Share on Facebook Share on Twitter Share on Google+ Share on Pinterest Share on Linkedin ਦਸਮੇਸ਼ ਵੈੱਲਫੇਅਰ ਕੌਂਸਲ ਨੇ ਠੰਡੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਲਾਇਆ ਨਬਜ਼-ਏ-ਪੰਜਾਬ, ਮੁਹਾਲੀ, 18 ਜੂਨ: ਦਸਮੇਸ਼ ਵੈੱਲਫੇਅਰ ਕੌਂਸਲ ਮੁਹਾਲੀ ਵੱਲੋਂ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਮਦਨਪੁਰ ਚੌਕ ’ਤੇ ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਲਗਾਇਆ ਗਿਆ। ਗੁਰਦੁਆਰਾ ਧੰਨਾ ਭਗਤ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਨੇ ਅਰਦਾਸ ਉਪਰੰਤ ਲੰਗਰ ਵਰਤਾਉਣ ਦੀ ਸੇਵਾ ਸ਼ੁਰੂ ਕਰਵਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਸਿਮਰਨਜੀਤ ਸਿੰਘ ਚੰਦੂਮਾਜਰਾ, ਜਸਵੰਤ ਸਿੰਘ ਭੁੱਲਰ, ਪਰਦੀਪ ਸਿੰਘ ਭਾਰਜ ਅਤੇ ਕਰਮ ਸਿੰਘ ਬਬਰਾ ਨੇ ਲੰਗਰ ਦੀ ਸੇਵਾ ਕੀਤੀ ਅਤੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾਇਆ। ਕੌਂਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਗਲੋਬਲ ਵਾਰਮਿੰਗ ਨੂੰ ਧਿਆਨ ਵਿੱਚ ਰੱਖਦਿਆਂ ਵਾਤਾਵਰਨ ਦੀ ਸ਼ੁੱਧਤਾ, ਸੰਭਾਲ ਅਤੇ ਸ਼ਹਿਰ ਨੂੰ ਹਰਿਆ-ਭਰਿਆ ਰੱਖਣ ਲਈ ਲੋਕਾਂ ਨੂੰ ਛਾਂਦਾਰ ਅਤੇ ਫਲਦਾਰ ਬੂਟੇ ਵੰਡੇ ਗਏ। ਇਸ ਮੌਕੇ ਸੂਰਤ ਸਿੰਘ ਕਲਸੀ, ਕੰਵਰਦੀਪ ਸਿੰਘ ਮਣਕੂ, ਬਿਕਰਮਜੀਤ ਸਿੰਘ ਹੂੰਝਣ, ਦਰਸ਼ਨ ਸਿੰਘ ਕਲਸੀ, ਨਰਿੰਦਰ ਸਿੰਘ ਸੰਧੂ, ਮਨਫੂਲ, ਬਹਾਦਰ ਸਿੰਘ, ਕੁਲਵਿੰਦਰ ਸਿੰਘ ਸੋਖੀ, ਤਰਸੇਮ ਸਿੰਘ ਖੋਖਰ, ਦਰਸ਼ਨ ਸਿੰਘ, ਸਰਵਣ ਸਿੰਘ ਕਲਸੀ, ਜਸਵਿੰਦਰ ਸਿੰਘ ਭੰਮਰਾ, ਦਵਿੰਦਰ ਸਿੰਘ ਭਾਟੀਆ, ਮੋਹਨ ਸਿੰਘ ਸੱਭਰਵਾਲ, ਬਲਵਿੰਦਰ ਸਿੰਘ ਹੂੰਝਣ, ਬਲਵਿੰਦਰ ਸਿੰਘ ਟੌਹੜਾ, ਭੁਪਿੰਦਰ ਸਿੰਘ ਮਾਨ, ਪਰਮਜੀਤ ਸਿੰਘ ਗਿੱਲ, ਜੋਗਿੰਦਰ ਸਿੰਘ ਸੌਂਧੀ, ਸੁਰਜੀਤ ਸਿੰਘ ਮਠਾੜੂ, ਹਰਚਰਨ ਸਿੰਘ ਗਿੱਲ, ਨਿਰਮਲ ਸਿੰਘ ਸੱਭਰਵਾਲ, ਸੁਰਜਣ ਸਿੰਘ, ਸੁਖਵਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਜੰਡੂ ਨੇ ਵੀ ਲੰਗਰ ਸੇਵਾ ਵਿੱਚ ਯੋਗਦਾਨ ਪਾਇਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ