nabaz-e-punjab.com

ਦਲਿਤਾਂ ਦਾ ਬਾਈਕਾਟ ਦਾ ਮਾਮਲਾ: ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੰਗਰੂਰ ਦਾ ਡੀਸੀ ਤੇ ਐਸਐਸਪੀ ਤਲਬ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਅਗਸਤ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਧੰਦੀਵਾਲ ਦੇ ਜਿੰਮੀਦਾਰਾਂ ਵਲੋਂ ਦਲਿਤਾਂ ਦਾ ਬਾਈਕਾਟ ਕਰਨ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਐਸ.ਐਸ.ਪੀ. ਸੰਗਰੂਰ 08 ਅਗਸਤ, 2017 ਨੂੰ ਨਿੱਜੀ ਪੱਧਰ ‘ਤੇ ਪੇਸ਼ ਹੋਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਅਖਬਾਰਾਂ ਵਿੱਚ ਛਪੀ ਖਬਰ ਕਿ ਧੂਰੀ ਵਿੱਚ ਪੈਂਦੇ ਧੰਦੀਵਾਲ ਵਿੱਚ ਜ਼ਿੰਮੀਦਾਰਾਂ ਨੇ ਦਲਿਤਾਂ ਦਾ ਬਾਈਕਾਟ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਰਸਜ਼ਗਾਰ ਦੇਣ ਜਾਂ ਸਮਾਨ ਜਾਂ ਸੋਦਾ ਦੇਣ ਵਾਲਿਆ ਨੂੰ 5,000/- ਰੁਪਏ ਜ਼ੁਰਮਾਨਾ ਕਰਨ ਦਾ ਐਲਾਨ ਵੀ ਕੀਤਾ ਹੈ ਅਤੇ ਦਲਿਤਾਂ ਦੇ ਪਸੂਆਂ ਲਈ ਚਾਰਾ ਨਾ ਮਿਲਣ ਕਰਕੇ ਗੰਭੀਰ ਸਥਿਤੀ ਨੂੰ ਦੇਖਦਿਆਂ, ਕਮਿਸ਼ਨ ਨੇ ਇਸ ਦਾ ਸੂ-ਮੋਟੋ ਨੋਟਿਸ ਲੈਂਦੇ ਹੋਏ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਐਸ.ਐਸ.ਪੀ. ਸੰਗਰੂਰ ਨੂੰ ਇਸ ਮਾਮਲੇ ਸਬੰਧੀ ਮੁਕੰਮਲ ਰਿਪੋਰਟ 08 ਅਗਸਤ, 2017 ਤੱਕ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਦੇਣ ਲਈ ਆਖਿਆ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…