Share on Facebook Share on Twitter Share on Google+ Share on Pinterest Share on Linkedin ਦਸ਼ਮੇਸ਼ ਸਪੋਰਟਸ ਕਲੱਬ ਨੇ ਇੱਕ ਪਿੰਡ ਓਪਨ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਖੇਡ ਮੇਲਿਆਂ ਨਾਲ ਨੌਜਵਾਨ ਵਰਗ ਰੁੱਝਿਆ ਰਹਿੰਦਾ: ਜਗਤਾਰ ਸਿੱਧੂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 3 ਜੁਲਾਈ ਨੇੜਲੇ ਪਿੰਡ ਮਾਜਰਾ ਵਿਖੇ ਦਸ਼ਮੇਸ਼ ਸਪੋਰਟਸ ਕਲੱਬ ਵੱਲੋਂ ਇੱਕ ਪਿੰਡ ਓਪਨ ਨਾਈਟ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਮੇਜ਼ਬਾਨ ਮਾਜਰਾ ਨੇ ਮੀਆਂਪੁਰ ਨੂੰ ਹਰਾਕੇ ਜਿੱਤ ਦਰਜ਼ ਕੀਤੀ। ਇਸ ਮੌਕੇ ਮੁਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਉਘੇ ਸਮਾਜ ਸੇਵੀ ਜਗਤਾਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਖੇਡ ਮੇਲੇ ਕਰਵਾਉਣ ਨਾਲ ਨੌਜੁਆਨ ਵਰਗ ਖੇਡਾਂ ਨਾਲ ਜੁੜਕੇ ਭੈੜੀ ਸੰਗਤ ਤੋਂ ਬਚਿਆ ਰਹਿੰਦਾ ਹੈ। ਉਨ੍ਹਾਂ ਨੌਜੁਆਨਾਂ ਨੂੰ ਵੱਧ ਚੜਕੇ ਖੇਡਾਂ ਵਿਚ ਭਾਗ ਲੈਣ ਦੀ ਅਪੀਲ ਕੀਤੀ ਤਾਂ ਉਹ ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ। ਇਸ ਦੌਰਾਨ ਟੂਰਨਾਮੈਂਟ ਦੌਰਾਨ ਵਿਸ਼ੇਸ ਤੌਰ ਤੇ ਸ਼ਿਰਕਤ ਕਰਨ ਵਾਲੇ ਬਾਬਾ ਭੁਪਿੰਦਰ ਸਿੰਘ ਮਾਜਰਾ ਅਤੇ ਪੰਜਾਬ ਦੇ ਮਸ਼ਹੂਰ ਗਾਇਕ ਕੰਵਰ ਗਰੇਵਾਲ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਟੂਰਨਾਮੈਂਟ ਦੌਰਾਨ ਇਲਾਕੇ ਦੀਆਂ 42 ਨਾਮਵਰ ਟੀਮਾਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਪਹਿਲਾ ਸੈਮੀਫਾਈਨਲ ਮੀਆਂਪੁਰ ਨੇ ਬਲੌਂਗੀ ਨੂੰ ਅਤੇ ਦੂਸਰਾ ਸੈਮੀਫਾਈਨਲ ਮੇਜ਼ਬਾਨ ਮਾਜਰਾ ਦੀ ਟੀਮ ਨੇ ਮਾਜਰਾ ਬੀ ਦੀ ਟੀਮ ਨੂੰ ਹਰਾਕੇ ਫਾਈਨਲ ਵਿਚ ਪ੍ਰਵੇਸ਼ ਕੀਤਾ ਅਤੇ ਫਾਈਨਲ ਮੁਕਾਬਲੇ ਵਿਚ ਮੇਜ਼ਬਾਨ ਮਾਜਰਾ ਨੇ ਮੀਆਂਪੁਰ ਨੂੰ ਹਰਾਕਲੇ ਟੂਰਨਾਮੈਂਟ ਜਿੱਤ ਲਿਆ। ਇਸ ਮੌਕੇ ਕੇਸਰ ਸਿੰਘ, ਗਿਆਨ ਸਿੰਘ ਸਾਬਕਾ ਸਰਪੰਚ, ਸਤਪਾਲ ਤਕੀਪੁਰ, ਅਮਨ ਸੋਹੀ, ਕੇਸਰ ਮਾਜਰਾ, ਦੀਦਾਰ ਸਿੱਧੂ ਸਮੇਤ ਪਿੰਡ ਦੇ ਪੰਚਾਇਤ ਦੇ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ