ਦਮਦਮੀ ਟਕਸਾਲ ਦੇ ਮੁਖੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ‘ਤੇ ਲੌਂਗੋਵਾਲ ਨੂੰ ਵਧਾਈ

ਸੰਤ ਸਮਾਜ ਨੂੰ ਨੁਮਾਇੰਦਗੀ ‘ਤੇ ਤਸੱਲੀ ਦਾ ਕੀਤਾ ਪ੍ਰਗਟਾਵਾ

ਲੌਂਗੋਵਾਲ ਅਤੇ ਕਰਮੂਵਾਲਾ ਦੀ ਟੀਮ ਧਰਮ ਪ੍ਰਚਾਰ ਲਹਿਰ ‘ਚ ਨਵੇਂ ਕੀਰਤੀਮਾਨ ਸਥਾਪਿਤ ਕਰਨ ਵਿੱਚ ਸਫਲ ਹੋਣਗੇ : ਸੰਤ ਹਰਨਾਮ ਸਿੰਘ ਖ਼ਾਲਸਾ

ਕੁਲਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 2 ਦਿਸੰਬਰ:
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ‘ਤੇ ਸ: ਗੋਬਿੰਦ ਸਿੰਘ ਲੌਂਗੋਵਾਲ ਨੂੰ ਅਤੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ ਚੁਣੇ ਜਾਣ ‘ਤੇ ਉਹਨਾਂ ਨੂੰ ਵਧਾਈ ਦਿੱਤੀ ਹੈ। ਉਹਨਾਂ ਕਰਮੂਵਾਲਾ ਤੋਂ ਇਲਾਵਾ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਬਾਬਾ ਗੁਰਮੀਤ ਸਿੰਘ ਤਲੋਕੇਵਾਲਿਆਂ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਾ ਕੇ ਸੰਤ ਸਮਾਜ ਦੀ ਨੁਮਾਇੰਦਗੀ ਦਾ ਵਿਸ਼ੇਸ਼ ਖਿਆਲ ਰੱਖਣ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।ਸੰਤ ਹਰਨਾਮ ਸਿੰਘ ਖ਼ਾਲਸਾ ਨੇ ਆਸ ਪ੍ਰਗਟ ਕੀਤੀ ਕਿ ਸ: ਲੌਂਗੋਵਾਲ ਅਤੇ ਜਥੇ: ਕਰਮੂਵਾਲਾ ਦੀ ਟੀਮ ਸਿੱਖਾਂ ਦੀ ਪਾਰਲੀਮੈਂਟ ਸ਼੍ਰੋਮਣੀ ਕਮੇਟੀ ਨੂੰ ਹੋਰ ਬੁਲੰਦੀਆਂ ਵਿੱਚ ਲੈ ਜਾਣ ਅਤੇ ਧਰਮ ਪ੍ਰਚਾਰ ਲਹਿਰ ‘ਚ ਨਵੇਂ ਕੀਰਤੀਮਾਨ ਸਥਾਪਿਤ ਕਰਨ ਵਿੱਚ ਸਫਲ ਹੋਣਗੇ। ਉਹਨਾਂ ਕਿਹਾ ਕਿ ਦਮਦਮੀ ਟਕਸਾਲ ਅਤੇ ਸੰਤ ਸਮਾਜ ਧਰਮ ਪ੍ਰਚਾਰ ਅਤੇ ਪੰਥ ਦੀ ਚੜ੍ਹਦੀਕਲਾ ਲਈ ਸ਼੍ਰੋਮਣੀ ਕਮੇਟੀ ਦੀ ਨਵੀਂ ਟੀਮ ਨੂੰ ਹਰ ਤਰਾਂ ਸਹਿਯੋਗ ਦੇਣ ਲਈ ਵਚਨਬੱਧ ਰਹੇਗਾ। ਇਸ ਮੌਕੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਭਾਈ ਅਜਾਇਬ ਸਿੰਘ ਅਭਿਆਸੀ, ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…