ਪਾਵਰਕੌਮ ਦੇ ਮੌਜੂਦਾ ਤੇ ਸੇਵਾਮੁਕਤ ਮੁਲਾਜ਼ਮਾਂ ਨੇ ਲਾਇਆ 77ਵਾਂ ਖੂਨਦਾਨ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਪੰਜ ਦਰਿਆ ਸਭਿਆਚਾਰਕ ਮੰਚ ਪੰਜਾਬ ਵੱਲੋਂ ਪਾਵਰਕੌਮ ਦੇ ਮੌਜੂਦਾ ਅਤੇ ਸੇਵਾਮੁਕਤ ਮੁਲਾਜ਼ਮਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸਰਬ ਸਾਂਝਾ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਇਸ ਮੌਕੇ ਸੰਸਥਾ ਵੱਲੋਂ 77ਵਾਂ ਵਿਸ਼ਾਲ ਖੂਨਦਾਨ ਕੈਂਪ ਲਾਇਆ ਗਿਆ। ਪਾਵਰਕੌਮ ਦੇ ਵੰਡ ਸਰਕਲ ਮੁਹਾਲੀ ਦੇ ਡਿਪਟੀ ਚੀਫ਼ ਇੰਜੀਨੀਅਰ ਮੋਹਿਤ ਸੂਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਕੈਂਪ ਦਾ ਉਦਘਾਟਨ ਕੀਤਾ ਜਦੋਂਕਿ ਪ੍ਰਧਾਨਗੀ ਪਾਵਰਕੌਮ ਦੇ ਐਕਸੀਅਨ ਤਰਨਜੀਤ ਸਿੰਘ ਨੇ ਕੀਤੀ। ਸੀਨੀਅਰ ਐਕਸੀਅਨ ਸੁਖਜੀਤ ਕੁਮਾਰ ਤੇ ਸੰਜੀਵ ਕੁਮਾਰ ਅਤੇ ਸੇਵਾਮੁਕਤ ਐਕਸੀਅਨ ਪਰਮਜੀਤ ਸਿੰਘ ਨੇ ਖੂਨਦਾਨੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਐਕਸੀਅਨ ਤਰਨਜੀਤ ਸਿੰਘ ਅਤੇ ਸੇਵਾਮੁਕਤ ਅਧਿਕਾਰੀ ਪਰਮਜੀਤ ਸਿੰਘ ਨੇ ਪਾਵਰਕੌਮ ਦੇ ਮੁਲਾਜ਼ਮਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਕਰਮਚਾਰੀਆਂ ਨੂੰ ਭਵਿੱਖ ਵਿੱਚ ਅਜਿਹੇ ਕੈਂਪ ਲਗਾਉਣ ਅਤੇ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇਕ ਬੂੰਦ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ।
ਇਹ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਲੱਖਾ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਸੈਕਟਰ-32 ਦੇ ਸਹਿਯੋਗ ਨਾਲ ਲਗਾਏ ਗਏ ਇਸ ਖੂਨਦਾਨ ਕੈਂਪ ਵਿੱਚ ਪਾਵਰਕੌਮ ਦੇ ਐਸਡੀਓ (ਕੰਪਿਊਟਰ ਸੈੱਲ) ਅਵਤਾਰ ਸਿੰਘ, ਐਕਸੀਅਨ (ਟੈੱਕ ਸਰਕਲ ਮੁਹਾਲੀ) ਗੁਰਵਿੰਦਰ ਸਿੰਘ ਸਮੇਤ 100 ਤੋਂ ਵੱਧ ਕਰਮਚਾਰੀਆਂ, ਸ਼ਿਵਾਲਿਕ ਗਰੁੱਪ ਦੇ ਜਨਰਲ ਮੈਨੇਜਰ ਐਸ ਖੁਰਲ ਅਤੇ ਪਾਵਰਕੌਮ ਦੇ ਦਫ਼ਤਰ ਵਿੱਚ ਆਪਣੇ ਕੰਮਾਂ ਕਾਰਾਂ ਲਈ ਆਏ ਵਿਅਕਤੀਆਂ ਨੇ ਸਵੈ-ਇੱਛਾ ਅਨੁਸਾਰ ਖੂਨਦਾਨ ਕੀਤਾ।
ਇਸ ਮੌਕੇ ਐਕਸੀਅਨ (ਪੀ ਐਂਡ ਐਮ) ਸੁਖਜੀਤ ਕੁਮਾਰ, ਸੇਵਾਮੁਕਤ ਡਿਪਟੀ ਚੀਫ਼ ਇੰਜੀਨੀਅਰ ਐਫ਼.ਸੀ. ਜੱਸੋ, ਮੁਲਾਜ਼ਮ ਜਥੇਬੰਦੀ ਦੇ ਸੀਨੀਅਰ ਆਗੂ ਗੁਰਬਖ਼ਸ਼ ਸਿੰਘ, ਸਤਵੰਤ ਸਿੰਘ, ਸੁਰਿੰਦਰਪਾਲ ਲਹੌਰੀਆ, ਵਿਜੈ ਕੁਮਾਰ, ਐਮਐਸ ਗਿੱਲ, ਕਪਿਲ ਦੇਵ, ਜੇਈ ਸੋਹਨ ਸਿੰਘ, ਰਣਜੀਤ ਸਿੰਘ ਢਿੱਲੋਂ ਅਤੇ ਜਤਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੌਜੂਦਾ ਅਤੇ ਸੇਵਾਮੁਕਤ ਮੁਲਾਜ਼ਮ ਅਤੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …