Share on Facebook Share on Twitter Share on Google+ Share on Pinterest Share on Linkedin ਦਰਸ਼ਨ ਸ਼ਿਵਜੋਤ ਨੂੰ ਦੁਬਾਰਾ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਮਾਲਵਾ ਜ਼ੋਨ-2 ਦਾ ਪ੍ਰਧਾਨ ਥਾਪਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ: ਲੋਕ ਸਭਾ ਚੋਣਾਂ ਅਤੇ ਗਰਾਮ ਪੰਚਾਇਤਾਂ ਦੀਆਂ ਚੋਣ ਨਜ਼ਦੀਕ ਆਉਂਦੇ ਦੇਖ ਸ਼੍ਰੋਮਣੀ ਅਕਾਲੀ ਦਲ ਨੇ ਦਲਿਤਾਂ ਦਾ ਪੱਤਾ ਖੇਡਦਿਆਂ ਕਮਜ਼ੋਰ ਵਰਗ ਦੇ ਲੋਕਾਂ ਨੂੰ ਆਪਣੇ ਨਾਲ ਜੋੜਨਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਅਕਾਲੀ ਕੌਂਸਲਰ ਦਰਸ਼ਨ ਸਿੰਘ ਸ਼ਿਵਜੋਤ ਨੂੰ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਮੁੜ ਤੋਂ ਅਨੁਸੂਚਿਤ ਜਾਤੀਆਂ ਵਿੰਗ ਮਾਲਵਾ ਜ਼ੋਨ-2 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਸ਼ਿਵਜੋਤ ਪਿਛਲੇ ਲੰਮੇ ਅਰਸੇ ਤੋਂ ਅਕਾਲੀ ਦਲ ਨਾਲ ਜੁੜੇ ਰਹੇ ਹਨ ਅਤੇ ਖਰੜ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਰਹਿ ਚੁੱਕੇ ਹਨ। ਇਸ ਮੌਕੇ ਸ੍ਰੀ ਦਰਸ਼ਨ ਸ਼ਿਵਜੋਤ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ। ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਦਲਿਤ ਵਰਗ ਦੇ ਵੱਧ ਤੋਂ ਵੱਧ ਲੋਕਾਂ ਅਤੇ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜ ਕੇ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ-ਪਿੰਡ, ਸ਼ਹਿਰ-ਸ਼ਹਿਰ ਪਹੁੰਚਾਉਣ ਲਈ ਉਪਰਾਲਾ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ