Share on Facebook Share on Twitter Share on Google+ Share on Pinterest Share on Linkedin ਸਾਈਬਰ ਕਰਾਈਮ ਸੈੱਲ ਮੁਹਾਲੀ ਨੇ ਇੰਟਰਨੈੱਟ ਰਾਹੀਂ ਲੜਕੀਆਂ ਨੂੰ ਅਸ਼ਲੀਲ ਮੈਸੇਜ ਭੇਜਣ ਵਾਲਾ ਗ੍ਰਿਫ਼ਤਾਰ ਲੜਕੀਆਂ ਨੂੰ ਵਟਸਐਪ ’ਤੇ ਅਸ਼ਲੀਲ ਮੈਸੇਜ ਭੇਜਣ ਲਈ ਵਰਤਿਆ ਜਾਂਦਾ ਮੋਬਾਈਲ ਫੋਨ ਵੀ ਜ਼ਬਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ: ਜ਼ਿਲ੍ਹਾ ਪੁਲੀਸ ਦੇ ਸਾਈਬਰ ਕਰਾਈਮ ਸੈੱਲ ਮੁਹਾਲੀ ਨੇ ਇੰਟਰਨੈੱਟ ਰਾਹੀਂ ਲੜਕੀਆਂ ਨੂੰ ਗਲਤ ਅਤੇ ਅਸ਼ਲੀਲ ਮੈਸੇਜ ਭੇਜ ਕੇ ਤੰਗ ਪ੍ਰੇਸ਼ਾਨ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਛੋਟੂ ਲਾਲ ਉਰਫ਼ ਛੋਟੂ ਉਰਫ਼ ਅਮਰ ਨਾਮ ਦਾ ਇਹ ਵਿਅਕਤੀ ਯੂਪੀ ਦੇ ਜ਼ਿਲ੍ਹਾ ਮਹਾਰਾਜ ਗੰਜ ਦਾ ਵਸਨੀਕ ਹੈ, ਜੋ ਇਸ ਸਮੇਂ ਜਨਤਾ ਚੌਕ ਖਰੜ ਵਿਖੇ ਰਹਿ ਰਿਹਾ ਸੀ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਹਾਲੀ ਪੁਲੀਸ ਨੂੰ ਲੜਕੀਆਂ ਨੂੰ ਅਸ਼ਲੀਲ ਮੈਸੇਜ ਭੇਜਣ ਸਬੰਧੀ ਸ਼ਿਕਾਇਤ ਮਿਲੀ ਸੀ। ਜਿਸ ਦੀ ਜਾਂਚ ਸਾਈਬਰ ਕਰਾਈ ਸੈੱਲ ਮੁਹਾਲੀ ਨੂੰ ਸੌਂਪੀ ਗਈ ਸੀ। ਐਸਐਸਪੀ ਨੇ ਦੱਸਿਆ ਕਿ ਜ਼ਿਲ੍ਹਾ ਸਾਈਬਰ ਕਰਾਈਮ ਸ਼ਾਖਾ ਦੇ ਐਸਪੀ ਗੁਰਜੋਤ ਸਿੰਘ ਕਲੇਰ, ਡੀਐਸਪੀ ਟੈਕਨੀਕਲ ਸਪੋਰਟ, ਫੋਰੈਂਸਿਕ ਅਤੇ ਸਾਈਬਰ ਕਰਾਈਮ ਅਮਰਪ੍ਰੀਤ ਸਿੰਘ ਦੀਆਂ ਹਦਾਇਤਾਂ ’ਤੇ ਮੁੱਢਲੀ ਜਾਂਚ ਤੋਂ ਬਾਅਦ ਥਾਣਾ ਸਦਰ ਖਰੜ ਵਿੱਚ ਧਾਰਾ 354ਏ ਅਤੇ ਆਈਟੀ ਐਕਟ ਦੀ ਧਾਰਾ 67 ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਐਸਐਚਓ ਅਜੀਤਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੇ। ਉਨ੍ਹਾਂ ਦੱਸਿਆ ਕਿ ਮੁਲਜ਼ਮ ਛੋਟੂ ਲਾਲ ਤੋਂ ਉਸ ਦਾ ਮੋਬਾਈਲ ਫੋਨ ਵੀ ਬਰਾਮਦ ਕਰ ਲਿਆ ਗਿਆ ਹੈ, ਜਿਸ ਰਾਹੀਂ ਉਹ ਲੜਕੀਆਂ ਨੂੰ ਵਟਸਐਪ ਅਤੇ ਅਸ਼ਲੀਲ ਮੈਸੇਜ ਭੇਜਦਾ ਸੀ ਅਤੇ ਉਨ੍ਹਾਂ ਨਾਲ ਗਾਲੀ ਗਲੋਚ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਵਿੱਚ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਇਸ ਤਰ੍ਹਾਂ ਵੱਖ-ਵੱਖ ਲੜਕੀਆਂ ਨੂੰ ਫੋਨ ਕਰਕੇ ਤੰਗ ਕਰਨ ਅਤੇ ਉਨ੍ਹਾਂ ਨੂੰ ਵਟਸਐਪ ਤੇ ਅਸ਼ਲੀਲ ਮੈਸੇਜ ਭੇਜਣ ਦਾ ਆਦੀ ਹੈ ਅਤੇ ਮਾਮਲੇ ਦੀ ਜਾਂਚ ਤੋਂ ਬਾਅਦ ਹੋਰ ਵੀ ਤੱਥ ਸਾਹਮਣੇ ਆਉਣ ਦੀ ਉਮੀਦ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ