Nabaz-e-punjab.com

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਕੋਵਿਡ ਟੈਸਟ ਦੇ ਨਤੀਜੇ 24 ਘੰਟਿਆਂ ਅੰਦਰ ਦੇਣ ਦੇ ਆਦੇਸ਼

ਰੇਲੂ ਇਕਾਂਤਵਾਸ ਅਧੀਨ ਜ਼ਰੂਰਤਮੰਦਾਂ ਨੂੰ ਕਰੋਨਾ ਫ਼ਤਿਹ ਕਿੱਟ ਨਾਲ ਫੂਡ ਕਿੱਟ ਦੇਣ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਅਪੈ੍ਰਲ:
ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਰਾਜ ਦੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਟੈਸਟ ਦੇ ਨਤੀਜੇ 24 ਘੰਟਿਆਂ ਦੇ ਅੰਦਰ ਅੰਦਰ ਸਬੰਧਤ ਲੋਕਾਂ ਤੱਕ ਪਹੁੰਚਣੇ ਚਾਹੀਦੇ ਹਨ। ਉਹਨਾਂ ਯੋਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਟੀਕਾਕਰਨ ਲਈ ਅੱਗੇ ਆਉਣ ਤਾਂ ਜੋ ਕੋਵਿਡ-19 ਦੀ ਤੀਬਰਤਾ ਨੂੰ ਵੈਕਸੀਨ ਨਾਲ ਰੋਕਿਆ ਜਾ ਸਕੇ। ਪ੍ਰਬੰਧਕੀ ਸਕੱਤਰਾਂ, ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸਐਸਪੀਜ਼ ਨਾਲ ਰਾਜ ਵਿੱਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨੂੰ ਕੋਰੋਨਾ ਫਤਿਹ ਕਿੱਟ ਦੇ ਨਾਲ-ਨਾਲ ਫੂਡ ਕਿੱਟਾਂ ਵੀ ਮੁਹੱਈਆ ਕਰਵਾਉਣ ਲਈ ਕਿਹਾ।
ਕੋਵਿਡ ਟੈਸਟ ਦਾ ਟੀਚਾ ਰੋਜ਼ਾਨਾ 50,000 ਟੈਸਟ ਤੱਕ ਨਿਸ਼ਚਤ ਕਰਦਿਆਂ ਸ੍ਰੀਮਤੀ ਮਹਾਜਨ ਨੇ ਕਿਹਾ ਕਿ ਸਾਰੇ ਸੰਪਰਕਾਂ ਦੀ ਤੁਰੰਤ ਆਰ.ਏ.ਟੀ. ਟੈਸਟਿੰਗ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰ `ਤੇ ਡਿਪਟੀ ਕਮਿਸ਼ਨਰ ਕੋਵਿਡ-19 ਪ੍ਰਬੰਧਨ ਲਈ ਕਿਸੇ ਵੀ ਵਿਭਾਗ ਦੇ ਸਟਾਫ ਦੀਆਂ ਸੇਵਾਵਾਂ ਲੈ ਸਕਦੇ ਹਨ ਅਤੇ ਟੀਕਾਕਰਨ ਦੀ ਯੋਜਨਾਬੰਦੀ ਲਈ ਬੀ.ਐਲ.ਓਜ਼ ਦੀਆਂ ਸੇਵਾਵਾਂ ਵੀ ਲਈਆਂ ਜਾ ਸਕਦੀਆਂ ਹਨ।
ਸ੍ਰੀਮਤੀ ਮਹਾਜਨ ਨੇ ਕਿਹਾ ਕਿ ਸੀ.ਐੱਫ.ਆਰ. `ਤੇ ਕਾਬੂ ਪਾਉਣ ਲਈ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਖਤ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਡੀ.ਸੀਜ਼ ਅਤੇ ਸੀ.ਪੀਜ਼ ਸਮੇਤ ਐਸ.ਐਸ.ਪੀ ਨੂੰ ਵੀ ਹਦਾਇਤ ਕੀਤੀ ਕਿ ਉਹ ਕੋਵਿਡ ਵਾਇਰਸ ਤੋਂ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਮੌਜੂਦਾ ਨਿਯਮਾਂ ਅਤੇ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ।
ਡੀਜੀਪੀ ਪੰਜਾਬ ਨੇ ਦੱਸਿਆ ਕਿ ਕੁੱਲ 82 ਫ਼ੀਸਦੀ ਪੁਲਿਸ ਮੁਲਾਜ਼ਮਾਂ ਨੂੰ ਕੋਵਿਡ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਜਿਸ ਨਾਲ ਕੋਵਿਡ-19 ਦੀ ਤੀਬਰਤਾ ਨੂੰ ਰੋਕਣ ਵਿੱਚ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਉਂਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ `ਤੇ ਪੁਲਿਸ ਫੋਰਸ ਵੱਲੋਂ ਕੋਵਿਡ ਸਬੰਧੀ ਨਿਯਮਾਂ ਦੇ ਲਾਗੂਕਰਨ ਲਈ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਮਾਸਕ ਨਾ ਪਾਉਣ ਅਤੇ ਕੋਵਿਡ ਨਿਯਮਾਂ ਦੀ ਉਲੰਘਣਾ ਲਈ 3 ਲੱਖ ਤੋਂ ਵੱਧ ਵਿਅਕਤੀਆਂ ਦੇ ਚਲਾਨ ਕਰਨ ਦੇ ਨਾਲ ਨਾਲ ਉਹਨਾਂ ਨੂੰ ਟੈਸਟਿੰਗ ਕੇਂਦਰਾਂ `ਤੇ ਲਿਜਾਇਆ ਗਿਆ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …