nabaz-e-punjab.com

ਸੀਜੀਸੀ ਕਾਲਜ ਝੰਜੇੜੀ ਵਿੱਚ ਟੈੱਕ ਫੈਸਟ ਤੋਂ ਬਾਅਦ ਸਟਾਰ ਨਾਈਟ ਤੇ ਸੱਭਿਆਚਾਰਕ ਮੇਲਾ ਲੱਗਿਆ

ਮਸ਼ਹੂਰ ਗਾਇਕ ਰਣਜੀਤ ਬਾਵਾ ਨੇ ਲਾਈ ਗੀਤਾਂ ਦੀ ਛਹਿਬਰ, ਵਿਦਿਆਰਥੀ ਨੇ ਵੀ ਪਾਈ ਧਮਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ:
ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕੈਂਪਸ ਵੱਲੋਂ ਟੈੱਕ ਫੈਸਟ ਤੋਂ ਬਾਅਦ ਸਟਾਰ ਨਾਈਟ ਅਤੇ ਸਭਿਆਚਾਰਕ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਸੀਜੀਸੀ ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਸ਼ਮਾਂ ਰੋਸ਼ਨ ਕਰਕੇ ਕੀਤਾ। ਇਸ ਦੌਰਾਨ ਜਿੱਥੇ ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਸਮੇਤ ਹੋਰ ਕਈ ਗਾਇਕਾਂ ਨੇ ਹਾਜ਼ਰ ਦਰਸ਼ਕਾਂ ਨੂੰ ਆਪਣੀ ਗਾਇਕੀ ਦੇ ਹੁਨਰ ਦਿਖਾਏ ਉੱਥੇ ਹੀ ਸੀਜੀਸੀ ਝੰਜੇੜੀ ਕਾਲਜ ਦੇ ਵਿਦਿਆਰਥੀ ਜੈਜ਼ੀ ਦੇ ਗੀਤਾਂ ’ਤੇ ਖੂਬ ਝੂੰਮੇ। ਇਨ੍ਹਾਂ ਗਾਇਕਾਂ ਨੇ ਲਗਾਤਾਰ ਚਾਰ ਘੰਟੇ ਸਟੇਜ ਤੇ ਲਾਈਵ ਪ੍ਰਫਾਰਮਸ ਦਿੰਦੇ ਹੋਏ ਹਾਜ਼ਰ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪੇਸ਼ ਕਰਦਿਆਂ ਆਪਣੇ ਪ੍ਰਸਿੱਧ ਪੰਜਾਬੀ ਗੀਤ ਮਿੱਟੀ ਦਾ ਬਾਵਾ, ਚੰਡੀਗੜ੍ਹ ਵਾਲੀਏ, ਜੀਨ ਅਤੇ ਹੋਰ ਗੀਤ ਪੇਸ਼ ਕਰਕੇ ਦਰਸ਼ਕਾਂ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ।
ਇਸ ਮੌਕੇ ਸੀਜੀਸੀ ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਸਾਰਿਆਂ ਨੂੰ ਜੀ ਆਇਆ ਨੂੰ ਆਖਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਆਯੋਜਨ ਵਿਦਿਆਰਥੀਆਂ ਦੇ ਸੋਚਾਂ ਦੀ ਉਡਾਣਾਂ ਅਤੇ ਉਨ੍ਹਾਂ ਦੇ ਰਚਨਾਤਮਿਕ ਦਿਮਾਗ਼ ਨੂੰ ਇੱਕ ਪਲੇਟਫਾਮ ’ਤੇ ਲੈ ਕੇ ਆਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸੀਜੀਸੀ ਵਿੱਚ ਦੇਸ਼ ਦੇ ਹਰ ਕੋਨੇ ਤੋਂ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਇਸ ਸਭਿਆਚਾਰਕ ਪ੍ਰੋਗਰਾਮ ਵਿੱਚ ਜਿੱਥੇ ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਰੂ-ਬਰੂ ਹੋਣ ਦਾ ਮੌਕਾ ਮਿਲ ਰਿਹਾ ਹੈ। ਉੱਥੇ ਹੀ ਆਪਣੇ ਇਲਾਕਿਆਂ ਦੀ ਬੋਲੀ ਅਤੇ ਨ੍ਰਿਤ ਨੂੰ ਵੀ ਸਾਂਝਾ ਕਰਨ ਦਾ ਇਹ ਇੱਕ ਸੁਨਹਿਰਾ ਮੌਕਾ ਮਿਲਿਆ ਹੈ। ਪ੍ਰੋਗਰਾਮ ਦੇ ਅਖੀਰ ਵਿੱਚ ਡਾ. ਜੀਡੀ ਬਾਂਸਲ ਨੇ ਅਗਲੇ ਸਾਲ ਦੁਬਾਰਾ ਮਿਲਣ ਦਾ ਵਾਅਦਾ ਕਰਦੇ ਹੋਏ ਸਾਰਿਆ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…