ਕੋਵਿਡ ਵੈਕਸੀਨੇਸ਼ਨ ਲਈ ਸਰਕਾਰੀ ਮੈਡੀਕਲ ਕਾਲਜ ਦੇ ਬਾਹਰ ਲੋਕਾਂ ਦੀ ਭੀੜ ਜੁੱਟੀ, ਪ੍ਰਬੰਧ ਪੂਰੇ

ਸੋਸ਼ਲ ਡਿਸਟੈਂਸੀ ਦੇ ਨਿਯਮਾਂ ਦੀਆਂ ਉੱਡੀਆਂ ਧੱਜੀਆਂ, ਨਿਯਮਾਂ ਦਾ ਪਾਲਣ ਕਰਵਾਉਣਾ ਪੁਲੀਸ ਦਾ ਕੰਮ: ਸਿਵਲ ਸਰਜਨ

ਦਿਹਾਤੀ ਖੇਤਰ ’ਚੋਂ ਕੁੱਝ ਥਾਵਾਂ ’ਤੇ ਲੋਕਾਂ ਵੱਲੋਂ ਮੈਡੀਕਲ ਸਟਾਫ਼ ਨਾਲ ਉਲਝਣ ਦੀਆਂ ਸ਼ਿਕਾਇਤਾਂ ਮਿਲੀਆਂ

ਕੋਵਿਡ ਵੈਕਸੀਨ ਸੈਂਟਰਾਂ ’ਤੇ ਪੁਲੀਸ ਤਾਇਨਾਤ ਕਰਨ ਲਈ ਪ੍ਰਮੁੱਖ ਸਕੱਤਰ ਨੂੰ ਲਗਾਈ ਗੁਹਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ:
ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਸਥਾਨਕ ਲੋਕ ਭੈਅਭੀਤ ਹੋ ਉੱਠੇ ਹਨ। ਹਾਲਾਂਕਿ ਪਹਿਲਾਂ ਜ਼ਿਆਦਾਤਰ ਲੋਕ ਮਹਾਮਾਰੀ ਨੂੰ ਬਹੁਤੀ ਗੰਭੀਰਤਾ ਨਾਲ ਨਹੀਂ ਲੈ ਰਹੀ ਸਨ ਲੇਕਿਨ ਹੁਣ ਜਦੋਂ ਰੋਜ਼ਾਨਾ ਕੇਸ ਵਧਣੇ ਸ਼ੁਰੂ ਹੋਏ ਅਤੇ ਕਰੋਨਾ ਪੀੜਤਾਂ ਦੀ ਮੌਤ ਦੀ ਦਰ ਵਿੱਚ ਵਾਧਾ ਹੋਣ ਲੱਗਾ ਤਾਂ ਹਰ ਕਿਸੇ ਨੂੰ ਆਪਣੀ ਜਾਨ ਦੀ ਪੈ ਗਈ। ਉਧਰ, ਕੋਵਿਡ ਵੈਕਸੀਨ ਦੀ ਕਮੀ ਦੇ ਚੱਲਦਿਆਂ ਹੁਣ ਹਰ ਕੋਈ ਵਿਅਕਤੀ ਵੈਕਸੀਨ ਲਗਾਉਣ ਲਈ ਉਤਾਵਲਾ ਹੋ ਰਿਹਾ ਹੈ। ਅੱਜ ਹਫ਼ਤਾਵਾਰੀ ਲੌਕਡਾਊਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਦਾ ਲਾਹਾ ਲੈਂਦੇ ਹੋਏ ਸ਼ਹਿਰ ਅਤੇ ਆਸਪਾਸ ਦੇ ਲੋਕ ਕੋਵਿਡਾ ਟੀਕਾਕਰਨ ਲਈ ਸਰਕਾਰੀ ਮੈਡੀਕਲ ਕਾਡਲਜ ਫੇਜ਼-6 ਵਿੱਚ ਪਹੁੰਚ ਗਏ ਅਤੇ ਦੇਖਦੇ ਹੀ ਦੇਖਦੇ ਸੰਸਥਾਨ ਦੇ ਮੁੱਖ ਗੇਟ ਤੱਕ ਲੋਕਾਂ ਦੀਆਂ ਲਾਈਨਾਂ ਲੱਗ ਗਈਆਂ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਕੋਵਿਡ ਵੈਕਸੀਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸੀ ਅਤੇ ਮੈਡੀਕਲ ਕਾਲਜ ਦੇ ਅੰਦਰ ਵੈਕਸੀਨ ਲਗਾਉਣ ਲਈ ਕਈ ਕਾਊਂਟਰਾਂ ਦੀ ਵਿਵਸਥਾ ਕੀਤੀ ਗਈ ਸੀ ਅਤੇ ਡਾਕਟਰਾਂ ਸਮੇਤ ਪੈਰਾ ਮੈਡੀਕਲ ਵੀ ਤਾਇਨਾਤ ਸੀ ਪ੍ਰੰਤੂ ਬਾਹਰ ਸੋਸ਼ਲ ਡਿਸਟੈਂਸੀ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕੋਵਿਡ ਵੈਕਸੀਨ ਲਗਾਉਣ ਵਾਲੇ ਲੋਕ ਇਕ ਦੂਜੇ ਦੇ ਕਾਫੀ ਨੇੜੇ ਖੜੇ ਸਨ। ਉਂਜ ਸਾਰਿਆਂ ਨੇ ਆਪਣੇ ਮੂੰਹ ’ਤੇ ਮਾਸਕ ਲਗਾਏ ਹੋਏ ਸੀ ਅਤੇ ਇਕ ਕੋਨੇ ਵਿੱਚ ਸਿਹਤ ਵਿਭਾਗ ਵੱਲੋਂ ਫਾਰਮ ਭਰਨ ਅਤੇ ਵੈਕਸੀਨ ਸਬੰਧੀ ਜਾਣਕਾਰੀ ਲੈਣ ਲਈ ਦੋ ਕਾਊਂਟਰ ਲਗਾਏ ਗਏ ਸੀ।

Vaccination Photo

ਮੁਹਾਲੀ ਜ਼ਿਲ੍ਹੇ ਦੀ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਕੋਵਿਡ ਵੈਕਸੀਨ ਦੀ ਹੁਣ ਕੋਈ ਘਾਟ ਨਹੀਂ ਹੈ। ਕੋਵਾਸੀਲਡ ਪਹਿਲਾਂ ਹੀ ਉਪਲਬਧ ਸੀ ਅਤੇ ਸ਼ੁੱਕਰਵਾਰ ਨੂੰ ਕੋ-ਵੈਕਸੀਨ ਦੀ ਖੇਪ ਵੀ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਕੋ-ਵੈਕਸੀਨ ਦੂਜੀ ਡੋਜ਼ ਲੈਣ ਦਾ ਇੰਤਜ਼ਾਰ ਕਰ ਰਹੇ ਵਿਅਕਤੀਆਂ ਨੂੰ ਲਗਾਈ ਜਾ ਰਹੀ ਹੈ। ਜਦੋਂ ਉਨ੍ਹਾਂ ਨੂੰ ਮੈਡੀਕਲ ਕਾਲਜ ਦੇ ਬਾਹਰ ਲੋਕਾਂ ਦੀ ਭੀੜ ਜਮ੍ਹਾ ਹੋਣ ਬਾਰੇ ਪੁੱਛਿਆ ਗਿਆ ਤਾਂ ਸਿਵਲ ਸਰਜਨ ਦਾ ਕਹਿਣਾ ਸੀ ਕਿ ਸੋਸ਼ਲ ਡਿਸਟੈਂਸੀ ਦੀ ਪਾਲਣਾ ਕਰਵਾਉਣਾ ਪੁਲੀਸ ਦੀ ਕੰਮ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਮੁੱਖ ਸਕੱਤਰ ਨੂੰ ਅਪੀਲ ਕੀਤੀ ਕਿ ਕੋਵਿਡ ਵੈਕਸੀਨ ਸੈਂਟਰਾਂ ’ਤੇ ਪੁਲੀਸ ਤਾਇਨਾਤ ਕੀਤੀ ਜਾਵੇਗੀ।
ਸਿਵਲ ਸਰਜਨ ਨੇ ਦੱਸਿਆ ਕਿ ਦਿਹਾਤੀ ਖੇਤਰ ’ਚੋਂ ਕੁੱਝ ਥਾਵਾਂ ’ਤੇ ਲੋਕਾਂ ਵੱਲੋਂ ਮੈਡੀਕਲ ਸਟਾਫ਼ ਨਾਲ ਉਲਝਣ ਦੀਆਂ ਸ਼ਿਕਾਇਤਾਂ ਵੀ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸੰਕਟ ਦੇ ਸਮੇਂ ਵਿੱਚ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਆਪਣੀ ਜਾਨ ਜ਼ੋਖ਼ਮ ਵਿੱਚ ਪਾ ਕੇ ਸੇਵਾ ਭਾਵਨਾ ਨਾਲ ਕੰਮ ਰਹੇ ਹਨ। ਲਿਹਾਜ਼ਾ ਆਮ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਮੈਡੀਕਲ ਸਟਾਫ਼ ਨਾਲ ਝਗੜਨ ਦੀ ਥਾਂ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …