Share on Facebook Share on Twitter Share on Google+ Share on Pinterest Share on Linkedin ਡੀਸੀ ਅਮਿਤ ਤਲਵਾੜ ਨੇ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਸੀਵਰੇਜ, ਪੀਣ ਵਾਲੇ ਪਾਣੀ, ਟਿਊਬਵੈੱਲ ਤੇ ਕਲੋਨੀਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੂਨ: ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮੁਹਾਲੀ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਕਾਰਜਾਂ ਸਬੰਧੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਤੋਂ ਪਿਛਲੇ ਮਹੀਨੇ ਦੀ ਕਾਰਗੁਜਾਰੀ ਬਾਰੇ ਪ੍ਰਗਤੀ ਰਿਪੋਰਟ ਅਤੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਆਦਿ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ ਗਰੇਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡੀਸੀ ਤਲਵਾੜ ਨੇ ਦੱਸਿਆ ਕਿ ਜਿਲ੍ਹੇ ਦੇ ਵਿਕਾਸ ਕਰਾਜਾਂ ਬਾਰੇ ਹੋਈ ਪ੍ਰਗਤੀ ਅਤੇ ਮਹੀਨਾਵਾਰ ਸਮੀਖਿਆ ਮੀਟਿੰਗ ਵਿੱਚ ਸੀਵਰੇਜ, ਪੀਣ ਵਾਲੇ ਪਾਣੀ, ਟਿਊਬਵੈਲ ਅਤੇ ਮੁਹਾਲੀ ਜ਼ਿਲ੍ਹੇ ਦੀਆਂ ਕਲੋਨੀਆਂ ਵਿੱਚ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਸਮੂਹ ਨਗਰ ਕੌਸਲਾਂ ਦੇ ਕਾਰਜਸਾਧਕ ਅਫ਼ਸਰਾ ਨੂੰ ਨਿਰਦੇਸ਼ ਦਿੱਤੇ ਕਿ ਆਪੋ-ਆਪਣੇ ਖੇਤਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜੋ ਅੱਤ ਦੀ ਗਰਮੀ ਦੇ ਮੌਸਮ ਅਤੇ ਬਰਸਾਤੀ ਦੇ ਮੱਦੇਨਜ਼ਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਪੈਂਡਿੰਗ ਪਏ ਕੰਮਾਂ ਨੂੰ ਰਫ਼ਤਾਰ ਨਾਲ ਕਰਨ ਅਤੇ ਮਿੱਥੇ ਸਮੇਂ ਵਿੱਚ ਨਿਪਟਾਉਣ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਜੇਕਰ ਵਿਕਾਸ ਅਤੇ ਦਫ਼ਤਰੀ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਆ ਰਹੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਦਾ ਜਾਵੇ। ਇਸ ਮੌਕੇ ਐਸਡੀਐਮ ਹਰਬੰਸ ਸਿੰਘ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਅਤੇ ਸ਼ਹਿਰੀ ਵਿਕਾਸ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ