
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ਼ੁੱਕਰਵਾਰ ਨੂੰ ਮਨਾਇਆ ਜਾਵੇਗਾ ਦਸਵੀ ਦਾ ਦਿਹਾੜਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਾਰਚ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਮਿਤੀ 31 ਮਾਰਚ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਬੀਬੀ ਦਲੇਰ ਕੌਰ ਖਾਲਸਾ ਨਕੋਦਰ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜਥਾ, ਬੀਬੀ ਜਸਵੀਰ ਸਿੰਘ ਖਾਲਸਾ ਸੰਗਰੂਰ ਵਾਲੀਆਂ ਬੀਬੀਆ ਦਾ ਢਾਡੀ ਜਥਾ, ਸਿੰਘ ਸਾਹਿਬ ਗਿਆਨੀ ਗੁਰਪ੍ਰੀਤ ਸਿੰਘ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਸਤਿੰਦਪਾਲ ਸਿੰਘ ਲੁਧਿਆਣਾ ਵਾਲੇ, ਭਾਈ ਸੂਬਾ ਸਿੰਘ ਪਿਹੋਵਾ ਵਾਲੇ, ਭਾਈ ਹਰਜੀਤ ਸਿੰਘ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਅਮਨਪ੍ਰੀਤ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਸਵੇਰੇ 10 ਵਜੇ ਵਿਸ਼ਾਲ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਅੰਮ੍ਰਿਤ ਅਭਿਲਾਖੀ ਪ੍ਰਾਣੀ ਕੇਸੀ ਇਸ਼ਨਾਨ ਕਰਕੇ ਆਉਣ ਦੀ ਕ੍ਰਿਪਾਲਤਾ ਕਰਨ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।