ਡੀਸੀ ਵੱਲੋਂ ਜ਼ਿਲ੍ਹਾ ਮੁਹਾਲੀ ਦੀ ਸਾਲ 2018-19 ਲਈ 7204 ਕਰੋੜ 57 ਲੱਖ ਦੀ ਸਾਲਾਨਾ ਕਰਜ਼ਾ ਯੋਜਨਾ ਜਾਰੀ

ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 2757 ਕਰੋੜ 97 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਾਉਣ ਦਾ ਟੀਚਾ ਮਿਥਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਸਮੂਹ ਬੈਂਕ ਜ਼ਿਲ੍ਹਾ ਕਰਜ਼ਾ ਯੋਜਨਾ ਦੇ 100 ਫੀਸਦੀ ਟੀਚੇ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਤੇ ਜ਼ਿਲ੍ਹੇ ਦੇ ਬੇਰੁਜਗਾਰਾਂ ਨੂੰ ਸਵੈ-ਰੋਜ਼ਗਾਰ ਧੰਦੇ ਸ਼ੁਰੂ ਕਰਨ ਲਈ ਘੱਟ ਵਿਆਜ ਦੀ ਦਰ ਤੇ ਮਿਲਣ ਵਾਲੇ ਕਰਜਿਆਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਮੁਹੱਈਆ ਕਰਾਉਣ ਤਾਂ ਜੋ ਖਾਸ ਕਰਕੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਣ ਅਤੇ ਉਹ ਆਤਮ ਨਿਰਭਰ ਬਣ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੀ ਸਾਲ 2018-19 ਲਈ 7204 ਕਰੋੜ 57 ਲੱਖ ਰੁਪਏ ਦੀ ਸਲਾਨਾ ਕਰਜਾ ਯੋਜਨਾ ਜਾਰੀ ਕਰਨ ਉਪਰੰਤ ਦਿੱਤੀ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀ ਸਲਾਨਾ ਕਰਜਾ ਯੋਜਨਾ 6861 ਕਰੋੜ 50 ਲੱਖ ਰੁਪਏ ਦੀ ਸੀ ਜਦਕਿ ਇਸ ਸਾਲ ਚਾਲੂ ਮਾਲੀ ਸਾਲ ਲਈ ਜ਼ਿਲ੍ਹੇ ਦੀ ਸਲਾਨਾ ਕਰਜਾ ਯੋਜਨਾ 7204 ਕਰੋੜ 57 ਲੱਖ ਰੁਪਏ ਦੀ ਹੈ ਜੋ ਕਿ ਪਿਛਲੇ ਸਾਲ ਨਾਲੋ 343 ਕਰੋੜ 07 ਲੱਖ ਰੁਪਏ ਵੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਸਲਾਨਾ ਕਰਜਾ ਯੋਜਨਾ ਅਧੀਨ ਕੁੱਲ ਤਰਜੀਹ ਖੇਤਰਾਂ ਲਈ ਕੁਲ 5793 ਕਰੋੜ 72 ਲੱਖ ਰੁਪਏ ਦੇ ਕਰਜੇ ਦਿੱਤੇ ਜਾਣਗੇ ਅਤੇ ਖੇਤੀਬਾੜੀ ਸੈਕਟਰ ਅਤੇ ਇਸ ਨਾਲ ਸਬੰਧਤ ਖੇਤਰਾਂ ਲਈ 2757 ਕਰੋੜ 97 ਲੱਖ ਰੁਪਏ ਦੇ ਕਰਜੇ ਮੁੱਹਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਾਨ ਫਾਰਮ ਸੈਕਟਰ ਲਈ ਇਸ ਸਾਲ 1588 ਕਰੋੜ 20 ਲੱਖ ਰੁਪਏ ਅਤੇ ਨਾਨ ਤਰਜੀਹੀ ਖੇਤਰਾਂ ਲਈ 1410 ਕਰੋੜ 85 ਲੱਖ ਰੁਪਏ ਦੇ ਕਰਜੇ ਮੁਹੱਈਆ ਕਰਵਾਏ ਜਾਣਗੇ।
ਸ੍ਰੀਮਤੀ ਸਪਰਾ ਨੇ ਇਸ ਮੌਕੇ ਬੈਂਕਾਂ ਨੁੰੂ ਖੇਤੀਬਾੜੀ ਨਾਲ ਸਬੰਧਤ ਸਹਾਇਕ ਧੰਦੇ ਜਿਸ ਵਿੱਚ ਡੇਅਰੀ, ਮੱਖੀ ਪਾਲਣ, ਪਿਗਰੀ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਘੱਟ ਵਿਆਜ ਤੇ ਕਰਜੇ ਮੁਹੱਈਆ ਕਰਾਉਣ ਲਈ ਵੀ ਆਖਿਆ ਤਾਂ ਜੋ ਕਿਸਾਨ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਲਈ ਅਕਰਸ਼ਿਤ ਹੋ ਸਕਣ ਅਤੇ ਉਨ੍ਹਾਂ ਦੀ ਆਰਥਿਕਤਾ ਮਜਬੂਤ ਹੋ ਸਕੇ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਚੀਫ ਲੀਡ ਜ਼ਿਲ੍ਹਾ ਮੈਨੇਜਰ ਸੰਜੀਵ ਅਗਰਵਾਲ ਨੇ ਦੱਸਿਆ ਕਿ ਚਾਲੂ ਮਾਲੀ ਸਾਲ ਦੌਰਾਨ ਸਲਾਨਾ ਕਰਜਾ ਯੋਜਨਾ ਦੇਣ ਦਾ 100 ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਪਿੰਡ ਪੱਧਰ ਤੇ ਖੇਤੀਬਾੜੀ ਵਿਭਿੰਨਤਾ ਲਈ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਕਿਸਾਨ ਰਿਵਾਇਤੀ ਫਸਲਾਂ ਦੇ ਚੱਕਰ ਵਿੱਚੋ ਨਿਕਲ ਕੇ ਲਾਹੇਵੰਦ ਫੱਲ ਫੁੱਲ ਅਤੇ ਸਬਜੀਆਂ ਦੀ ਕਾਸਤ ਕਰਨ ਅਤੇ ਉਨ੍ਹਾਂ ਦੀ ਆਰਥਿਕਤਾ ਮਜਬੂਤ ਹੋ ਸਕੇ ਅਤੇ ਉਨ੍ਹਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਕਰਜੇ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਵੀ ਸਵੈ ਰੋਜਗਾਰ ਧੰਦੇ ਸੁਰੂ ਕਰਨ ਲਈ ਘੱਟ ਵਿਆਜ ਦੇ ਕਰਜੇ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਏਡੀਸੀ (ਵਿਕਾਸ) ਸੰਜੀਵ ਗਰਗ, ਮੈਨੇਜਰ ਪੀ.ਐਨ.ਬੀ ਅਰਸ਼ਦੀਪ ਕੌਰ ਅਤੇ ਅਮਰਿੰਦਰ ਸਿੰਘ ਸਮੇਤ ਬੈਂਕ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…