ਕੋਵਿਡ 19: ਕਣਕ ਦੀ ਖਰੀਦ ਦੌਰਾਨ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਪੰਜਾਬ ਸਰਕਾਰ ਹੋਈ ਕਾਮਯਾਬ

ਕਣਕ ਦੀ ਖਰੀਦ ਅਤੇ ਦੂਸਰੇ ਸੂਬਿਆਂ ਨੂੰ ਟਰੇਨਾਂ ਰਾਹੀਂ ਅਨਾਜ ਦੀ ਸਪਲਾਈ ਲੱਗੇ ਹਰ ਵਿਅਕਤੀ ਨੇ ਸਮਾਜਿਕ ਦੂਰੀ ਤੇ ਬਚਾਉ ਨਿਯਮਾਂ ਨੂੰ ਅਪਣਾਇਆ

ਸੈਨੇਟਾਈਜ ਕੀਤੀਆ ਗਈਆ ਅਨਾਜ ਦੀ ਢੋ-ਢੁਆਈ ਵਿਚ ਲੱਗੀਆਂ ਗੱਡੀਆਂ

ਕਣਕ ਦੀ ਖਰੀਦ ਦੌਰਾਨ ਅਤੇ ਸੂਬੇ ਵਿਚ ਅਨਾਜ ਦੀ ਵੰਡ ਮੌਕੇ ਈਪੋਸ ਮਸ਼ੀਨ ਦੀ ਨਹੀਂ ਹੋਈ ਵਰਤੋਂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 17 ਮਈ:
ਕੋਵਿਡ 19 ਦੇ ਖ਼ਤਰੇ ਦੇ ਬਾਵਜੂਦ ਦੇਸ਼ ਦੀ ਸਭ ਤੋਂ ਵੱਡੀ ਕਣਕ ਖਰੀਦ ਕਰਨ ਦੇ ਕਾਰਜ ਦੌਰਾਨ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਪੰਜਾਬ ਸਰਕਾਰ ਕਾਮਯਾਬ ਰਹੀ ਹੈ ਜਿਸ ਸਦਕੇ ਮੰਡੀਆਂ ਰਾਹੀਂ ਕਰੋਨਾ ਫੈਲਣ ਦਾ ਇਕ ਵੀ ਮਾਮਲਾ ਸੂਬੇ ਵਿਚ ਸਾਹਮਣੇ ਨਹੀਂ ਆਇਆ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।
ਉਨ•ਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ 135 ਲੱਖ ਮੀ.ਟਨ ਕਣਕ ਆਉਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ ਅਤੇਇਸ ਮਾਹਮਾਰੀ ਦੇ ਸਮੇਂ ਦੋਰਾਨ ਏਨੀ ਵੱਡੀ ਖਰੀਦ ਪ੍ਰਕ੍ਰਿਆ ਨੂੰ ਨੇਪਰੇ ਚਾੜ•ਨ ਵਿੱਚ ਹਜ਼ਾਰਾਂ ਲੋਕਾਂ ਦੀ ਲੋੜ ਸੀ ਅਤੇ ਉਨ•ਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਵੀ ਵੱਡੀ ਚੁਣੌਤੀ ਸੀ। ਉਨ•ਾਂ ਕਿਹਾ ਕਿ ਹੁਣ ਤੱਕ 122.91 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜ਼ੋ ਕਿ ਕੁਲ ਖਰੀਦ ਟੀਚੇ ਦਾ 92 ਫੀਸਦੀ ਤੋਂ ਵੱਧ ਹੈ।
ਸ੍ਰੀ ਆਸ਼ੂ ਨੇ ਕਿਹਾ ਕਿ ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਕਿਸਾਨਾਂ, ਸਰਕਾਰੀ ਮੁਲਾਜ਼ਮਾਂ, ਆੜ•ਤੀਆਂ, ਪੱਲੇਦਾਰਾਂ, ਟਰੱਕ ਡਰਾਈਵਰ ਅਤੇ ਇਸ ਕਾਰਜ ਵਿੱਚ ਲੱਗੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਰਾਜ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਬੀਤੇ ਵਰ•ੇ ਨਾਲੋਂ ਖਰੀਦ ਕੇਂਦਰ ਦੀ ਗਿਣਤੀ ਨੂੰ ਵਧਾ ਕੇ 4000 ਕਰ ਦਿੱਤੀ ਗਈ ।ਇਸ ਖਰੀਦ ਕਾਰਜ ਵਿਚ ਪੰਜਾਬ ਸਰਕਾਰ ਦੇ ਤਕਰੀਬਨ 5000 ਅਧਿਕਾਰੀ/ ਕਰਮਚਾਰੀ, 25000 ਆੜ•ਤੀਏ, ਤਕਰੀਬਨ 30000 ਪੱਲੇਦਾਰ ਅਤੇ 28000 ਤੋਂ ਵੱਧ ਟਰੱਕ ਡਰਾਈਵਰ ਸ਼ਾਮਲ ਸਨ ਜਿਨ•ਾਂ ਦੀ ਸਿਹਤ ਸੁਰੱਖਿਆ ਲਈ ਰਾਜ ਦੀਆਂ ਮੰਡੀਆਂ ਵਿੱਚ ਸਖਤੀ ਨਾਲ ਸਮਾਜਿਕ ਦੂਰੀ ਬਣਾਏ ਰੱਖਣ ਲਈ ਉਪਰਾਲੇ ਕੀਤੇ ਗਏ ਹਨ, ਇਸ ਨੀਤੀ ਦੇ ਤਹਿਤ ਮੰਡੀਆਂ ਵਿੱਚ 2 ਮੀਟਰ ਦਾ ਫਾਸਲਾ ਰੱਖਦੇ ਹੋਏ 30 ਫੁੱਟ ਬਾੲੀ 30 ਫੁੱਟ ਦੇ ਬੋਕਸ ਦੇ ਨਿਸ਼ਾਨ ਲਗਾਏ ਗਏ , ਜਿਨ•ਾਂ ਵਿੱਚ ਹੀ ਕਣਕ ਦੀ ਢੇਰੀ ਉਤਾਰੀ ਜਾਂਦੀ ਹੈ ਅਤੇ ਸੀਜ਼ਨ ਦੌਰਾਨ ਸਰਕਾਰ ਵੱਲੋਂ ਕਣਕ ਦੀ ਬੋਲੀ ਦਾ ਸਮਾ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਸੀ। ਕਣਕ ਦੀ ਬੋਲੀ ਲਗਾਉਣ ਸਮੇਂ ਉਚਿਤ ਦੂਰੀ ਰੱਖਦੇ ਹੋਏ ਕਣਕ ਦੀ ਬੋਲੀ ਲਗਾਉਣ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਹੋਈ ਹੈ। ਇਸ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੋਵਿਡ 19 ਦੇ ਮੱਦੇਨਜ਼ਰ ਬੀਮਾ ਵੀ ਕਰਵਾਇਆ ਗਿਆ ਸੀ।
ਉਨ•ਾ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲੇਬਰ/ਢੋਆ ਢੋਆਈ ਦੇ ਠੇਕੇਦਾਰ ਵੱਲੋਂ ਲੇਬਰ ਨੂੰ ਲੋੜੀਂਦੇ ਮਾਸਕ ਮੁਹੱਈਆ ਕਰਵਾਏ ਗਏ। ਖਰੀਦ ਏਜੰਸੀਆਂ/ਮੰਡੀ ਬੋਰਡ ਦੇ ਨੁਮਾਇੰਦਿਆ ਵੱਲੋਂ ਮੰਡੀਆਂ ਵਿੱਚ ਕੰਮ ਰਹੀ ਲੇਬਰ ਤੇ ਧਿਆਨ ਰੱਖਿਆ ਗਿਆ ਲੇਬਰ ਨੂੰ ਖੰਘ, ਜੁਕਾਮ ਅਤੇ ਬੁਖਾਰ ਆਦਿ ਦੀ ਮੈਡੀਕਲ ਟੀਮਾਂ ਵਲੋਂ ਲਗਾਤਾਰ ਜਾਂਚ ਕੀਤੀ ਗਈ। ਇਕ ਮੰਡੀ ਤੋਂ ਇਕ ਸਟੋਰੇਜ਼ ਪੁਆਇੰਟ ਵਿਚਕਾਰ ਹੀ ਇਕ ਰੂਟ ਤੇ ਕਣਕ ਦੀ ਢੋਆ ਢੋਆਈ ਅਤੇ ਸਮੇਂ ਸਮੇਂ ਤੇ ਸੈਨੇਟਾਈਜ਼ ਕਰਵਾਉਣ, ਟਰੱਕ ਡਰਾਇਵਰ/ਹੈਲਪਰ ਨੂੰ ਵੀ ਮੂੰਹ ਢੱਕਣ ਲਈ ਮਾਸਕ ਪਹਿਨਣ ਸਬੰਧੀ ਹਦਾਇਤਾਂ ਦੀ ਪਾਲਣਾ ਕਰਵਾਈ ਗਈ। ਇਸ ਤੋਂ ਇਲਾਵਾ ਆੜ•ਤੀਆਂ ਵੱਲੋਂ ਵੀ ਖਰੀਦ ਦੋਰਾਨ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾ ਰਹੀ ਹੈ।
ਤਾਲਾਬੰਦੀ ਅਤੇ ਕਰਫਿਊ ਦੌਰਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਹੋਰਨਾਂ ਰਾਜਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਵੱਲੋਂ ਹੁਣ ਤੱਕ 1350 ਵਿਸ਼ੇਸ਼ ਰੇਲ ਗੱਡੀਆਂ ਰਾਹੀਂ 34 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲ ਲੋਡ ਕੀਤੇ ਗਏ ਹਨ ਜਿਸ ਵਿਚ 23.5 ਲੱਖ ਮੀਟ੍ਰਿਕ ਟਨ ਚਾਵਲ ਅਤੇ 10.5 ਲੱਖ ਮੀਟ੍ਰਿਕ ਟਨ ਕਣਕ ਭੇਜੀ ਗਈ ਹੈ।
ਇਸ ਕਾਰਜ ਵਿੱਚ ਵੀ ਵੱਡੀ ਗਿਣਤੀ ਵਿਚ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੱਲੇਦਾਰਾਂ ਸ਼ਾਮਲ ਸਨ ਜਿਨ•ਾਂ ਦੀ ਸਿਹਤ ਸੁਰੱਖਿਆ ਲਈ ਵੀ ਵਿਭਾਗ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ। ਜਿਸ ਕਾਰਨ ਇਸ ਕਾਰਜ ਦੋਰਾਨ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਗਈ ਜਿਸ ਸਦਕਾ ਇਸ ਕਾਰਜ ਦੋਰਾਨ ਵੀ ਕਰੋਨਾ ਫੈਲਣ ਦੀ ਕੋਈ ਘਟਨਾ ਨਹੀਂ ਵਾਪਰੀ।
ਉਨ•ਾਂ ਕਿਹਾ ਕਿ ਖਰੀਦੀ ਗਈ ਕਣਕ ਨੂੰ ਗੁਦਾਮਾਂ ਵਿਚ ਪਹੁੰਚਾਉਣ ਅਤੇ ਤਾਲਾਬੰਦੀ ਅਤੇ ਕਰਫਿਊ ਦੌਰਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਹੋਰਨਾਂ ਰਾਜਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਵੱਲੋਂ ਅਨਾਜ ਭੇਜਣ ਲਈ ਵਰਤੋਂ ਵਿਚ ਲਿਆਂਦੀਆਂ ਗੱਡੀਆਂ ਨੂੰ ਵੀ ਸੈਨੇਟਾਈਜ ਕਰਨਾ ਯਕੀਨੀ ਬਣਾਇਆ ਗਿਆ ਸੀ।
ਸ੍ਰੀ ਆਸ਼ੂ ਨੇ ਕਿਹਾ ਕਿ ਖੁਰਾਕ ਵਿਭਾਗ ਨੇ ਇਸ ਤੋਂ ਇਲਾਵਾ ਕਿਸਾਨਾਂ, ਆੜ•ਤੀਆਂ ਅਤੇ ਸਰਕਾਰੀ ਮੁਲਾਜ਼ਮਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਕਣਕ ਦੀ ਖਰੀਦ ਦੋਰਾਨ ਅਤੇ ਸੂਬੇ ਵਿਚ ਅਨਾਜ ਦੀ ਵੰਡ ਮੌਕੇ ਈਪੋਸ ਮਸ਼ੀਨ ਦੀ ਵਰਤੋਂ ਤੇ ਰੋਕ ਲਗਾ ਦਿੱਤੀ ਗਈ ਸੀ ਤਾਂ ਜ਼ੋ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…