Share on Facebook Share on Twitter Share on Google+ Share on Pinterest Share on Linkedin 22 ਜ਼ਿਲ੍ਹਿਆਂ ’ਚ ਹੋਣਗੇ ਸੱਭਿਆਚਾਰਕ ਪ੍ਰੋਗਰਾਮ, ਅਗਲੇ ਮਹੀਨੇ ਹੋਵੇਗੀ ਟੂਰਿਜਮ ਸਮਿੱਟ: ਅਨਮੋਲ ਗਗਨ ਮਾਨ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਵੱਲੋਂ ਕਰਵਾਏ ਤੀਆਂ ਦੇ ਮੇਲੇ ਵਿੱਚ ਉੱਮੜਿਆ ਬੀਬੀਆਂ ਦਾ ਇਕੱਠ ਨਬਜ਼-ਏ-ਪੰਜਾਬ, ਮੁਹਾਲੀ, 20 ਅਗਸਤ: ਪੰਜਾਬ ਮੇਲਿਆਂ ਦੀ ਧਰਤੀ ਹੈ ਅਤੇ ਇਸ ਧਰਤੀ ਨੂੰ ਸਾਡੇ ਗੁਰੂਆਂ, ਦੇਸ਼ ਭਗਤਾਂ ਤੇ ਸੂਰਬੀਰ ਯੋਧਿਆਂ ਨੇ ਆਪਣੀ ਵਿਲੱਖਣ ਸ਼ਕਤੀ, ਸਮਾਜਿਕ ਸਰੋਕਾਰਾਂ, ਸੱਭਿਆਚਾਰਕ ਰਹੁ-ਰੀਤਾਂ ਨਾਲ ਪ੍ਰਫੁੱਲਤ ਕੀਤਾ ਹੈ, ਜਿਸ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਸਥਾਨਕ ਮਹੱਤਤਾ ਵਾਲੇ ਵੱਖ-ਵੱਖ ਉਤਸਵ ਕਰਵਾਏਗੀ। ਇਹ ਵਿਚਾਰ ਪੰਜਾਬ ਦੀ ਸੱਭਿਚਾਰਕ ਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਬੀਤੀ ਰਾਤ ਸੈਕਟਰ-70 ਵਿੱਚ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਵੱਲੋਂ ਕਰਵਾਏ ’’ਤੀਆਂ ਤੀਜ ਦੀਆਂ’’ ਪ੍ਰੋਗਰਾਮ ਦੌਰਾਨ ਪਰਗਟ ਕੀਤੇ। ਉਹਨਾਂ ਕਿਹਾ ਕਿ ਅਗਲੇ ਮਹੀਨੇ ਸੈਰ-ਸਪਾਟਾ ਸਨਅਤ ਨੂੰ ਪ੍ਰਫੁੱਲਤ ਕਰਨ ਲਈ ਸਮਿੱਟ ਕੀਤੀ ਜਾ ਰਹੀ ਹੈ ਜਿਸ ਵਿੱਚ ਦੇਸ਼ ਵਿਦੇਸ਼ ਤੋਂ ਸਨਅਤਕਾਰ ਹਿੱਸਾ ਲੈਣਗੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ ਜਿਸ ਦਾ ਦੇਸ ਤੇ ਰਾਜ ਦੇ ਅਰਥਚਾਰੇ ਤੇ ਰੋਜ਼ਗਾਰ ਤੇ ਵੱਡਾ ਅਸਰ ਪਵੇਗਾ। ਉਹਨਾਂ ਮੁਹਾਲੀ ਵਾਸੀਆਂ ਨਾਲ ਆਪਣੇ ਰਿਸ਼ਤੇ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਸੇ ਸੈਕਟਰ ਵਿੱਚ ਰਹਿ ਕੇ ਪੜੀ ਹੈ ਅਤੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦਾ ਪਰਿਵਾਰ ਸਾਡਾ ਆਪਣਾ ਪਰਿਵਾਰ ਹੈ, ਜਿਸ ਕਰਕੇ ਇੱਥੇ ਆਉਣ ਤੇ ਬੁਲਾਉਣ ਤੇ ਮੈਨੂੰ ਬਹੁਤ ਸਕੂਨ ਮਿਲਿਆ ਹੈ। ਵਾਰਡ ਨੰਬਰ-34 ਵਿੱਚ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਵੱਲੋਂ ਕਰਵਾਏ ‘‘ਤੀਆਂ ਤੀਜ ਦੀਆਂ’’ ਦੇ ਪ੍ਰੋਗਰਾਮ ਦੀ ਪ੍ਰਧਾਨਗੀ ਵਿਧਾਇਕ ਕੁਲਵੰਤ ਸਿੰਘ ਦੀ ਨੂੰਹ ਬੀਬਾ ਖੁਸ਼ਬੂ ਨੇ ਕੀਤੀ। ਵਾਰਡ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਅੌਰਤਾਂ ਨੇ ਗਿੱਧੇ ਦੀਆਂ ਵੱਖ ਵੱਖ ਵੰਨਗੀਆਂ ਪੇਸ਼ ਕੀਤੀਆ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਾਫੀ ਸਮਾਂ ਅੌਰਤਾਂ ਨਾਲ ਗਿੱਧਾ, ਬੋਲੀਆਂ ਤੇ ਨੱਚ ਕੇ ਪ੍ਰੋਗਰਾਮ ਨੂੰ ਸਿੱਖਰਾਂ ‘ਤੇ ਪਹੁੰਚਾ ਦਿੱਤਾ। ਇਸ ਮੌਕੇ ਬੀਬਾ ਖੁਸ਼ਬੂ, ਸ੍ਰੀਮਤੀ ਰਾਜ ਗਿੱਲ, ਕੌਂਸਲਰ ਗੁਰਪ੍ਰੀਤ ਕੌਰ, ਅਰੁਣਾ ਵਸ਼ਿਸ਼ਟ, ਰਮਨਦੀਪ ਕੌਰ ਕੁੰਭੜਾ, ਕਰਮਜੀਤ ਕੌਰ, ਚਰਨਜੀਤ ਕੌਰ, ਗੁਰਿੰਦਰ ਕੌਰ, ਮਨਿੰਦਰ ਕੌਰ, ਕੁਲਦੀਪ ਕੌਰ, ਜਸਪ੍ਰੀਤ, ਖੁਸ਼ਵੀਰ ਕੌਰ, ਸੁਖਵਿੰਦਰ ਭੁੱਲਰ, ਵਰਿੰਦਰ ਕੌਰ, ਨੀਲਮ ਚੌਪੜਾ, ਨਰਿੰਦਰ ਕੌਰ, ਸੀਮਾ, ਕੋਮਲ, ਤਰਨਜੀਤ ਨੇ ਬੋਲੀਆਂ ਪਾਈਆਂ ਤੇ ਢੋਲ ਦੀ ਥਾਪ ’ਤੇ ਡਾਂਸ ਕੀਤਾ। ਇਸ ਸਾਰੇ ਪ੍ਰੋਗਰਾਮ ਦੀ ਸਟੇਜ ਦੀ ਜ਼ਿੰਮੇਵਾਰੀ ਮੈਡਮ ਸ਼ੋਭਾ ਗੌਰੀਆ ਅਤੇ ਗੁਰਪ੍ਰੀਤ ਕੌਰ ਭੁੱਲਰ ਨੇ ਬਾਖੂਬੀ ਨਿਭਾਈ। ਇਨ੍ਹਾਂ ਨੇ ਸਮੁੱਚੇ ਪ੍ਰੋਗਰਾਮ ਦੌਰਾਨ ਸਰੋਤਿਆਂ ਨੂੰ ਗੱਲਾਂ, ਚੁਟਕਲਿਆਂ ਤੇ ਬੋਲੀਆਂ ਨਾਲ ਮੰਤਰ ਮੁਗਧ ਕਰੀਂ ਰੱਖਿਆ। ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਤੀਆਂ ਦਾ ਮੇਲਾ ਕਰਾਉਣ ਦਾ ਮੁੱਖ ਮਕਸਦ ਹੈ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸ਼ੇ ਨਾਲ ਜੋੜ ਕੇ ਰੱਖਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਾਰਡ ਵਿੱਚ ਵਿਕਾਸ ਦੇ ਕੰਮਾਂ ਦੇ ਨਾਲ-ਨਾਲ ਸੱਭਿਆਚਾਰਕ, ਖੇਡਾਂ ਤੇ ਹੋਰ ਪ੍ਰੋਗਰਾਮ ਵੀ ਕਰਵਾਏ ਜਾਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਵਾਲੀਬਾਲ ਦਾ ਟੂਰਨਾਮੈਂਟ ਵੀ ਕਰਵਾਇਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਮੈਡਮ ਖੁਸ਼ਬੂ, ਮੈਡਮ ਰਾਜ ਗਿੱਲ ਦਾ ਪੰਜਾਬ ਦੇ ਸੱਭਿਆਚਾਰ ਦੇ ਚਿੰਨ ‘‘ਫਲਕਾਰੀ’’ ਤੇ ਕੌਸਲਰ ਗੁਰਪ੍ਰੀਤ ਕੌਰ, ਅਰੁਣਾ ਵਸ਼ਿਸ਼ਟ, ਰਮਨਪ੍ਰੀਤ ਕੌਰ ਕੁੰਭੜਾ, ਕਰਮਜੀਤ ਕੌਰ, ਜਸਬੀਰ ਕੌਰ ਅੱਤਲੀ, ਇੰਦਰਜੀਤ ਕੌਰ ਤੇ ਚਰਨਜੀਤ ਕੌਰ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ। ਸਾਰੇ ਪ੍ਰੋਗਰਾਮ ਦੇ ਪ੍ਰਬੰਧ ਵਿੱਚ ਰਜੀਵ ਵਸ਼ਿਸ਼ਟ, ਰਣਦੀਪ ਸਿੰਘ ਬੈਦਵਾਨ, ਗੁਰਮੀਤ ਸਿੰਘ ਸਾਹੀ ਤੇ ਆਰਪੀ ਕੰਬੋਜ ਦਾ ਵੱਡਾ ਯੋਗਦਾਨ ਰਿਹਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ