nabaz-e-punjab.com

ਦਲਿਤ ਲੜਕੀ ਨਾਲ ਬਲਾਤਕਾਰ ਦਾ ਮਾਮਲਾ: ਐਸ.ਸੀ. ਕਮਿਸਨ ਨੇ ਪੁਲੀਸ ਕਮਿਸਨਰ ਤੋਂ ਮੰਗੀ ਰਿਪੋਰਟ

ਦਲਿਤ ਚੇਤਨਾ ਮੰਚ ਵੱਲੋਂ ਪ੍ਰਾਈਵੇਟ ਕਾਲਜ ਦੀ ਮਾਨਤਾ ਰੱਦ ਕਰਨ ਦੀ ਜ਼ੋਰਦਾਰ ਮੰਗ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਜੁਲਾਈ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੰਮ੍ਰਿਤਸਰ ਦੇ ਪ੍ਰਾਈਵੇਟ ਕਾਲਜ ਵਿੱਚ ਦਲਿਤ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਪੁਲੀਸ ਕਮਿਸਨਰ ਅੰਮ੍ਰਿਤਸਰ ਨੂੰ ਤੱਥਾਂ ਦੀ ਪੜਤਾਲ ਕਰਨ ਲਈ ਆਖਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਕਮਿਸਨ ਦੇ ਚੇਅਰਮੈਨ ਸ੍ਰੀ ਰਾਜੇਸ ਬਾਘਾ ਨੇ ਦੱਸਿਆ ਕਿ ਕਾਲਜ ਵਿੱਚ ਦਾਖ਼ਲਾ ਲੈਣ ਗਈ ਇੱਕ ਲੜਕੀ ਨਾਲ ਇੱਕ ਨੌਜਵਾਨ ਵੱਲੋਂ ਬਲਾਤਕਾਰ ਕੀਤਾ।
ਸ੍ਰੀ ਬਾਘਾ ਨੇ ਦੱਸਿਆ ਕਿ ਲੜਕੇ ਵੱਲੋਂ ਲੜਕੀ ਦਾ ਦਾਖਲਾ ਫਾਰਮ ਭਰਦੇ ਵਕਤ ਜੂਸ ਪਿਲਾ ਕੇ ਬੇਹੋਸ ਕਰ ਦਿੱਤਾ ਗਿਆ ਅਤੇ ਘਟਨਾ ਨੂੰ ਅੰਜਾਮ ਦਿੱਤਾ ਗਿਆ। ਲੜਕਾ ਅਮੀਰ ਖਾਨਦਾਨ ਨਾਲ ਸਬੰਧ ਰੱਖਣ ਕਾਰਨ ਪੁਲੀਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਸ੍ਰੀ ਬਾਘਾ ਨੇ ਦੱਸਿਆ ਕਿ ਇਸ ਸਬੰਧ ਕਮਿਸਨ ਵਲੋਂ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਕਮਿਸਨਰ ਅੰਮ੍ਰਿਤਸਰ ਨੂੰ ਇਸ ਮਾਮਲੇ ਸਬੰਧੀ ਮੁਕੰਮਲ ਰਿਪੋਰਟ ਇੱਕ ਹਫਤੇ ਅੰਦਰ ਕਮਿਸਨ ਨੂੰ ਭੇਜਣ ਦੀ ਹਦਾਇਤ ਕੀਤੀ ਹੈ।
ਉਧਰ, ਦਲਿਤ ਚੇਤਨਾ ਮੰਚ ਪੰਜਾਬ ਦੇ ਸੂਬਾਈ ਪ੍ਰਧਾਨ ਸ੍ਰ. ਸ਼ਮਸ਼ੇਰ ਪੁਰਖਾਲਵੀ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਭਾਰਤ ਦੇਸ਼ ਅਤੇ ਪੰਜਾਬੀ ਸੂਬੇ ਵਿੱਚ ਦਲਿਤਾਂ ’ਤੇ ਜਬਰ ਜੁਲਮ ਢਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਪ੍ਰਾਈਵੇਟ ਕਾਲਜ ਵਿੱਚ ਦਲਿਤ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਦੀ ਤਿੱਖੇ ਸ਼ਬਦਾ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਦਲਿਤ ਪਰਿਵਾਰਾਂ ਦੀ ਜਾਨ ਮਾਲ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਬੰਧਤ ਪ੍ਰਾਈਵੇਟ ਕਾਲਜ ਦੀ ਮਾਨਤਾ ਰੱਦ ਕੀਤੀ ਜਾਵੇ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …