Share on Facebook Share on Twitter Share on Google+ Share on Pinterest Share on Linkedin ਪਿੰਡ ਦੁੱਲਵਾਂ ਵਿੱਚ ਕਰਵਾਏ ਸੱਭਿਆਚਾਰਕ ਮੇਲੇ ਵਿੱਚ ਕਲਾਕਰਾਂ ਨੇ ਖੂਬ ਰੰਗ ਬੰਨ੍ਹਿਆਂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 18 ਮਈ: ਇੱਥੋਂ ਦੇ ਨੇੜਲੇ ਪਿੰਡ ਦੁੱਲਵਾਂ ਵਿਖੇ ਸਥਿਤ ਨੌਗੱਜਾ ਪੀਰ ਦੀ ਦਰਗਾਹ ਤੇ ਸਲਾਨਾ ਭੰਡਾਰੇ ਮੌਕੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਬੰਧਕਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਉਹ ਆਉਣ ਵਾਲੇ ਸਮੇਂ ਵਿਚ ਦਰਗਾਹ ਲਈ ਆਉਣ ਵਾਲੇ ਰਸਤੇ ਤੇ ਪੈਂਦੀ ਚੋਈ ਉੱਤੇ ਪੁੱਲ ਲਗਵਾਉਣ ਲਈ ਦੀ ਚਿਰਕੋਣੀ ਮੰਗ ਨੂੰ ਪੂਰਾ ਕਰਨ ਲਈ ਯਤਨ ਕਰਨਗੇ। ਇਸ ਦੌਰਾਨ ਉਨ੍ਹਾਂ ਪ੍ਰਬੰਧਕਾਂ ਦੀ ਮਾਲੀ ਮੱਦਦ ਕੀਤੀ।ਇਸ ਦੌਰਾਨ ਪ੍ਰਬੰਧਕਾਂ ਵੱਲੋਂ ਰਣਜੀਤ ਸਿੰਘ ਗਿੱਲ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਰਾਹੀ ਮਾਣਕਪੁਰ ਸ਼ਰੀਫ ਅਤੇ ਮਿਸ ਸਵੀਟੀ ਦੀ ਦੋਗਾਣਾ ਜੋੜੀ ਨੇ ਆਪਣੇ ਪ੍ਰਸਿੱਧ ਗੀਤਾਂ ਨਾਲ ਸਰੋਤਿਆਂ ਨੂੰ ਝੂਮਣ ਲਾ ਦਿੱਤਾ ਉਪਰੰਤ ਪ੍ਰਸਿੱਧ ਪੰਜਾਬੀ ਦੋਗਾਣਾ ਜੋੜੀ ਮੁਹੰਮਦ ਸਦੀਕ ਤੇ ਬੀਬਾ ਸੁਖਜੀਤ ਕੌਰ ਨੇ ਆਪਣੇ ਗੀਤਾਂ ‘ਸੌ ਦਾ ਨੋਟ’, ‘ਸਹੁਰਿਆਂ ਦਾ ਪਿੰਡ, ‘ਸੁੱਚੇ ਦੀ ਕਲੀ’ ਸਮੇਤ ਦਰਜਨਾਂ ਗੀਤ ਗਾਕੇ ਸਰੋਤਿਆਂ ਦਾ ਮਨੋਰੰਜਨ ਕੀਤਾ। ਇਸ ਮੌਕੇ ਸਰਬਜੀਤ ਸਿੰਘ ਕਾਦੀਮਾਜਰਾ ਪ੍ਰਧਾਨ ਕਿਸਾਨ ਵਿੰਗ ਜਿਲ੍ਹਾ ਮੁਹਾਲੀ, ਮਨਜੀਤ ਸਿੰਘ ਮਹਿਤੋਂ ਦਫਤਰ ਸਕੱਤਰ, ਕੁਲਵੰਤ ਸਿੰਘ ਪੰਮਾ ਸਰਕਲ ਪ੍ਰਧਾਨ, ਸਰਪੰਚ ਹਰਦੀਪ ਸਿੰਘ ਖਿਜ਼ਰਬਾਦ ਜਿਲ੍ਹਾ ਜਨਰਲ ਸਕੱਤਰ, ਸਰਪੰਚ ਹਰਜਿੰਦਰ ਸਿੰਘ ਮੁੰਧੋਂ ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ਮਾਜਰੀ, ਹਰਨੇਕ ਸਿੰਘ ਰਾਣੀਮਾਜਰਾ, ਦਿਲਬਾਗ ਸਿੰਘ ਮੀਆਂਪੁਰ ਪ੍ਰਧਾਨ ਐਸ.ਸੀ ਵਿੰਗ ਜਿਲ੍ਹਾ ਮੁਹਾਲੀ, ਡਾਇਰੈਕਟਰ ਗੁਰਮੀਤ ਸਿੰਘ ਸਾਂਟੂ, ਡਾਇਰੈਕਟਰ ਹਰਨੇਕ ਸਿੰਘ ਲੈਂਡ ਮੌਰਗੇਜ ਬੈਂਕ, ਭੁਪਿੰਦਰ ਸਿੰਘ ਕਾਲਾ, ਰਣਜੀਤ ਸਿੰਘ ਖੈਰਪੁਰ, ਭਗਤ ਸਿੰਘ ਭਗਤਮਾਜਰਾ, ਮਲਕੀਤ ਸਿੰਘ ਢਕੋਰਾਂ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ