਰਾ ਧਿਆਨ ਲੋਕਾਂ ਦੀ ਸਿਹਤ ਸੰਭਾਲ ਤੇ ਸਿਹਤ ਸੰਭਾਲ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਵਧਾਉਣ ’ਤੇ ਲੱਗਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕੈਬਨਿਟ ਨੇ 4 ਹਜ਼ਾਰ ਆਸਾਮੀਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ ਕਰੀਬ 250 ਆਸਾਮੀਆਂ ਭਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਜਿਨ੍ਹਾਂ ਵਿੱਚ ਡਾਕਟਰਾਂ, ਲੈਬ ਟੈਕਨੀਸ਼ਅਨਾਂ ਸਮੇਤ ਹੋਰ ਟੈਕਨੀਕਲ ਆਸਾਮੀਆਂ ਸ਼ਾਮਲ ਹਨ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਜੀਐਸ ਰਿਆੜ, ਮਾਸਟਰ ਰਾਮ ਸਰੂਪ ਜੋਸ਼ੀ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਐਨਐਸ ਸਿੱਧੂ, ਤਰਨਜੀਤ ਕੌਰ ਗਿੱਲ, ਸੁਰਿੰਦਰ ਸਿੰਘ ਰਾਜਪੂਤ, ਨਛੱਤਰ ਸਿੰਘ, ਜਸਵੀਰ ਸਿੰਘ ਮਣਕੂ ਅਤੇ ਰਾਜਾ ਰਾਣੀ, ਨਰਪਿੰਦਰ ਸਿੰਘ ਰੰਗੀ, ਗੁਰਸਾਹਿਬ ਸਿੰਘ ਅਤੇ ਅਮਿਤ ਮਰਵਾਹਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …