Nabaz-e-punjab.com

ਸਭਿਆਚਾਰਕ ਮਾਮਲਿਆਂ ਮੰਤਰੀ ਚੰਨੀ ਵਲੋਂ ਦੁਬਈ ਵਿਖੇ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜਿਆ ਸੱਦਾ ਪੱਤਰ ਲੈ ਕੇ ਚੰਨੀ ਦੁਬਈ ਪਹੁੰਚੇ

ਗੁਰੂ ਨਾਨਕ ਦਰਬਾਰ ਗੁਰਦੂਆਰਾ ਸਹਿਬ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਕੀਤੀ ਮੁਲਾਕਾਤ

ਗੁਰੂ ਨਾਨਕ ਦਰਬਾਰ ਗੁਰਦੂਆਰਾ ਸਹਿਬ ਪ੍ਰਬੰਧਕ ਕਮੇਟੀ ਵਲੋਂ ਚੰਨੀ ਸਮੇਤ ਪੰਜਾਬ ਸਰਕਾਰ ਦੇ ਵਫਦ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਦੁਬਈ / ਚੰਡੀਗੜ, 16 ਸਤੰਬਰ:
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਸ਼ਨਾ ਦੇ ਵਿਚ ਸ਼ਾਮਿਲ ਹੋਣ ਲਈ ਦੁਨੀਆ ਭਰ ਵਿਚ ਵਸਦੇ ਨਾਨਕ ਨਾਮ ਲੇਵਾ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਇਸ ਲੜੀ ਦੀ ਸ਼ੁਰੁਆਤ ਕਰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਇੱਕ ਵਫਦ ਵੱਖ ਵੱਖ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ 500 ਸਾਲਾ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਸੱਦਾ ਦੇਣ ਦੁਬਈ ਪਹੁੰਚਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਚੰਨੀ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਸੱਦਾ ਦੇਣ ਲਈ ਦੁਬਈ ਆਏ ਹਨ। ਉਨਾਂ ਦੁਬਈ ਵਸਦੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ 1 ਨਵੰਬਰ ਤੋਂ 12 ਨਵੰਬਰ, 2019 ਤੱਕ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ। ਸ. ਚੰਨੀ ਦੁਬਈ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਗੁਰੂ ਨਾਨਕ ਦੁਆਰ ਪਹੁੰਚੇ ਜਿੱਥੇ ਉਨਾਂ ਨੇ ਸਮੂਹ ਸੰਗਤਾਂ ਨੂੰ 550 ਸਾਲਾ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਉਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੁਰਦਿੰਰ ਸਿੰਘ ਕੰਧਾਰੀ ਅਤੇ ਹੋਰਨਾਂ ਮੈਂਬਰਾ ਨੂੰ ਮਿਲੇ ਅਤੇ ਪੰਜਾਬ ਸਰਕਾਰ ਵਲੋਂ ਦੁਬਈ ਵਸਦੇ ਪੰਜਾਬੀਆਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜਿਆ ਸੱਦਾ ਪੱਤਰ ਸਂੌਪਿਆ।
ਇਸ ਦੇ ਨਾਲ ਹੀ ਸ. ਚੰਨੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਜਾਣੂ ਕਰਵਾਇਆ ਕਿ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਵਾਲੇ ਯਾਤਰੀਆਂ ਦੇ ਠਹਿਰਣ ਲਈ ਵਿਸ਼ਾਲ ਟੈਂਟ ਸਿਟੀ ਉਸਾਰੀ ਜਾ ਰਹੀ ਹੈ। ਉਨਾਂ ਨਾਲ ਹੀ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਯਾਤਰੀਆਂ ਦੇ ਖਾਣ ਪੀਣ, ਮੈਡੀਕਲ, ਲੋਕਲ ਟ੍ਰਾਂਸਪੋਰਟ ਆਦਿ ਹਰ ਤਰਾਂ ਦੀਆਂ ਸਹੂਲਤਾਂ ਦਾ ਬਹੁਤ ਵਧੀਆ ਪ੍ਰਬਧ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ. ਚੰਨੀ ਅਤੇ ਵਫਦ ਦੇ ਮੈਂਬਰਾਂ ਦਾ ਸਿਰੋਪਓ ਭੇਂਟ ਕਰਕੇ ਸਨਮਾਨ ਕੀਤਾ ਗਿਆ ਅਤੇ ਉਨਾਂ ਕਿਹਾ ਕਿ ਵੱਧ ਤੋਂ ਵੱਧ ਸੰਗਤ ਦੁਬਈ ਤੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾ ਵਿਚ ਵਧ ਚੜ ਕੇ ਹਿੱਸਾ ਲਵੇਗੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…