ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਲੋੜੀਂਦਾ ਸਾਮਾਨ ਦੇਵੇਗੀ ਦਸ਼ਮੇਸ਼ ਵੈਲਫੇਅਰ ਕੌਂਸਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਦਸ਼ਮੇਸ਼ ਵੈਲਫੇਅਰ ਕੌਂਸਲ ਦੀ ਕਾਰਜਕਾਰਨੀ ਕਮੇਟੀ ਦੀ ਇੱਕ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਜਨਰਲ ਸਕੱਤਰ ਦਿਆਲ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਕ ਲੋੜਵੰਦ ਵਿਅਕਤੀ ਦੀ ਬੇਟੀ ਦੇ ਵਿਆਹ ਮੌਕੇ ਘਰੇਲੂ ਸਮਾਨ ਦੇਣ ਲਈ ਵਿਚਾਰ ਚਰਚਾ ਕੀਤੀ ਗਈ। ਇਸ ਲੋੜਵੰਦ ਵਿਅਕਤੀ ਨੇ ਕੌਂਸਲ ਤੱਕ ਪਹੁੰਚ ਕੀਤੀ ਸੀ ਕਿ ਉਸਦੀ ਲੜਕੀ ਦੇ ਵਿਆਹ ਵਿੱਚ ਮਦਦ ਕੀਤੀ ਜਾਵੇ। ਇਸ ਮੌਕੇ ਫੈਸਲਾ ਕੀਤਾ ਗਿਆ ਕਿ ਇਸ ਵਿਅਕਤੀ ਦੀ ਲੜਕੀ ਦੇ ਵਿਆਹ ਮੌਕੇ ਵਿਆਹ ਦਾ ਸਾਮਾਨ ਦਿੱਤਾ ਜਾਵੇਗਾ ਅਤੇ ਮਦਦ ਵੀ ਕੀਤੀ ਜਾਵੇਗੀ।
ਉਹਨਾਂ ਦਸਿਆ ਕਿ ਕੌਂਸਲ ਵੱਲੋਂ ਪਿਛਲੇ ਕੁੱਝ ਸਾਲਾਂ ਤੋਂ ਦੋ ਬੱਚਿਆਂ ਦੀ ਪੜ੍ਹਾਈ ਦਾ ਸਾਰਾ ਖਰਚ ਦਿੱਤਾ ਜਾ ਰਿਹਾ ਹੈ ਅਤੇ ਇਹ ਸਹਾਇਤਾ ਅੱਗੇ ਵੀ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ। ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਰਕਮ ਭੇਜ ਦਿੱਤੀ ਜਾਵੇਗੀ। ਇਸ ਮੌਕੇ ਕੌਂਸਲ ਦੇ ਆਗੂ ਬਲਬੀਰ ਸਿੰਘ ਭੰਵਰਾ, ਕੰਵਲਜੀਤ ਸਿੰਘ ਮਣਕੂ, ਗੁਰਚਰਨ ਸਿੰਘ ਨੰਨੜਾ, ਲਖਵੀਰ ਸਿੰਘ ਮਣਕੂ, ਗੁਰਪ੍ਰੀਤ ਸਿੰਘ ਗਾਹਲਾਂ, ਦਰਸ਼ਨ ਸਿੰਘ, ਸਰਵਣ ਸਿੰਘ ਗੋਲਡੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…