ਦਲਿਤ ਸੰਗਠਨਾਂ ਵੱਲੋਂ ਕਾਲੇ ਕੱਪੜੇ ਪਾ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ

ਮੁੱਖ ਮੰਤਰੀ ਭਗਵੰਤ ਮਾਨ ਦੇ ਝੂਠੇ ਲਾਰਿਆਂ ਤੇ ਵਾਅਦਿਆਂ ਦਾ ਘੜਾ ਭੰਨਿਆ

ਨਬਜ਼-ਏ-ਪੰਜਾਬ, ਮੁਹਾਲੀ, 20 ਜਨਵਰੀ:
ਐਸਸੀ\ਬੀਸੀ ਮਹਾਂ-ਪੰਚਾਇਤ ਦੇ ਝੰਡੇ ਥੱਲੇ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਵੱਲੋਂ ਮੁਹਾਲੀ ਵਿੱਚ ਸ਼ੁਰੂ ਕੀਤਾ ਪੱਕਾ ਮੋਰਚਾ 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਵੱਖ-ਵੱਖ ਦਲਿਤ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਪੱਕੇ ਮੋਰਚੇ ਦੇ ਆਗੂਆਂ ਨੇ ਕਾਲੇ ਕੱਪੜੇ ਪਾ ਕੇ ਫੇਜ਼-7 ਸਥਿਤ ਟਰੈਫ਼ਿਕ ਪੁਆਇੰਟ ’ਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਧਰਨਾਕਾਰੀਆਂ ਨੇ ਕੁੱਝ ਸਮੇਂ ਲਈ ਆਵਾਜਾਈ ਬੰਦ ਕਰਕੇ ਚੌਂਕ ਦੇ ਐਨ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਝੂਠੇ ਵਾਅਦਿਆਂ ਅਤੇ ਝੂਠੇ ਲਾਰਿਆਂ ਦਾ ਘੜਾ ਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪੱਕੇ ਮੋਰਚੇ ਦੇ ਆਗੂ ਜਸਵੀਰ ਸਿੰਘ ਪਮਾਲੀ, ਦਲਿਤ ਆਗੂ ਬਲਵਿੰਦਰ ਸਿੰਘ ਕੁੰਭੜਾ, ਅਵਤਾਰ ਸਿੰਘ ਸਹੋਤਾ, ਰੇਸ਼ਮ ਸਿੰਘ ਕਾਹਲੋਂ, ਲਖਵੀਰ ਸਿੰਘ ਵਡਾਲਾ, ਗੁਰਮੁੱਖ ਸਿੰਘ ਢੋਲਣ ਮਾਜਰਾ, ਅਜੈਬ ਸਿੰਘ ਬਠੋਈ ਅਤੇ ਪ੍ਰਵੀਨ ਟਾਂਕ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਫਰੰਟ ’ਤੇ ਫੇਲ ਸਾਬਤ ਹੋ ਰਹੀ ਹੈ ਅਤੇ ਝੂਠੇ ਲਾਰੇ ਲਗਾ ਕੇ ਡੰਗ ਟਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਾਅਲੀ ਐਸਸੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀਆਂ ਅਤੇ ਹੋਰ ਲਾਭ ਲੈਣ ਵਾਲੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਤੋਂ ਭੱਜ ਰਹੀ ਹੈ। ਜਿਸ ਕਾਰਨ ਦਲਿਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਬੁਲਾਰਿਆਂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰ ਐਸਸੀ\ਬੀਸੀ ਸਮਾਜ ਨੂੰ ਸਿਰਫ਼ ਵੋਟ ਬੈਂਕ ਲਈ ਇਸਤੇਮਾਲ ਕਰਦੀਆਂ ਆ ਰਹੀਆਂ ਹਨ ਪ੍ਰੰਤੂ ਕਿਸੇ ਵੀ ਸਰਕਾਰ ਨੇ ਦਲਿਤਾਂ ਅਤੇ ਪਛੜੇ ਵਰਗਾਂ ਦੀ ਕਦੇ ਸਾਰ ਨਹੀਂ ਲਈ। ਬੜੀ ਹੈਰਾਨੀ ਦੀ ਗੱਲ ਹੈ ਕਿ ਹੱਡ ਚੀਰਵੀਂ ਠੰਢ ਵਿੱਚ ਦਲਿਤ ਸੰਗਠਨਾਂ ਦੇ ਮੈਂਬਰ ਮੁਹਾਲੀ ਵਿੱਚ ਇਨਸਾਫ਼ ਪ੍ਰਾਪਤੀ ਲਈ ਪੱਕਾ ਮੋਰਚਾ ਲਗਾ ਕੇ ਬੈਠੇ ਹਨ ਪ੍ਰੰਤੂ ਸਰਕਾਰ ਜਾਂ ਕਿਸੇ ਸਿਆਸੀ ਆਗੂ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਐਲਾਨ ਕੀਤਾ ਕਿ ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਬੇ-ਜ਼ਮੀਰੇ ਆਗੂਆਂ ਨੂੰ ਆਪਣੇ ਹਲਕਿਆਂ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਚੇਅਰਮੈਨ ਰਘਵੀਰ ਸਿੰਘ ਬਡਾਲਾ, ਬਲਜੀਤ ਸਿੰਘ ਸਲਾਣਾ, ਬਲਜੀਤ ਸਿੰਘ ਕਕਰਾਲੀ, ਅਵਤਾਰ ਸਿੰਘ ਸੈਂਪਲਾ, ਹਰਭਜਨ ਸਿੰਘ ਬਜਹੇੜੀ, ਅਜੀਤ ਸਿੰਘ ਮੁਹਾਲੀ, ਰਿਸ਼ੀ ਰਾਜ, ਤਰਸੇਮ ਚੁੱਬਰ, ਸਿਮਰਨਜੀਤ ਸ਼ੈਂਕੀ, ਪੁਸ਼ਪਿੰਦਰ ਕੁਮਾਰ, ਮੇਜਰ ਸਿੰਘ ਮਾਣਕੀ, ਹਰਕਾਦਾਸ ਜੀ, ਬਲਵਿੰਦਰ ਸਿੰਘ ਮੱਕੜਿਆਂ, ਬਲਵਿੰਦਰ ਗਿੱਲ, ਮਨਜੀਤ ਸਿੰਘ ਮੇਵਾ, ਕਰਮਜੀਤ ਸਿੰਘ, ਮੁਖ਼ਤਿਆਰ ਸਿੰਘ ਕਕਰਾਲਾ, ਸਨੀ ਬਠੋਈ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

India Needs Next Generation Leaders: Jagdeep Dhankhar

India Needs Next Generation Leaders: Jagdeep Dhankhar Nabaz-e-Punjab, Mohali, October 18: …