Nabaz-e-punjab.com

ਕਰੋਨਾ ਮਹਾਮਾਰੀ ਦਾ ਖ਼ਤਰਾ: ਡੀਸੀ ਵੱਲੋਂ ਮੁਹਾਲੀ ਜ਼ਿਲੇ੍ਹ ਵਿੱਚ ਰਾਤ ਦੇ ਕਰਫ਼ਿਊ ਦੇ ਹੁਕਮ

ਮੁਹਾਲੀ ਜ਼ਿਲ੍ਹੇ ਵਿੱਚ ਰਾਤ 11 ਵਜੇ ਤੋਂ ਸਵੇਰੇ ਤੜਕੇ 5 ਵਜੇ ਤੱਕ ਜਾਰੀ ਰਹੇਗਾ ਨਾਈਟ ਕਰਫ਼ਿਊ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸ਼ਹਿਰ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਕਰੋਨਾ ਮਹਾਮਾਰੀ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਮੁਹਾਲੀ ਜ਼ਿਲ੍ਹੇ ਅਣਮਿੱਥੇ ਸਮੇਂ ਲਈ ਰਾਤ 11 ਵਜੇ ਤੋਂ ਲੈ ਕੇ ਸਵੇਰੇ ਤੜਕੇ 5 ਵਜੇ ਤੱਕ ਰਾਤ ਦਾ ਕਰਫ਼ਿਊ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਸਬੰਧੀ ਅੱਜ ਇੱਥੇ ਜ਼ਿਲ੍ਹਾ ਹੈੱਡਕੁਆਰਟਰ ’ਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਡੀਸੀ ਨੇ ਰਾਤ ਦੇ ਕਰਫ਼ਿਊ ਦਾ ਰਸਮੀ ਐਲਾਨ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਕੋਵਿਡ-19 ਦੇ ਵਧਦੇ ਕੇਸਾਂ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਜ਼ਿਲ੍ਹਾ ਪੁਲੀਸ ਦੇ ਉੱਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਵੱਖ-ਵੱਖ ਸਮਾਗਮਾਂ ਦੌਰਾਨ ਲੋਕਾਂ ਦੇ ਇਕੱਠੇ ਹੋਣ ਸਬੰਧੀ ਜਾਰੀ ਕੀਤੇ ਗਏ ਨਿਯਮ ਸਖ਼ਤੀ ਨਾਲ ਲਾਗੂ ਕਰਵਾਏ ਜਾਣ। ਡੀਸੀ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਜੋ ਲੋਕ ਕੋਵਿਡ-19 ਹਦਾਇਤਾਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਜਾਣ ਉਨ੍ਹਾਂ ਦੇ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਾਤ ਦੇ ਕਰਫ਼ਿਊ ਦੇ ਇਹ ਹੁਕਮ ਸਾਵਧਾਨੀ ਵਜੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਜਿਵੇਂ ਜਿਵੇਂ ਵੈਕਸੀਨੇਸ਼ਨ ਦਾ ਜ਼ੋਰ ਵਧਣ ਨਾਲ ਬੀਮਾਰੀ ਦਾ ਖਤਰਾ ਘੱਟ ਹੋਵੇਗਾ ਤਾਂ ਕਰਫ਼ਿਊ ਦੇ ਇਹ ਹੁਕਮ ਵਾਪਸ ਲੈ ਲਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…