Nabaz-e-punjab.com

ਸਾਈਕਲਗਿਰੀ ਟੀਮ ਨੇ ਸਾਈਕਲਿੰਗ ਕਰਕੇ ਦਿੱਤਾ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਦਾ ਹੋਕਾ

ਧਰਤ ਦਿਵਸ ਮੌਕੇ ਸੈਕਟਰ-69 ਦੇ ਪਾਰਕ ਸਮੇਤ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਸਾਈਕਲਗਿਰੀ ਟੀਮ ਦੇ ਮੈਂਬਰਾਂ ਵੱਲੋਂ ਅੱਜ ਮੁਹਾਲੀ ਸ਼ਹਿਰ ਦੀਆਂ ਸੜਕਾਂ ’ਤੇ ਸਾਈਕਲ ਚਲਾ ਕੇ ਆਮ ਲੋਕਾਂ ਨੂੰ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਦਾ ਹੋਕਾ ਦਿੱਤਾ ਗਿਆ। ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਸਾਈਕਲ ਚਲਾਇਆ ਅਤੇ ਆਪਣੀ ਪਾਰਟੀ ਦੇ ਵਰਕਰਾਂ ਨੂੰ ਸਕਾਈਲ ਚਲਾਉਣ ਲਈ ਪ੍ਰੇਰਿਆ। ਸਾਈਕਲਗਿਰੀ ਟੀਮ ਦੀ ਮੈਂਬਰ ਡਾ. ਸੁਨੈਨਾ ਬਾਂਸਲ ਨੇ ਕਿਹਾ ਕਿ ਸਾਈਕਲ ਚਲਾਉਣ ਲਈ ਜਿੱਥੇ ਮਨੁੱਖ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ, ਉੱਥੇ ਵਾਤਾਵਰਨ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ। ਇਸ ਦੌਰਾਨ ਟੀਮ ਦੇ ਮੈਂਬਰਾਂ ਨੇ ਇੱਥੋਂ ਦੇ ਸੈਕਟਰ-69 ਦੇ ਪਾਰਕ ਸਮੇਤ ਸ਼ਹਿਰ ਵਿੱਚ ਹੋਰ ਵੱਖ ਵੱਖ ਥਾਵਾਂ ’ਤੇ ਧਰਤ ਦਿਵਸ ਨੂੰ ਸਮਰਪਿਤ ਵੱਖ ਵੱਖ ਕਿਸਮਾਂ ਦੇ ਫੁਲ ਬੂਟੇ ਲਗਾਏ ਅਤੇ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਦੌਰਾਨ ਚੰਡੀਗੜ੍ਹ ਪੁਲੀਸ ਦੀ ਡੀਐਸਪੀ ਸੀਤਾ ਅਤੇ ਟਰੈਫ਼ਿਕ ਪੁਲੀਸ ਦੇ ਕਰਮਚਾਰੀ ਵੀ ਸਾਈਕਲਿੰਗ ਕਰਦੇ ਨਜ਼ਰ ਆਏ। ਇਸ ਪ੍ਰੋਗਰਾਮ ਵਿੱਚ ਐਨੀਜ ਸਕੂਲ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ ਅਤੇ ਸਕੂਲ ਦੇ ਗਰਾਉਂਡ ਵਿੱਚ ਪੌਦੇ ਵੀ ਲਗਾਏ। ਇਸ ਤੋਂ ਬਾਅਦ ਇਸ ਟੀਮ ਨੇ ਚੰਡੀਗੜ੍ਹ ਦੀਆਂ ਸੜਕਾਂ ਉੱਤੇ ਵੀ ਸਾਈਲਿੰਗ ਕਰਕੇ ਆਮ ਲੋਕਾਂ ਨੂੰ ਸਾਈਕਲ ਚਲਾਉਣ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…