ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਮੌਜੂਦਾ ਹਾਲਾਤਾਂ ’ਤੇ ਕੀਤੀ ਚਰਚਾ

ਦਿੱਲੀ ਦੇ ਇਸ਼ਾਰੇ ’ਤੇ ਚੱਲਦੀਆਂ ਪੰਥ ਵਿਰੋਧੀ ਤਾਕਤਾਂ ਖ਼ਿਲਾਫ਼ ਇੱਕਜੁੱਟ ਹੋਣ ਦੀ ਅਪੀਲ

ਜ਼ਿਲ੍ਹਾ ਮੁਹਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਬਾਦਲ ਦੀ ਅਗਵਾਈ ’ਚ ਭਰੋਸਾ ਪ੍ਰਗਟਾਇਆ

ਅਕਾਲੀ ਸਰਕਾਰ ਵੇਲੇ ਮੁਹਾਲੀ ਵਿੱਚ 2500 ਕਰੋੜ ਦਾ ਵਿਕਾਸ ਹੋਇਆ: ਬੈਦਵਾਨ

ਨਬਜ਼-ਏ-ਪੰਜਾਬ, ਮੁਹਾਲੀ, 31 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਹਲਕੇ ਦੀ ਮੀਟਿੰਗ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪਾਰਟੀ ਦੇ ਮੌਜੂਦਾ ਹਾਲਾਤਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ। ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੂਰਨ ਭਰੋਸਾ ਪ੍ਰਗਟ ਕੀਤਾ।
ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਪਾਰਟੀ ਦੀਆਂ ਮੌਜੂਦਾ ਪ੍ਰਸਥਿਤੀਆਂ ਅਤੇ ਚੁਨੌਤੀਆਂ ਬਾਰੇ ਚਾਨਣਾ ਪਾਉਂਦਿਆਂ ਪਾਰਟੀ ਨਾਲ ਗੱਦਾਰੀ ਕਰਨ ਅਤੇ ਦਿੱਲੀ ਦੇ ਇਸ਼ਾਰੇ ’ਤੇ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਪਾਰਟੀ ਨੂੰ ਢਾਹ ਲਾਉਣ ਵਾਲੀਆਂ ਸ਼ਕਤੀਆਂ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੀਆਂ ਨੀਤੀਆਂ ਤੋਂ ਅੱਕੇ ਲੋਕ ਹੁਣ ਅਕਾਲੀ ਦਲ ਨਾਲ ਜੁੜਨੇ ਸ਼ੁਰੂ ਹੋ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਇਸ ਸੰਕਟ ’ਚੋਂ ਤਕੜੀ ਹੋ ਕੇ ਉੱਭਰੇਗੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸਮੇਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਦੂਰ-ਅੰਦੇਸ਼ੀ ਸੋਚ ਦੇ ਸਦਕਾ ਮੁਹਾਲੀ ਦੇ ਸਰਬਪੱਖੀ ਵਿਕਾਸ ’ਤੇ 2500 ਕਰੋੜ ਖ਼ਰਚੇ ਗਏ। ਜਿਨ੍ਹਾਂ ਵਿੱਚ ਹਾਕੀ ਸਟੇਡੀਅਮ ਅਤੇ ਸੈਕਟਰ-78 ਵਿੱਚ ਮਲਟੀ ਪਰਪਜ਼ ਖੇਡ ਸਟੇਡੀਅਮ ਸਮੇਤ ਕਰੀਬ 11 ਸਟੇਡੀਅਮ ਬਣਾਏ ਗਏ। ਮੁਹਾਲੀ ਦੀਆਂ ਅੰਦਰਲੀਆਂ ਮੁੱਖ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਨਾ, 200 ਫੁੱਟ ਏਅਰਪੋਰਟ ਸੜਕ ਸਮੇਤ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਵਰਗੇ ਕਈ ਅਨੇਕਾਂ ਕੰਮ ਸ਼ਾਮਲ ਹਨ। ਚੱਪੜਚਿੜੀ ਵਿੱਚ ਜੰਗੀ ਯਾਦਗਾਰ ਬਣਾਈ ਗਈ। ਜਦੋਂਕਿ ਬਾਅਦ ਵਿੱਚ ਕਾਂਗਰਸ ਸਰਕਾਰ ਅਤੇ ਹੁਣ ‘ਆਪ’ ਸਰਕਾਰ ਨੇ ਵਿਕਾਸ ਦੇ ਨਾਂ ’ਤੇ ਇੱਕ ਪੂਣੀ ਤੱਕ ਨਹੀਂ ਕੱਤੀ।
ਇਸ ਮੌਕੇ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਸੁਖਵਿੰਦਰ ਛਿੰਦੀ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਸ਼ਮਸ਼ੇਰ ਪੁਰਖਾਲਵੀ, ਤਰਸੇਮ ਸਿੰਘ ਗੁੰਧੋ, ਬਲਵਿੰਦਰ ਸਿੰਘ ਲਖਨੌਰ, ਪਾਲ ਸਿੰਘ ਰੱਤੂ, ਨੰਬਰਦਾਰ ਕਰਮਜੀਤ ਸਿੰਘ, ਐਡਵੋਕੇਟ ਗਗਨਦੀਪ ਸਿੰਘ, ਪਰਮਜੀਤ ਸਿੰਘ ਗਿੱਲ, ਸਾਬਕਾ ਏਆਈਜੀ ਹਰਗੋਬਿੰਦ ਸਿੰਘ, ਅਵਤਾਰ ਸਿੰਘ ਦਾਊਂ, ਗੁਰਮੀਤ ਸਿੰਘ ਕੰਬਾਲੀ, ਹਰਪਾਲ ਸਿੰਘ ਬਠਲਾਣਾ, ਜਗਦੀਸ਼ ਸਿੰਘ ਸਰਾਓ, ਕੈਪਟਨ ਰਮਨਦੀਪ ਬਾਵਾ, ਕੁਲਦੀਪ ਸਿੰਘ, ਬਲਜੀਤ ਸਿੰਘ ਦੈੜੀ, ਹਰਿੰਦਰ ਸਿੰਘ ਸੁੱਖਗੜ੍ਹ, ਕੇਸਰ ਸਿੰਘ ਬਲੌਂਗੀ, ਮੋਹਨ ਸਿੰਘ ਕੰਬਾਲਾ, ਨਿਰਮਲ ਸਿੰਘ ਮਾਣਕਮਾਜਰਾ, ਸੋਹਨ ਸਿੰਘ ਦੁਰਾਲੀ, ਬਲਵਿੰਦਰ ਸਿੰਘ ਚਿੱਲਾ, ਨਾਜ਼ਰ ਸਿੰਘ, ਮਨਮੋਹਨ ਕੌਰ, ਜਸਬੀਰ ਕੌਰ, ਸੋਨੀਆ ਸੰਧੂ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਝੂਠੇ ਲਾਰਿਆਂ ਤੋਂ ਅੱਕੇ ਦਫ਼ਤਰੀ ਕਾਮਿਆਂ ਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਦਾ ਘਿਰਾਓ ਕਰਨ ਦਾ ਐਲਾਨ

ਝੂਠੇ ਲਾਰਿਆਂ ਤੋਂ ਅੱਕੇ ਦਫ਼ਤਰੀ ਕਾਮਿਆਂ ਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਦਾ ਘਿਰਾਓ ਕਰਨ ਦਾ ਐਲਾਨ …