Nabaz-e-punjab.com

ਦਰਸ਼ਨ ਵਿਹਾਰ ਵਿੱਚ ਪ੍ਰਕਾਸ਼ ਪੁਰਬ ਅਤੇ ਸ਼ਹੀਦ ਦਰਸ਼ਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਨਵੰਬਰ:
ਇੱਥੋਂ ਦੇ ਦਰਸ਼ਨ ਵਿਹਾਰ ਸੈਕਟਰ-68 ਦੇ ਵਸਨੀਕਾਂ ਵੱਲੋਂ ਸਾਂਝੇ ਤੌਰ ’ਤੇ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਅਤੇ ਸ਼ਹੀਦ ਦਰਸ਼ਨ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਮਹਾਂਵੀਰ ਚੱਕਰ ਵਿਜੇਤਾ ਨਾਇਕ ਦਰਸ਼ਨ ਸਿੰਘ ਨੂੰ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰਬੰਧਕਾਂ ਨੇ ਦੱਸਿਆ ਕਿ 1965 ਦੀ ਜੰਗ ਵਿੱਚ ਸ਼ਹੀਦ ਦਰਸ਼ਨ ਸਿੰਘ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਕੁਰਬਾਨ ਦਿੱਤੀ ਸੀ ਅਤੇ ਸਥਾਨਕ ਵਸਨੀਕਾਂ ਵੱਲੋਂ ਸ਼ਹੀਦ ਦਰਸ਼ਨ ਸਿੰਘ ਦੀ ਸ਼ਹਾਦਤ ਨੂੰ ਸਦੀਵੀ ਯਾਦ ਰੱਖਣ ਲਈ ਸੁਸਾਇਟੀ ਦਾ ਨਾਮ ਦਰਸ਼ਨ ਵਿਹਾਰ ਰੱਖਿਆ ਗਿਆ ਹੈ।
ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਮਾਰੋਹ ਵਿੱਚ ਹਾਜ਼ਰੀ ਭਰੀ ਅਤੇ ਸ਼ਹੀਦ ਦਰਸ਼ਨ ਸਿੰਘ ਜੀ ਦੇ ਬੁੱਤ ’ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ। ਸਿੱਧੂ ਨੇ ਸੈਕਟਰ ਵਾਸੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਕਮੇਟੀ ਦੇ ਪ੍ਰਧਾਨ ਕਰਨਲ (ਸੇਵਾਮੁਕਤ) ਐੱਮਕੇ ਭਾਰਦਵਾਜ, ਮੀਤ ਪ੍ਰਧਾਨ ਕਰਨਲ (ਸੇਵਾਮੁਕਤ) ਜਸਬੀਰ ਸਿੰਘ, ਸਕੱਤਰ ਲੈਫ਼ਟੀਨੈਂਟ ਕਰਨਲ (ਸੇਵਾਮੁਕਤ) ਐੱਸਐਲ ਸ਼ਰਮਾ, ਲੈਫਟੀਨੈਂਟ ਕਰਨਲ (ਸੇਵਾਮੁਕਤ) ਮੋਹਨਜੀਤ ਕੌਰ, ਸੂਬੇਦਾਰ ਮੇਜਰ ਜੇਐੱਸ ਜਸਵਾਲ, ਸੂਬੇਦਾਰ ਮੇਜਰ ਐਨਕੇ ਕੌਸ਼ਿਕ ਅਤੇ ਸੂਬੇਦਾਰ ਮੇਜਰ ਤਿਲਕ ਰਾਜ ਸਮੇਤ ਚੇਅਰਮੈਨ ਜਸਵਿੰਦਰ ਧਾਲੀਵਾਲ, ਵਾਈਸ ਚੇਅਰਮੈਨ ਜਗਜੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…