Share on Facebook Share on Twitter Share on Google+ Share on Pinterest Share on Linkedin ਡੇਅਰੀ ਵਿਕਾਸ ਬੋਰਡ ਵੱਲੋਂ ਦੁੱਧ ਦੇ 47 ਸੈਂਪਲਾਂ ਦੀ ਜਾਂਚ, 8 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ: ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁਰੂ ਕੀਤੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਧੀਨ ਇੱਥੋਂ ਦੇ ਫੇਜ਼-2 ਦੇ ਐਚਐਲ ਅਤੇ ਐਚਐਮ ਰਿਹਾਇਸ਼ੀ ਬਲਾਕ ਵਿੱਚ ਡੇਅਰੀ ਟੈਕੋਨੋਲਿਸਟ ਦਰਸ਼ਨ ਸਿੰਘ ਦੀ ਅਗਵਾਈ ਹੇਠ ਦੁੱਧ ਦੀ ਪਰਖ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਐਚਐਲ,ਐਚਐਮ ਕੁਆਟਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪਰਦੀਪ ਕੁਮਾਰ ਨਵਾਬ ਨੇ ਕੀਤਾ ਅਤੇ ਡੇਅਰੀ ਵਿਕਾਸ ਬੋਰਡ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਮੁਹੱਲੇ ਪੱਧਰ ’ਤੇ ਅਜਿਹੇ ਕੈਂਪ ਲਗਾਉਣੇ ਚਾਹੀਦੇ ਹਨ। ਸ੍ਰੀਮਤੀ ਅਨੀਤਾ ਸ਼ਰਮਾ ਨੇ ਕਿਹਾ ਕਿ ਮਿਲਾਵਟੀ ਦੁੱਧ ਸਪਲਾਈ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ। ਇਹ ਜਾਣਕਾਰੀ ਦਿੰਦਿਆਂ ਡੇਅਰੀ ਟੈਕੋਨੋਲਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ 47 ਸੈਂਪਲਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ 8 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਉਂਜ ਕਿਸੇ ਵੀ ਸੈਂਪਲ ਵਿੱਚ ਕਿਸੇ ਹਾਨੀਕਾਰਕ ਪਦਾਰਥ ਦੀ ਮਿਲਾਵਟ ਨਹੀਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਖਪਤਕਾਰਾਂ ਨੂੰ ਦੁੱਧ ਦੇ ਸੈਂਪਲਾਂ ਦੀ ਜਾਂਚ ਰਿਪੋਰਟ ਮੌਕੇ ’ਤੇ ਹੀ ਦਿੱਤੀ ਗਈ। ਇਸ ਮੌਕੇ ਸਮਾਜ ਸੇਵਕਾ ਸ੍ਰੀਮਤੀ ਅਨੀਤਾ ਰਾਣੀ, ਭੁਪਿੰਦਰ ਸਾਗਰ, ਸੁਰਿੰਦਰ ਕੌਰ, ਤੇਜਿੰਦਰ ਕੌਰ, ਇੰਦਰਜੀਤ ਕੌਰ, ਕਵਿਤਾ ਦੇਵੀ, ਰਜਨੀ ਰਾਣੀ, ਰੇਣੂਕਾ, ਰਜਿੰਦਰ ਕੌਰ, ਸੁਸ਼ਮਾ ਦੇਵੀ, ਗੀਤਾ ਰਾਣੀ, ਮਨਿੰਦਰ ਕੌਰ, ਸੂਰਜ ਸ਼ਰਮਾ, ਸਤਪਾਲ ਸਿੰਘ, ਸੁਖਪਾਲ ਸਿੰਘ, ਸੁਰਿੰਦਰ ਸਿੰਘ, ਅਜੈਪਾਲ, ਹਰਦੇਵ ਸਿੰਘ, ਸੰਜੀਵ ਕੁਮਾਰ, ਸੁਦੇਸ਼ ਕੁਮਾਰ, ਗੁਰਦੀਪ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ