Share on Facebook Share on Twitter Share on Google+ Share on Pinterest Share on Linkedin ਡੇਅਰੀ ਵਿਕਾਸ ਬੋਰਡ ਨੇ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਦੁੱਧ ਦੀ ਜਾਂਚ ਦਾ ਕੈਂਪ ਲਗਾਇਆ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 18 ਸਤੰਬਰ: ਦੁੱਧ ਖਪਤਕਾਰ ਜਾਗਰੂਕਤਾ ਮੁਹਿੰਤ ਤਹਿਤ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸ਼ਹਿਰ ਖਰੜ ਦੇ ਸੈਕਟਰ-11 ਵਿੱਚ ਲਾਇਨਜ਼ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ‘ਦੁੱਧ ਖਪਤਕਾਰ ਜਾਗਰੂਕਤਾ’ ਕੈਂਪ ਲਗਾਇਆ ਗਿਆ ਜਿਸਦਾ ਉਦਘਾਟਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਗੀਰ ਸਿੰਘ ਨੇ ਕੀਤਾ। ਇਸ ਕੈਂਪ ਵਿੱਚ ਕੁੱਲ 48 ਖਪਤਕਾਰਾਂ ਵਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ ਜਿਨ੍ਹਾਂ ’ਚੋਂ 25 ਨਮੂਨੇ ਮਿਆਰਾਂ ਅਨੁਸਾਰ ਸਹੀ ਪਾਏ ਗਏ ਜਦ ਕਿ 23 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ ਜਿਸ ਦੀ ਮਿਕਦਾਰ 12 ਤੋਂ 25 ਫੀਸਦੀ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਕੈਮੀਕਲ, ਬਾਹਰੀ ਪਦਾਰਥ ਨਹੀਂ ਪਾਏ ਗਏ। ਡੇਅਰੀ ਟੈਕਨੋਲੋਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਹੈ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸਦੀ ਮਹੱਤਤਾ, ਸੰਭਾਵਿਤ ਮਿਲਾਵਟਾਂ ਬਾਰੇ ਜਾਣਕਾਰੀ ਦੇਣਾ ਹੈ ਅਤੇ ਕੈਂਪ ਵਿਚ ਦੁੱਧ ਦਾ ਸੈਪਲ ਟੈਸਟ ਕਰਨ ਉਪਰੰਤ ਮੁਫਤ ਨਤੀਜ਼ੇ ਦਿੱਤੇ ਗਏ। ਇਸ ਮੌਕੇ ਕਸ਼ਮੀਰ ਸਿੰਘ ਡੇਅਰੀ ਇੰਸਪੈਕਟਰ, ਹਰਦੇਵ ਸਿੰਘ, ਗੁਰਦੀਪ ਸਿੰਘ, ਕਲੱਬ ਦੇ ਪੀ.ਡੀ.ਜੀ.ਪ੍ਰੀਤਕੰਵਲ ਸਿੰਘ, ਪ੍ਰਧਾਨ ਗੁਰਮੁੱਖ ਸਿੰਘ ਮਾਨ, ਪਰਮਪ੍ਰੀਤ ਸਿੰਘ, ਵਨੀਤ ਜੈਨ, ਕਮੇਟੀ ਦੇ ਮੈਂਬਰ ਰਾਜਿੰਦਰ ਸਿੰਘ, ਨਿਰਮਲ ਸਿੰਘ, ਜਸਬੀਰ ਸਿੰਘ, ਜਾਗੀਰ ਸਿੰਘ ਆਦਿ ਸਮੇਤ ਹੋਰ ਸ਼ਹਿਰ ਨਿਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ