nabaz-e-punjab.com

ਮਾਨਸਿਕ ਤਣਾਅ ਦੇ ਖਾਤਮੇ ਲਈ ਰੋਜ਼ਾਨਾ ਯੋਗਾ ਕਰਨਾ ਬੇਹੱਦ ਜ਼ਰੂਰੀ: ਡੀਸੀ ਸਪਰਾ

ਯੋਗਾ ਰਾਹੀਂ ਸਰੀਰਨੂੰ ਰੱਖਿਆ ਜਾ ਸਕਦਾ ਹੈ ਅਰੋਗ, ਹਰੇਕ ਇਨਸਾਨ ਨੂੰ ਯੋਗਾ ਅਭਿਆਸ ਨਾਲ ਜੁੜਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਮਾਨਸਿਕ ਤਣਾਅ ਦੇ ਖਾਤਮੇ ਲਈ ਯੋਗਾ ਬੇਹੱਦ ਜਰੂਰੀ ਹੈ ਅਤੇ ਯੋਗਾ ਰਾਂਹੀ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ ਉੱਥੇ ਯੋਗਾ ਸਰੀਰ ਨੂੰ ਲਚਕਦਾਰ ਅਤੇ ਸ਼ਕਤੀਸ਼ਾਲੀ ਬਣਾਉਣ ਵਿੱਚ ਵੀ ਸਹਾਈ ਹੁੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਤੀਜੇ ਕੌਮਾਂਤਰੀ ਯੋਗਾ ਦਿਵਸ ਮੌਕੇ ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ 78 ਮੁਹਾਲੀ ਵਿਖੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਆਯੂਸ਼ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਗਏ ਰਾਜ ਪੱਧਰੀ ਯੋਗਾ ਦਿਵਸ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ।
ਸ੍ਰੀਮਤੀ ਸਪਰਾ ਨੇ ਕਿਹਾ ਕਿ ਯੋਗਾ, ਭਾਰਤੀ ਸੰਸਕ੍ਰਿਤੀ ਦੀ ਕੁਲ ਦੁਨੀਆਂ ਨੂੰ ਇੱਕ ਮਹਾਨ ਦੇਣ ਹੈ ਜਿਸ ਨਾਲ ਸਾਡੀ ਪਰੰਪਰਾ ਨੂੰ ਵਿਸ਼ਵ ਪੱਧਰ ਤੇ ਪਛਾਣ ਮਿਲੀ ਹੈ। ਉਨ੍ਹਾਂ ਕਿਹਾ ਯੋਗਾ ਸਰੀਰ ਤੇ ਮਨ ਨੂੰ ਅਰੋਗ ਰੱਖਣ ਦੇ ਨਾਲ ਨਾਲ ਆਤਮਾ ਦੇ ਵਿਕਾਸ ਵਿੱਚ ਵੀ ਵਾਧਾ ਕਰਦਾ ਹੈ। ਉਨ੍ਹਾਂ ਹੋਰ ਕਿਹਾ ਕਿ ਅਜੋਕੇ ਯੁੱਗ ਵਿੱਚ ਵੱਧ ਰਹੇ ਦਿਨ ਪ੍ਰਤੀ ਦਿਨ ਪ੍ਰਦੂਸਣ ਕਾਰਨ ਸਾਨੂੰ ਘਾਤਕ ਬਿਮਾਰੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ ਇਨ੍ਹਾਂ ਬਿਮਾਰੀਆਂ ਦੇ ਟਾਕਰੇ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗਾ ਅਭਿਆਸ ਬੇਹੱਦ ਜਰੂਰੀ ਹੈ। ਜਿਸ ਨਾਲ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਹੋਰ ਕਿਹਾ ਕਿ ਲੋਕਾਂ ਵਿੱਚ ਯੋਗਾ ਪ੍ਰਤੀ ਜਾਗਰੂਕਤਾ ਪੈਦਾ ਕਰਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਵਧੀਕ ਸਕੱਤਰ ਪੀ. ਸ੍ਰੀਨਿਵਾਸਨ ਨੇ ਕਿਹਾ ਕਿ ਸਰੀਰਕ ਤੰਦਰੁਸਤੀ ਲਈ ਹਰੇਕ ਇਨਸਾਨ ਨੂੰ ਯੋਗਾ ਅਭਿਆਸ ਨਾਲ ਜੁੜਣਾ ਜਰੂਰੀ ਹੈ। ਜਿਸ ਰਾਹੀਂ ਕਈ ਬਿਮਾਰੀਆਂ ਦਾ ਇਲਾਜ ਵੀ ਸੰਭਵ ਹੈ। ਇਸ ਮੌਕੇ ਡਾਇਰੈਕਟਰ ਆਯੂਸ ਵਿਭਾਗ ਪੰਜਾਬ ਸ੍ਰੀ ਰਾਕੇਸ ਸ਼ਰਮਾ ਨੇ ਬੋਲਦਿਆਂ ਕਿਹਾ ਕਿ ਯੋਗ ਕਰਨ ਵਾਲਾ ਇਨਸਾਨ ਆਮ ਵਿਅਕਤੀ ਨਾਲੋਂ ਜਿਆਦਾ ਰਿਸਟ-ਪੁਸ਼ਟ ਅਤੇ ਚੁਸਤ ਦਰੁਸਤ ਰਹਿੰਦਾ ਹੈ। ਸਵੇਰ ਦੇ ਸਮੇਂ ਯੋਗਾ ਕਰਨਾ ਜਿਆਦਾ ਫਾਇਦੇਮੰਦ ਹੁੰਦਾ ਹੈ ਅਤੇ ਹਰੇਕ ਵਿਅਕਤੀ ਨੂੰ ਸਵੇਰੇ ਘੱਟੋ-ਘੱਟ 20 ਤੋਂ 25 ਮਿੰਟ ਯੋਗਾ ਜਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਰਾਜ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਬਿਮਾਰੀਆਂ ਤੋਂ ਬਚਣ ਲਈ ਯੋਗਾ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ। ਜਿਸ ਨਾਲ ਉਹ ਨਿਰੋਗ ਜਿੰਦਗੀ ਜੀਅ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਮੂੱਚੇ ਪੰਜਾਬ ਵਿੱਚ ਆਯੂਸ ਵਿਭਾਗ ਵੱਲੋਂ ਯੋਗਾ ਪ੍ਰਤੀ ਲੋਕਾਂ ਵਿੱਚ ਚੇਤਨਾ ਪੈਦਾ ਕੀਤੀ ਜਾ ਰਹੀ ਹੈ ਅਤੇ ਸਮੇਂ ਸਮੇਂ ਤੇ ਕੈਂਪ ਲਗਾ ਕੇ ਯੋਗਾ ਅਭਿਆਸ ਵੀ ਕਰਵਾਇਆ ਜਾਂਦਾ ਹੈ। ਇਸ ਮੌਕੇ ਯੋਗਾ ਦੇ ਮਾਹਿਰ ਡਾ: ਰਾਜੀਵ ਮਹਿਤਾ ਸਮੇਤ ਆਯੂਸ਼ ਵਿਭਾਗ ਦੇ ਆਯੂਰਵੈਦਿਕ ਡਾਕਟਰ ਅਤੇ ਯੋਗਾ ਦੇ ਇਸਟੱ੍ਰਕਟਰ ਵੱਲੋਂ ਯੋਗਾ ਕਰਵਾਇਆ ਗਿਆ। ਇਸ ਯੋਗਾ ਕੈਂਪ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ 500 ਦੇ ਕਰੀਬ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਜਨਰਲ)ਜਸਬੀਰ ਸਿੰਘ, ਐਸ.ਡੀ.ਐਮ. ਡਾ. ਆਰ ਪੀ ਸਿੰਘ, ਸਹਾਇਕ ਕਮਿਸ਼ਨਰ(ਸ਼ਿਕਾਇਤਾਂ)ਪਾਲਿਕਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ) ਸੁਭਾਸ਼ ਮਹਾਜਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ)ਬਲਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਰਾਕੇਸ ਸ਼ਰਮਾ, ਪ੍ਰੋਜੈਕਟ ਡਾਇਰੈਕਟਰ ਖੇਤੀਬਾੜੀ ਵਿਭਾਗ ਚਮਨ ਲਾਲ, ਜ਼ਿਲ੍ਹਾ ਆਯੁਰਵੈਦਿਕ ਯੂਨਾਨੀ ਅਫ਼ਸਰ ਡਾ. ਅਜੇ ਭਾਰਤੀ, ਜ਼ਿਲ੍ਹਾ ਮੈਨੇਜਰ ਲੀਡ ਬੈਂਕ ਆਰ ਕੇ ਸੈਣੀ, ਸਹਾਇਕ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ, ਡਿਪਟੀ ਡੀ.ਈ.ਓ ਸ੍ਰੀਮਤੀ ਗੁਰਪ੍ਰੀਤ ਕੌਰ, ਡਿਪਟੀ ਡੀ.ਈ.ਓ ਰੁਪਿੰਦਰ ਕੌਰ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਰੁਪਿੰਦਰ ਕੌਰ, ਜ਼ਿਲ੍ਹਾ ਖਜਾਨਾ ਅਫ਼ਸਰ ਸੋਹਣ ਜੀਤ ਸਿੰਘ, ਤਕਨੀਕੀ ਸਹਾਇਕ ਚਮਨ ਲਾਲ, ਸਰੀਰਕ ਸਿੱਖਿਆ ਅਧਿਆਪਕ ਸ਼ਮਸ਼ੇਰ ਸਿੰਘ, ਹਰਬੰਸ ਸਿੰਘ, ਸੁਖਵਿੰਦਰ ਸਿੰਘ, ਅਧਿਆਤਮਕ ਪ੍ਰਕਾਸ, ਅਮਰੀਕ ਸਿੰਘ, ਸੰਦੀਪ ਸਿੰਘ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਪਾਲ ਕੌਰ, ਬੀਨਾ, ਲਸ਼ਮੀ ਦੇਵੀ, ਨਰਿੰਦਰ ਕੌਰ, ਮਨੂ ਓਬਰਾਏ, ਜਸਵੀਰ ਕੌਰ ਤੋ ਇਲਾਵਾ ਹੋਰ ਖੇਡ ਅਧਿਆਪਕ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …