ਦਸ਼ਮੇਸ਼ ਵੈਲਫੇਅਰ ਕੌਂਸਲ ਮੁਹਾਲੀ ਨੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਦਸ਼ਮੇਸ਼ ਵੈਲਫੇਅਰ ਕੌਂਸਲ ਐਸ ਏ ਐਸ ਨਗਰ ਵੱਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਛੋਲੇ ਕੁਲਚੇ ਮਿਕਸ ਸਬਜੀ, ਪਰਸ਼ਾਦੇ ਅਤੇ ਚਾਹ ਦਾ ਲੰਗਰ ਵਾਈ ਪੀ ਐਸ ਚੌਂਕ ਵਿਖੇ ਲਗਾਇਆ ਗਿਆ। ਇਸ ਮੌਕੇ ਬਾਬਾ ਸੁਰਿੰਦਰ ਸਿੰਘ ਨੇ ਅਰਦਾਸ ਕਰਕੇ ਲੰਗਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਜਨਰਲ ਸਕੱਤਰ ਦਿਆਲ ਸਿੰਘ, ਮੀਤ ਪ੍ਰਧਾਨ ਬਲਬੀਰ ਸਿੰਘ ਭਮਰਾ, ਖਜਾਨਚੀ ਕੰਵਰਦੀਪ ਸਿੰਘ ਮਣੂਕ, ਮੀਤ ਖਜਾਨਚੀ ਗੁਰਪ੍ਰੀਤ ਸਿੰਘ, ਸਕੱਤਰ ਗੁਰਚਰਨ ਸਿੰਘ, ਸਲਾਹਕਾਰ ਪ੍ਰਦੀਪ ਸਿੰਘ ਭਾਰਜ, ਕਰਮ ਸਿੰਘ ਬੱਬਰਾ, ਦਰਸ਼ਨ ਸਿੰਘ, ਮਹਿੰਦਰ ਸਿੰਘ, ਸੁਖਦੇਵ ਸਿੰਘ ਵਾਲੀਆ, ਰਾਮਗੜ੍ਹੀਆ ਸਭਾ ਪ੍ਰਧਾਨ ਐਸ ਐਸ ਭਮਰਾ, ਮਿਉਂਸਪਲ ਕੌਂਸਲਰ ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋਂ, ਜਗਦੀਸ਼ ਸਿੰਘ ਮੁਲਾਜ਼ਮ ਆਗੂ, ਸੋਹਨ ਸਿੰਘ ਗਾਹਲਾ, ਬਲਦੇਵ ਸਿੰਘ ਸੰਧੂ, ਹਜ਼ਾਰਾ ਸਿੰਘ, ਬਲਦੇਵ ਸਿੰਘ, ਦਵਿੰਦਰ ਸਿੰਘ, ਜੋਗਿੰਦਰ ਸਿੰਘ ਸਲੈਚ, ਸੁਰਿੰਦਰ ਸਿੰਘ ਖੋਖਰ, ਨਰਿੰਦਰ ਸਿੰਘ ਸੰਧੂ, ਅਮਰਜੀਤ ਸਿੰਘ, ਸੁਰਿੰਦਰ ਸਿੰਘ ਜੰਡੂ, ਸੂਰਤ ਸਿੰਘ ਕਲਸੀ, ਗੁਰਚਰਨ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…