Nabaz-e-punjab.com

ਮੁਹਾਲੀ ਵਿੱਚ ਦਲਿਤ ਪਰਿਵਾਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਸਰਕਾਰੀ ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਕੁੰਭੜਾ ਚੌਕ ਦਲਿਤ ਪਰਿਵਾਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਇਸ ਮੌਕੇ ਬਲਵਿੰਦਰ ਕੁੰਭੜਾ ਅਤੇ ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਪ੍ਰਧਾਨ ਪ੍ਰੋ. ਮਨਜੀਤ ਸਿੰਘ ਨੇ ਮੋਦੀ ਸਰਕਾਰ ਨੂੰ ਦਲਿਤ ਵਿਰੋਧੀ ਕਰਾਰ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਦਲਿਤਾਂ ਨਾਲ ਕੀਤੀਆਂ ਜਾਣ ਵਾਲੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਸੇ ਥਾਂ ਉਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਮੰਦਰ ਉਸਾਰ ਕੇ ਦੇਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਮੁੱਚੇ ਪੰਜਾਬ ਦੀਆਂ ਦਲਿਤ ਜਥੇਬੰਦੀਆਂ ਵੱਲੋਂ ਵਿੱਢੇ ਜਾਣ ਵਾਲੇ ਸੰਘਰਸ਼ ਮੁਤਾਬਕ ਪੂਰਾ ਦਲਿਤ ਭਾਈਚਾਰਾ ਮੋਦੀ ਸਰਕਾਰ ਦਾ ਵਿਰੋਧ ਸ਼ੁਰੂ ਕਰ ਦੇਵੇਗਾ।
ਇਸ ਮੌਕੇ ਬਸਪਾ ਮੁਹਾਲੀ ਦੇ ਪ੍ਰਧਾਨ ਹਰਬੰਸ ਸਿੰਘ, ਜਗਤਾਰ ਸਿੰਘ ਮੁਹਾਲੀ, ਸੁੱਚਾ ਸਿੰਘ ਬਲੌਂਗੀ, ਸਵਰਨ ਸਿੰਘ ਲਾਂਡਰਾਂ, ਜਸਪਾਲ ਸਿੰਘ ਸੈਦਪੁਰ, ਸਾਬਕਾ ਸਰਪੰਚ ਸੁਰਿੰਦਰ ਸਿੰਘ ਕੰਡਾਲਾ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਸਾਬਕਾ ਬਲਾਕ ਸੰਮਤੀ ਬੀਬੀ ਗੁਰਨਾਮ ਕੌਰ, ਰਵਿਦਾਸ ਕਮੇਟੀ ਦੇ ਜਥੇਦਾਰ ਜਸਮੇਰ ਸਿੰਘ, ਬਰਿੰਦਰ ਸਿੰਘ ਬਿੱਟੂ, ਸਤਨਾਮ ਸਿੰਘ ਮੁੱਲਾਂਪੁਰ, ਗੁਰਨਾਮ ਸਿੰਘ, ਰਣਧੀਰ ਸਿੰਘ, ਦਲਜੀਤ ਕੌਰ, ਪਰਮਜੀਤ ਕੌਰ, ਕੁਲਵਿੰਦਰ ਕੌਰ, ਜਸਪਾਲ ਕੌਰ, ਸ਼ਮਸ਼ੇਰ ਕੌਰ, ਬਲਜਿੰਦਰ ਸਿੰਘ, ਮਨਦੀਪ ਕੌਰ, ਰਾਮ ਜੀ ਦਾਸ, ਸੰਤ ਸਿੰਘ, ਸੁਰਿੰਦਰ ਸਿੰਘ, ਸੁੱਚਾ ਸਿੰਘ, ਬਚਨ ਸਿੰਘ ਸਾਬਕਾ ਪ੍ਰਧਾਨ ਬਾਲਮੀਕ ਕਮੇਟੀ, ਸੋਮਾ ਰਾਣੀ, ਰਤਨ ਸਿੰਘ, ਬਚਿੱਤਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…